35.1 C
Delhi
Thursday, March 28, 2024
spot_img
spot_img

ਮਾਰਕਫ਼ੈਡ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਇਕਾਈ ਵਿਚ 550 ਰੁੱਖ ਲਗਾਏਗਾ, ਵਰੁਣ ਰੂਜ਼ਮ ਨੇ ਕੀਤਾ ਮੁਹਿੰਮ ਦਾ ਆਗਾਜ਼

ਚੰਡੀਗੜ, 16 ਜਲਾਈ, 2019 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨਮਈ ਪ੍ਰਾਜੈਕਟ ਨੂੰ ਅੱਗੇ ਵਧਾਉਂਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਮਾਰਕਫੈਡ ਵੱਲੋਂ ਪੰਜਾਬ ਦੇ ਵਾਤਾਵਰਣ ਨੂੰ ਹੋਰ ਸ਼ੁੱਧ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਆਰੰਭ ਦਿੱਤੀ ਹੈ।

ਮਾਰਕਫੈਡ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣੀ ਹਰ ਇਕਾਈ ਵਿੱਚ 550 ਬੂਟੇ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀ ਸ਼ੁਰੂਆਤ ਅੱਜ ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਵਰੁਣ ਰੂਜ਼ਮ ਵੱਲੋਂ ਐਗਰੋ ਕੈਮੀਕਲ ਪਲਾਂਟ ਮੁਹਾਲੀ ਵਿਖੇ ਲਗਾ ਕੇ ਕੀਤੀ ਗਈ।

ਸ੍ਰੀ ਰੂਜ਼ਮ ਨੇ ਦੱਸਿਆ ਕਿ ਮਾਰਕਫੈਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਵੱਲੋਂ ਬੀਤੇ ਸਮੂਹ ਜ਼ਿਲ੍ਹਾਂ ਅਧਿਕਾਰੀਆਂ ਅਤੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿੱਚ ਹਰ ਅਧਿਕਾਰੀ ਨੂੰ 31 ਜੁਲਾਈ 2019 ਤੱਕ ਬੂਟੇ ਲਗਾਉਣ ਟੀਚਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਮੁਹਿੰਮ ਜਿੱਥੇ ਵਾਤਾਵਰਨ ਦੀ ਸ਼ੁੱਧੀ ਵਿੱਚ ਆਪਣਾ ਯੋਗਦਾਨ ਪਾਵੇਗੀ ਉੱਥੇ ਮਾਰਕਫੈੱਡ ਦੇ ਕਾਰਖ਼ਾਨਿਆਂ, ਗੁਦਾਮਾਂ ਅਤੇ ਸ਼ਾਖਾ ਦਫ਼ਤਰਾਂ ਵਿੱਚ ਫ਼ਲਦਾਰ ਬੂਟੇ ਲਾਏ ਜਾਣਗੇ।

ਇਸ ਮੌਕੇ ਮਾਰਕਫੈਡ ਦੇ ਵਧੀਕ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਬਾਲ ਮੁਕੰਦ ਸ਼ਰਮਾ, ਸੀਨੀਅਰ ਮੈਨੇਜਰ ਸ੍ਰੀ ਐਮ.ਪੀ.ਐਸ. ਬਰਾੜ, ਉੱਚ ਲੇਖਾ ਅਫ਼ਸਰ ਸ੍ਰੀਮਤੀ ਦਮਨਪ੍ਰੀਤ ਕੌਰ, ਸੁਪਰਡੈਂਟ ਸ੍ਰੀ ਸਰਬਜੀਤ ਸਿੰਘ ਬਾਜਵਾ, ਪਲਾਂਟ ਦੇ ਡਿਪਟੀ ਜਨਰਲ ਮੈਨੇਜਰ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION