23.1 C
Delhi
Friday, May 3, 2024
spot_img
spot_img

ਮਾੜੀ ਕਾਰਗੁਜਾਰੀ ਦਿਖਾਉਣ ਵਾਲੇ ਮਾਲ ਅਫ਼ਸਰਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ- ਡਵੀਜ਼ਨਲ ਕਮਿਸ਼ਨਰ ਦੀ ਡੀ.ਸੀਜ਼ ਨੂੰ ਹਦਾਇਤ

ਜਲੰਧਰ 04 ਦਸੰਬਰ 2019:

ਡਵੀਜ਼ਨਲ ਕਮਿਸ਼ਨਰ ਜਲੰਧਰ ਸ੍ਰੀ ਬੀ.ਪੁਰੂਸ਼ਾਰਥਾ ਨੇ ਜਲੰਧਰ ਡਵੀਜ਼ਨ ਦੇ ਸੱਤ ਜਿਲਿ੍ਹਆਂ ਨਾਲ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਅਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਵਾਲੇ ਮਾਲ ਅਫ਼ਸਰਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਲੰਧਰ, ਕਪੂਰਥਲਾ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ ,ਅੰਮ੍ਰਿਤਸਰ ਅਤੇ ਤਰਨ ਤਾਰਨ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਜਾਣ ਬੁੱਝ ਕੇ ਕਰਜ਼ ਦੀ ਅਦਾਇਗੀ ਨਾ ਕਰਨ ਵਾਲਿਆਂ ਪਾਸੋਂ ਰਿਕਵਰੀ ਦੀ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ ਅਤੇ ਉਨਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾ ਕਿਹਾ ਕਿ ਜਿਨਾਂ ਮਾਲ ਅਫ਼ਸਰਾਂ ਵਲੋਂ ਰਿਕਵਰੀ ਕਰਨ ਵਿੱਚ ਅਣਗਹਿਲੀ ਦਿਖਾਈ ਜਾਵੇਗੀ ਉਨਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮਾਲ ਅਫ਼ਸਰਾਂ ਦੀ ਮਾੜੀ ਕਾਰਗੁਜਾਰੀ ਨੂੰ ਉਨਾਂ ਦੀ ਸਲਾਨਾ ਗੁਪਤ ਰਿਪੋਰਟ ਵਿੱਚ ਦਰਜ ਕੀਤਾ ਜਾਵੇਗਾ।

ਡਵੀਜ਼ਨਲ ਕਮਿਸ਼ਨਰ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ‘ਵਿਲਫੁੱਲ ਡਿਫਾਲਟਰਾਂ’ ਪਾਸੋਂ ਬਕਾਇਆ ਰਿਕਵਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਸਬੰਧਿਤ ਮਾਲ ਅਫ਼ਸਰਾਂ ਅਤੇ ਅਧਿਕਾਰੀਆਂ ਤੋਂ ਯਕੀਨੀ ਬਣਾਇਆ ਜਾਵੇ ਕਿ ਉਨਾਂ ਵੱਲ ਰਿਕਵਰੀ ਦਾ ਕੋਈ ਕੇਸ ਬਕਾਇਆ ਨਾ ਹੋਵੇ। ਸ੍ਰੀ ਪੁਰਸ਼ਾਰਥਾ ਨੇ ਕਿਹਾ ਕਿ ਜੋ ਅਧਿਕਾਰੀ ਤੇ ਕਰਮਚਾਰੀ ਅਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਵਿੱਚ ਸਫ਼ਲ ਨਹੀਂ ਹੁੰਦੇ ਉਨਾਂ ਦੀ ਜਵਾਬਦੇਹੀ ਨਿਰਧਾਰਿਤ ਕੀਤੀ ਜਾਵੇ।

ਡਵੀਜ਼ਨਲ ਕਮਿਸ਼ਨਰ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜਾਣ ਬੁੱਝ ਕੇ ਕਰਜ਼ ਦੀ ਅਦਾਇਗੀ ਨਾ ਕਰਨ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਾ ਜਾਵੇ ਅਤੇ ਉਨਾਂ ਵਿਰੁੱਧ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਅਜਿਹੇ ਡਿਫਾਲਟਰਾਂ ਦੀ ਜਾਇਦਾਦ ਅਟੈਚ ਕਰਨ ਦੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਿਫਾਲਟਰਾਂ ਪਾਸੋਂ ਇਕ-ਇਕ ਪੈਸੇ ਦੀ ਵਸੂਲੀ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ।

ਇਸੇ ਤਰ੍ਹਾਂ ਡਵੀਜ਼ਨਲ ਕਮਿਸ਼ਨਰ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਹੇਠਲੀ ਅਦਾਲਤ ਤੋਂ ਰਿਕਾਰਡ ਉਨਾਂ ਦੀ ਅਦਾਲਤ ਵਿੱਚ ਭੇਜਣ ਲਈ ਸਹੀ ਪ੍ਰਕਿਰਿਆ ਨੂੰ ਅਪਣਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨਾਂ ਵਲੋਂ ਮੁਹੱਈਆ ਕਰਵਾਇਆ ਗਿਆ ਰਿਕਾਰਡ ਬਿਲਕੁਲ ਦਰੁਸਤ ਹੋਣਾ ਚਾਹੀਦਾ ਹੈ ਤਾਂ ਕਿ ਲੋਕਾਂ ਦੀਆਂ ਅਪੀਲਾਂ ਦਾ ਸਮੇਂ ਸਿਰ ਨਿਪਟਾਰਾ ਕਰਕੇ ਉਨਾਂ ਨੂੰ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਸ੍ਰੀ ਪੁਰੂਸ਼ਾਰਥਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਕਿਹਾ ਕਿ ਉਨਾਂ ਦੇ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾ ਵਿੱਚ ਬਕਾਇਆ ਪਈਆਂ ਫਾਈਲਾਂ ਦੇ ਨਿਪਟਾਰੇ ਲਈ ਪ੍ਰਕਿਰਿਆ ਨੂੰ ਹੋਰ ਵੀ ਦਰੁਸਤ ਬਣਾਇਆ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ.ਖਰਬੰਦਾ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ, ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵੱਲ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION