35.1 C
Delhi
Friday, April 19, 2024
spot_img
spot_img

ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫਤ ਕੋਚਿੰਗ ਦੇਵੇਗੀ ਪੰਜਾਬ ਸਰਕਾਰ: ਡੀ.ਸੀ ਵਿਮਲ ਕੁਮਾਰ ਸੇਤੀਆ

ਯੈੱਸ ਪੰਜਾਬ
ਫਰੀਦਕੋਟ, 09 ਨਵੰਬਰ, 2021 –
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਰੀਦਕੋਟ ਵਲੋ ਮੁਕਾਬਲੇ ਦੀਆਂ ਪ੍ਰੀਖਿਆਵਾਂ/ਵਿਗਿਆਪਤ ਹੋਣ ਵਾਲੀਆਂ ਅਸਾਮੀਆਂ ਦੀ ਤਿਆਰੀ ਲਈ ਬਿਲਕੁਲ ਮੁਫਤ ਆਨਲਾਈਨ ਕੋਚਿੰਗ ਮੁਹੱਈਆ ਕਰਵਾਈ ਜਾ ਰਹੀ ਹੈ।

ਇਸ ਆਨਲਾਈਨ ਕੋਚਿੰਗ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਰਕਾਰੀ ਨੌਕਰੀ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਹੈ ਤਾਂ ਜੋ ਉਹ ਆਪਣੇ ਆਰਥਿਕ-ਪੱਧਰ ਨੂੰ ਉੱਚਾ ਚੁੱਕ ਸਕਣ। ਚਾਹਵਾਨ ਪ੍ਰਾਰਥੀ ਜ਼ੋ ਸਰਕਾਰੀ/ਗੈਰ ਸਰਕਾਰੀ/ਅਰਧ ਸਰਕਾਰੀ ਅਦਾਰਿਆਂ ਵਿੱਚ ਨੌਕਰੀ ਕਰਨ ਲਈ ਵੱਖ-ਵੱਖ ਪ੍ਰੀਖਿਆਵਾਂ ਦੀ ਤਿਆਰੀ/ਕੋਚਿੰਗ ਕਰਨਾ ਚਾਹੁੰਦੇ ਹਨ, ਉਹ ਆਪਣੇ ਆਪ ਲਿੰਕ https://www.eduzphere.com/freegovtexams ਉੱਤੇ ਰਜਿਸਟਰੇਸ਼ਨ ਕਰਨ।

ਲਿੰਕ ਤੇ ਰਜਿਸਟੇ੍ਰਸ਼ਨ ਕਰਦੇ ਸਮੇਂ ਆਧਾਰ-ਕਾਰਡ, ਡਾਕਿਊਮੇਂਟਸ ਅਪਲੋਡ ਕਰਨਾਂ ਵੀ ਜਰੂਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।

ਇਸ ਤੋ ਇਲਾਵਾ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਹਰਮੇਸ਼ ਕੁਮਾਰ ਨੇ ਦੱਸਿਆ ਕਿ ਜਿਹੜੇ ਪ੍ਰਾਰਥੀਆਂ ਆਰਥਿਕ ਤੌਰ ਤੇ ਕਮਜੋਰ ਹਨ (ਕੋਚਿੰਗ ਲੈਣ ਲਈ ਫੀਸ ਨਹੀਂ ਭਰ ਸਕਦੇ) ਉਨ੍ਹਾਂ ਪ੍ਰਾਰਥੀਆਂ ਲਈ ਮੁਫਤ ਕੋਚਿੰਗ ਲੈਣ ਦਾ ਸੁਨਹਿਰੀ ਮੌਕਾ ਹੈ।

ਸੋ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੁਜ਼ਗਾਰ ਪ੍ਰਾਰਥੀ ਆਪਣੇ ਆਪ ਨੂੰ ਆਪਣੇ ਫੋਨ ਦੁਆਰਾ ਉੱਪਰ ਦਿੱਤੇ ਲਿੰਕ ਤੇ ਰਜਿਸਟਰ ਕਰਨ ਅਤੇ ਜ਼ੋ ਪ੍ਰਾਰਥੀ ਆਪਣੇ ਆਪ ਰਜਿਸਟ੍ਰੇਸ਼ਨ ਨਹੀਂ ਕਰ ਸਕਦੇ, ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫਰੀਦਕੋਟ ਵਿਖੇ ਕੰਮ ਵਾਲੇ ਦਿਨ ਸਵੇਰੇ 09 ਵਜੇ ਤੋਂ ਸ਼ਾਮ 05 ਵਜੇ ਤੱਕ ਹਾਜ਼ਰ ਹੋ ਕੇ ਰਜਿਸਟੇ੍ਰਸ਼ਨ ਕਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 9988350193 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION