39 C
Delhi
Friday, April 26, 2024
spot_img
spot_img

ਮਿਸ਼ਨ ਫ਼ਤਹਿ-2 ਤਹਿਤ ਕਪੂਰਥਲਾ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਕਰੀਨਿੰਗ 17 ਜੂਨ ਤੋਂ: ਦੀਪਤੀ ਉੱਪਲ

ਯੈੱਸ ਪੰਜਾਬ
ਕਪੂਰਥਲਾ, 15 ਜੂਨ, 2021 –
ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਜਿਲ੍ਹਾ ਕਪੂਰਥਲਾ ਵਿਚ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਸਕਰੀਨਿੰਗ ਦਾ ਕੰਮ 17 ਜੂਨ ਤੋਂ ਸ਼ੁਰੂ ਕੀਤਾ ਜਾਵੇਗਾ ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਬੱਚਿਆਂ ਦੀ ਜਾਂਚ ਕਰਨਗੀਆਂ ਤਾਂ ਜੋ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਤੋਂ ਪਹਿਲਾਂ-ਪਹਿਲਾਂ ਬੱਚਿਆਂ ਦੀ ਸਿਹਤ ਜਾਂਚ ਕੀਤੀ ਜਾ ਸਕੇ।

ਅੱਜ ਇੱਥੇ ਜਿਲਾ ਸਿਹਤ ਸੋਸਾਇਟੀ ਦੀ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੁਹਿੰਮ ਮਿਸ਼ਨ ਫਤਹਿ-2 ਦੀ ਤਰਜ ’ਤੇ ਕੀਤੀ ਜਾਵੇਗੀ ਜਿਸ ਤਹਿਤ ਹਰ ਘਰ ਵਿਚ ਪਹੁੰਚ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਰਾਜੀਵ ਵਰਮਾ , ਐਸ.ਡੀ.ਐਮ. ਵਰਿੰਦਰਪਾਲ ਸਿੰਘ ਬਾਜਵਾ, ਸਿਵਲ ਸਰਜਨ ਡਾ ਪਰਮਿੰਦਰ ਕੌਰ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਤੇ ਪਿਛਲੇ ਮਹੀਨੇ ਦੌਰਾਨ ਕੀਤੇ ਗਏ ਕੰਮਾਂ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ 27 ਜੂਨ ਤੋਂ ਲੈ ਕੇ 29 ਜੂਨ ਤੱਕ ਚੱਲਣ ਵਾਲੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ’ਤੇ ਵੀ ਚਰਚਾ ਕੀਤੀ ਗਈ, ਜਿਸ ਦੌਰਾਨ ਮਾਈਗ੍ਰੇਟਰੀ ਆਬਾਦੀ ਦਾ 0-5 ਸਾਲ ਦਾ ਕੋਈ ਵੀ ਬੱਚਾ ਪਲਸ ਪੋਲੀਓ ਦੀਆਂ ਬੂੰਦਾਂ ਪੀਣ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਹੋਰਨਾਂ ਵਿਭਾਗਾਂ ਨੂੰ ਵੀ ਇਸ ਮੁਹਿੰਮ ਨੂੰ ਸਫਲ ਕਰਨ ਵਿਚ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਵੱਲੋਂ ਅਨੀਮੀਆ ਮੁਕਤ ਭਾਰਤ ਸਕੀਮ ਦੇ ਬਾਰੇ ਵੀ ਚਰਚਾ ਕੀਤੀ ਗਈ ਤੇ ਕਿਹਾ ਗਿਆ ਕਿ ਜਿਲ੍ਹੇ ਵਿਚ ਖੁਨ ਦੀ ਕਮੀ ਨਾਲ ਪੀੜ੍ਹਤ ਬੱਚਿਆਂ, ਕਿਸ਼ੋਰਾਂ ਅਤੇ ਮਹਿਲਾਵਾਂ ਦਾ ਬਿਓਰਾ ਇਕੱਠਾ ਕੀਤਾ ਜਾਏ ਤੇ ਇਸ ਸੰਬੰਧੀ ਜਰੂਰੀ ਕਦਮ ਚੁੱਕੇ ਜਾਣ।

ਇਸ ਤੋਂ ਇਲਾਵਾ ਸਰਬਤ ਸਿਹਤ ਬੀਮਾ ਯੋਜਨਾ ’ਤੇ ਵੀ ਚਰਚਾ ਕੀਤੀ ਗਈ , ਜਿਸ ਤਹਿਤ ਲਾਭਪਾਤਰੀ ਅਤੇ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਜਿਲ੍ਹੇ ਅੰਦਰ ਇਸ ਯੋਜਨਾ ਤਹਿਤ ਹੁਣ ਤੱਕ 74.05 ਫੀਸਦੀ ਪਰਿਵਾਰ ਕਵਰ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਅਨੂ ਸਰਮਾ, ਜਿਲਾ ਪਰਿਵਾਰ ਭਲਾਈ ਅਫਸਰ ਡਾ.ਰਾਜ ਕਰਨੀ, ਜਿਲਾ ਟੀਕਾਕਰਨ ਅਫਸਰ ਡਾ.ਰਣਦੀਪ ਸਿੰਘ, ਡਿਪਟੀ ਮੈਡੀਕਲ ਕਮਿਸਨਰ ਡਾ.ਸਾਰਿਕਾ ਦੁੱਗਲ, ਸੀਨੀਅਰ ਮੈਡੀਕਲ ਅਫਸਰ ਡਾ.ਸੰਦੀਪ ਧਵਨ, ਡਾ.ਰਾਜੀਵ ਭਗਤ, ਡਾ.ਸੁਖਵਿੰਦਰ ਕੌਰ, ਰਵਿੰਦਰ ਜੱਸਲ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION