36.1 C
Delhi
Thursday, May 9, 2024
spot_img
spot_img

ਮਾਸਟਰ ਤਾਰਾ ਸਿੰਘ ਦਾ ਬੁੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸਥਾਪਿਤ ਕੀਤਾ ਜਾਵੇਗਾ: ਸੁਖਜਿੰਦਰ ਰੰਧਾਵਾ

ਯੈੱਸ ਪੰਜਾਬ
ਲੁਧਿਆਣਾ, 24 ਜੂਨ, 2019:

ਪੰਜਾਬ ਸਰਕਾਰ ਦੇ ਸਹਿਕਾਰਤਾ ਅਤੇ ਜੇਲ੍ਹ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ ਨੇ ਮਾਸਟਰ ਤਾਰਾ ਸਿੰਘ ਨੂੰ ਪੰਥ ਦੀ ਅਜ਼ੀਮ ਸਖ਼ਸ਼ੀਅਤ ਦਾ ਦਰਜਾ ਦਿੰਦਿਆਂ ਦੱਸਿਆ ਕਿ ਸਿੱਖ ਇਤਿਹਾਸ ਵਿੱਚ ਮਾਸਟਰ ਜੀ ਇਕੱਲੇ ਉਹ ਸਿੱਖ ਨੇਤਾ ਸਨ ਜਿਨ੍ਹਾਂ ਨੇ ਪੰਥ ਦੀ ਚੜ੍ਹਦੀ ਕਲ੍ਹਾ ਲਈ ‘ਮੈਂ ਮਰਾਂ ਪੰਥ ਜੀਵੇ’ ਦਾ ਨਾਅਰਾ ਦਿੱਤਾ।

ਅੱਜ ਸਥਾਨਕ ਪੰਜਾਬੀ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਰੰਧਾਵਾ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਨੇ ਆਪਣਾ ਸਾਰਾ ਜੀਵਨ ਪੰਥ ਦੀ ਚੜ੍ਹਦੀ ਕਲਾ ਦੇ ਲੇਖੇ ਲਗਾ ਦਿੱਤਾ।

ਮਾਸਟਰ ਤਾਰਾ ਸਿੰਘ ਇੱਕ ਇਮਾਨਦਾਰ ਅਤੇ ਦਰਵੇਸ਼ ਸਿਆਸਤਦਾਨ ਸਨ। ਉਨ੍ਹਾਂ ਆਪਣੇ ਸਾਰੇ ਨਿੱਜੀ ਸਵਾਰਥਾਂ ਨੂੰ ਪਾਸੇ ਰੱਖ ਕੇ ਸਿੱਖ ਕੌਮ ਖਾਸ ਕਰਕੇ ਆਰਥਿਕ ਪੱਖੋਂ ਪੱਛੜੇ ਵਰਗਾਂ ਨੂੰ ਉੱਪਰ ਲਿਆਉਣ ਲਈ ਬਹੁਤ ਯਤਨ ਕੀਤੇ।

ਸ੍ਰ. ਰੰਧਾਵਾ ਨੇ ਪੰਜਾਬ ਸਰਕਾਰ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਮਾਸਟਰ ਤਾਰਾ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਸ਼ਹਿਰ ਲੁਧਿਆਣਾ ਨੂੰ ਚੁਣਿਆ ਗਿਆ ਹੈ ਕਿਉਂਕਿ ਮਾਸਟਰ ਤਾਰਾ ਸਿੰਘ ਦੇ ਜੀਵਨ ਦੀਆਂ ਕਈ ਅਹਿਮ ਘਟਨਾਵਾਂ ਇਸ ਸ਼ਹਿਰ ਨਾਲ ਜੁੜੀਆਂ ਹੋਈਆਂ ਹਨ।

ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਮਾਸਟਰ ਤਾਰਾ ਸਿੰਘ ਦੇ ਹਰੇਕ ਜਨਮ ਦਿਹਾੜੇ ਨੂੰ ਘਰ-ਘਰ ਮਨਾਇਆ ਜਾਵੇ ਤਾਂ ਜੋ ਉਨ੍ਹਾਂ ਦੀ ਸੋਚ ਨੂੰ ਹੋਰ ਅੱਗੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵੱਖਰੀ ਹੋਂਦ ਲਈ ਸੰਘਰਸ਼ ਕਰਨ ਵਾਲਿਆਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਅੱਜ ਸਾਨੂੰ ਦੁੱਧ ਅਤੇ ਪੁੱਤ ਨੂੰ ਬਚਾਉਣ ਦੀ ਲੋੜ ਹੈ।

ਇਸ ਮੌਕੇ ਉਨ੍ਹਾਂ ਮਾਸਟਰ ਤਾਰਾ ਸਿੰਘ ਦੀਆਂ ਲਿਖ਼ਤਾਂ ਨੂੰ ਕਿਤਾਬੀ ਰੂਪ ਦੇਣ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਜਾਰੀ ਕਰਨ ਅਤੇ ਮਾਸਟਰ ਤਾਰਾ ਸਿੰਘ ਦਾ ਸ਼ਾਨਦਾਰ ਬੁੱਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਸਥਾਪਤ ਕਰਨ ਦਾ ਐਲਾਨ ਕੀਤਾ।

ਉਨ੍ਹਾਂ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ ਨੂੰ ਕਿਹਾ ਕਿ ਉਹ ਜਲੰਧਰ ਬਾਈਪਾਸ (ਲੁਧਿਆਣਾ ਸ਼ਹਿਰ) ਸਥਿਤ ਫਲਾਈਓਵਰ ਦਾ ਨਾਮ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਰੱਖਣ ਸੰਬੰਧੀ ਕਾਰਵਾਈ ਆਰੰਭਣ।

ਇਸ ਤੋਂ ਪਹਿਲਾਂ ਸਮਾਗਮ ਦੌਰਾਨ ਵਿਧਾਇਕ ਸ੍ਰ. ਕੁਲਦੀਪ ਸਿੰਘ ਵੈਦ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ. ਐੱਸ. ਪੀ. ਸਿੰਘ, ਨਾਮਵਰ ਇਤਿਹਾਸਕਾਰ ਡਾ. ਪਿ੍ਰਥੀਪਾਲ ਸਿੰਘ ਕਪੂਰ, ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਕਵੀ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਅਤੇ ਮਾਸਟਰ ਤਾਰਾ ਸਿੰਘ ਦੇ ਪਰਿਵਾਰਕ ਮੈਂਬਰ ਬੀਬੀ ਜਸਪ੍ਰੀਤ ਕੌਰ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ, ਸਾਹਿਤਕ ਦੇਣ ਅਤੇ ਉਨ੍ਹਾਂ ਨਾਲ ਜੁੜੀਆਂ ਕਈ ਘਟਨਾਵਾਂ ਦਾ ਵੇਰਵਾ ਹਾਜ਼ਰੀਨ ਨਾਲ ਸਾਂਝਾ ਕੀਤਾ।

ਪ੍ਰੋ. ਗਿੱਲ ਨੇ ਮਾਸਟਰ ਤਾਰਾ ਸਿੰਘ ਦੇ ਜੀਵਨ ਬਾਰੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਾਉਣ ਲਈ ਜ਼ਰੂਰੀ ਕਈ ਮੰਗਾਂ ਸ੍ਰ. ਰੰਧਾਵਾ ਰਾਹÄ ਪੰਜਾਬ ਸਰਕਾਰ ਅੱਗੇ ਰੱਖੀਆਂ, ਜਿਨ੍ਹਾਂ ਨੂੰ ਸ੍ਰ. ਰੰਧਾਵਾ ਨੇ ਮੌਕੇ ’ਤੇ ਪੂਰਾ ਕਰਨ ਦਾ ਐਲਾਨ ਕੀਤਾ। ਪੰਜਾਬੀ ਸਾਹਿਤ ਅਕਾਦਮੀ ਦੇ ਪ੍ਰਧਾਨ ਸ੍ਰ. ਰਵਿੰਦਰ ਸਿੰਘ ਭੱਠਲ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।

ਸਮਾਗਮ ਦੌਰਾਨ ਵਿਧਾਇਕ ਸ੍ਰੀ ਸੁਰਿੰਦਰ ਡਾਬਰ, ਸ੍ਰ. ਲਖਬੀਰ ਸਿੰਘ ਲੱਖਾ (ਦੋਵੇਂ ਵਿਧਾਇਕ), ਨਗਰ ਨਿਗਮ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸਾਬਕਾ ਮੰਤਰੀ ਸ੍ਰ. ਮਲਕੀਤ ਸਿੰਘ ਦਾਖਾ, ਮਿਲਕਫੈੱਡ ਦੇ ਐੱਮ. ਡੀ. ਸ੍ਰ. ਕਮਲਜੀਤ ਸਿੰਘ ਸੰਘਾ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਐੱਸ. ਡੀ. ਐੱਮ. ਸ੍ਰ. ਅਮਰਿੰਦਰ ਸਿੰਘ ਮੱਲ੍ਹੀ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਸ੍ਰੀ ਕੇ. ਕੇ. ਬਾਵਾ, ਸ੍ਰ. ਅਮਰਜੀਤ ਸਿੰਘ ਟਿੱਕਾ, ਮੁਹੰਮਦ ਗੁਲਾਬ, ਸ੍ਰ. ਹਰਕਰਨ ਸਿੰਘ ਵੈਦ (ਸੀਨੀਅਰ ਕਾਂਗਰਸੀ ਆਗੂ) ਅਤੇ ਹੋਰ ਹਾਜ਼ਰ ਸਨ। ਸਮਾਗਮ ਦੌਰਾਨ ਭਾਈ ਰਵਿੰਦਰ ਸਿੰਘ ਦੀਵਾਨਾ ਨੇ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION