35.6 C
Delhi
Tuesday, April 23, 2024
spot_img
spot_img

ਮਾਲ ਵਿਭਾਗ ਵਿਚ 1400 ਪਟਵਾਰੀਆਂ ਦੀ ਭਰਤੀ ਛੇਤੀ: ਗੁਰਪ੍ਰੀਤ ਸਿੰਘ ਕਾਂਗੜ

ਦਿਆਲਪੁਰਾ ਭਾਈਕਾ (ਬਠਿੰਡਾ), 8 ਜੁਲਾਈ, 2019:

ਕੈਬਨਿਟ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮਾਲ ਵਿਭਾਗ ਵਿਖੇ ਬਹੁਤ ਹੀ ਜਲਦ 1400 ਪਟਵਾਰੀਆਂ ਦੀ ਨਵੀਂ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਾਨੂੰਗੋ ਤੋਂ ਨਾਇਬ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਤੋਂ ਤਹਿਸੀਲਦਾਰਾਂ ਵਜੋਂ ਜਲਦ ਤਰੱਕੀ ਕੀਤੀ ਜਾ ਰਹੀ ਹੈ। ਉਨਾਂ ਇਹ ਵਿਚਾਰ ਜ਼ਿਲੇ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਸਬੰਧੀ ਕੀਤੇ ਗਏ ਸੰਗਤ ਦਰਸ਼ਨ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।

ਜੰਗਲਾਤ ਵਿਭਾਗ ਦੇ ਆਰਾਮ ਘਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਕਾਂਗੜ ਨੇ ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਾਲ ਵਿਭਾਗ ਦੇ ਬੁਨਿਆਦੀ ਢਾਂਚੇ ਵਿਚ ਵੀ ਸੁਧਾਰ ਕੀਤਾ ਜਾ ਰਿਹਾ ਹੈ। ਮਾਲ ਮਹਿਕਮੇ ਨਾਲ ਸਬੰਧਤ ਕਾਰਜਾਂ ਬਾਰੇ ਲੋਕਾਂ ਨੂੰ ਕਿਸੇ ਤਰਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਉਨਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸੂਬੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰਾਂ ਗੰਭੀਰ ਅਤੇ ਯਤਨਸ਼ੀਲ ਹਨ। ਇਸ ਦੌਰਾਨ ਉਨਾਂ ਮੀਡੀਆ ਰਾਹੀਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਪੁਿਲਸ ਅਤੇ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ।

ਇਸ ਮੌਕੇ ਕੈਬਨਿਟ ਮੰਤਰੀ ਸ. ਕਾਂਗੜ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਹਰ ਇੱਕ ਪਿੰਡ ਵਿਚ 550-550 ਪੌਦੇ ਲਗਾਏ ਜਾ ਰਹੇ ਹਨ। ਉਨਾਂ ਇਸ ਮੁਹਿੰਮ ਵਿਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਪ੍ਰਦੂਸ਼ਿਤ ਹੋ ਰਹੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾ ਸਕੇ।

ਸੰਗਤ ਦਰਸ਼ਨ ਦੌਰਾਨ ਕੈਬਨਿਟ ਮੰਤਰੀ ਸ. ਕਾਂਗੜ ਵਲੋਂ ਆਮ ਲੋਕਾਂ ਦੀਆਂ ਵੱਖ ਵੱਖ ਤਰਾਂ ਦੀਆਂ ਸਮੱਸਿਆਵਾਂ ਜਿਵੇ ਕਿ ਵੱਖ ਵੱਖ ਤਰਾਂ ਦੀਆਂ ਪੈਨਸ਼ਨਾਂ, ਪੀਣ ਵਾਲੇ ਪਾਣੀ, ਨਹਿਰੀ ਪਾਣੀ, ਖਾਲਿਆਂ ਦੀ ਸਮੱਸਿਆਵਾਂ, ਬਿਜਲੀ ਦੀ ਸਮੱਸਿਆ, ਨਜ਼ਾਇਜ਼ ਕਬਜ਼ਿਆਂ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਇਲਾਵਾ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ। ਇਸ ਦੌਰਾਨ ਕੈਬਨਿਟ ਮੰਤਰੀ ਵਲੋਂ ਕਈ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦਾ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਨਿਰਦੇਸ਼ ਵੀ ਦਿੱਤੇ ਗਏ।

ਸੰਗਤ ਦਰਸ਼ਨ ਦੌਰਾਨ ਮਾਲ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਕਾਂਗੜ ਵਲੋਂ ਪਿੰਡ ਭਾਈਰੂਪਾ ਦੇ ਦਲਿੱਤ ਵਰਗ ਨਾਲ ਸਬੰਧਤ ਲੜਕੀ ਜਸਪ੍ਰੀਤ ਕੌਰ ਜਿਸ ਦੇ ਪਿਤਾ ਵਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ ਕਰ ਲਈ ਗਈ ਸੀ, ਦੀ ਮਾਤਾ ਨੂੰ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਵਿਧਵਾ ਪੈਨਸ਼ਨ ਲਗਾਉਣ ਅਤੇ ਲੜਕੀ ਜਸਪ੍ਰੀਤ ਕੌਰ ਨੂੰ ਮਿਊਂਸੀਪਲ ਕਮੇਟੀ ਵਿਖੇ ਆਰਜ਼ੀ ਨੌਕਰੀ ਦੇਣ ਦੇ ਆਦੇਸ਼ ਤੋਂ ਇਲਾਵਾ ਉਸਦੀ ਆਰਥਿਕ ਸਹਾਇਤਾ ਲਈ 10 ਹਜ਼ਾਰ ਰੁਪਏ ਦੀ ਮਾਲੀ ਮਦਦ ਕੀਤੀ। ਇਸ ਤੋਂ ਇਲਾਵਾ ਉਸ ਨੂੰ ਅਗਲੇਰੀ ਪੜਾਈ ਜਾਰੀ ਰੱਖਣ ਲਈ ਹਰ ਤਰਾਂ ਦੀ ਮਦਦ ਕਰਨ ਦਾ ਵੀ ਭਰੋਸਾ ਦਿਵਾਇਆ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਕਾਂਗੜ ਵਲੋਂ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇ।

ਇਸ ਮੌਕੇ ਐਸ.ਡੀ.ਐਮ. ਰਾਮਪੁਰਾ ਫੂਲ ਖ਼ੁਸ਼ਦਿਲ ਸਿੰਘ, ਡੀ.ਐਸ.ਪੀ. ਸ਼੍ਰੀ ਜਸਵੀਰ ਸਿੰਘ, ਜ਼ਿਲਾ ਮਾਲ ਅਫ਼ਸਰ ਸ਼੍ਰੀ ਕਿਰਨਜੀਤ ਸਿੰਘ ਰੋਮਾਣਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION