ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2021:
ਪ੍ਰੋਗਰੈਸਿਵ ਟੀਚਰਜ਼ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖ਼ਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ, ਸ੍ਰੀ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖ਼ਿਆ ਪੰਜਾਬ ਅਤੇ ਡਾਇਰੈਕਟਰ ਸੈਕੰਡਰੀ ਸਿੱਖ਼ਿਆ, ਪੰਜਾਬ ਨੂੰ ਇਕ ਪੱਤਰ ਲਿਖ਼ ਕੇ ਮਾਸਟਰ ਕਾਡਰ ਤੋਂ ਲੈਕਚਰਾਰ ਕਾਡਰ ਵਿੱਚ ਕੀਤੀਆਂ ਜਾ ਰਹੀਆਂ ਤਰੱਕੀਆਂ ਵਿੱਚ ਵੱਡੇ ਪੱਧਰ ’ਤੇ ਧਾਂਦਲੀਆਂ ਹੋਣ ਦੇ ਦੋਸ਼ ਲਗਾਉਂਦਿਆਂ ਮੰਗ ਕੀਤੀ ਹੈ ਕਿ ਇਹ ਤਰੱਕੀਆਂ ਰੋਕੀਆਂ ਜਾਣ।
ਯੂਨੀਅਨ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਦ ਤਕ ਇਹ ਜਾਂਚ ਮੁਕੰਮਲ ਨਹੀਂ ਹੋ ਜਾਂਦੀ ਇਨ੍ਹਾਂ ਤਰੱਕੀਆਂ ’ਤੇ ਰੋਕ ਲਗਾਈ ਜਾਵੇ।
ਇਸ ਸੰਬੰਧੀ ਯੂਨੀਅਨ ਵੱਲੋਂ ਲਿਖ਼ਿਆ ਪੱਤਰ ਪੜ੍ਹਣ ਲਈ – ਕਲਿੱਕ ਕਰੋ
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ