33.1 C
Delhi
Wednesday, May 8, 2024
spot_img
spot_img

ਮੁਫ਼ਤ ਕਾਨੂੰਨੀ ਸੇਵਾਵਾਂ ਪਹੁੰਚਾਣ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਮੁਹੱਈਆ ਕਰਾਉਣ ਲਈ ‘ਲੀਗਲ ਮੈਗਾ ਸਰਵਿਸ ਕੈਂਪ’ 13 ਨੂੰ: ਸੰਦੀਪ ਸਿੰਘ

ਯੈੱਸ ਪੰਜਾਬ
ਹੋਸ਼ਿਆਰਪੁਰ, 10 ਨਵੰਬਰ, 2021 –
ਵਧੀਕ ਡਿਪਟੀ ਕਮਿਸ਼ਨਰ ਨੇ ਕੈਂਪ ਦੇ ਆਯੋਜਨ ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਕੀਤੀ ਮੀਟਿੰਗ ਹੁਸ਼ਿਆਰਪੁਰ ਦੇ ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ’ਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗੇਗਾ ਕੈਂਪ ਪੈਨ ਇੰਡੀਆ ਜਾਗਰੂਕਤਾ ਤੇ ਆਊਟਰੀਚ ਪ੍ਰੋਗਰਾਮ ਤਹਿਤ ਜ਼ਿਲ੍ਹੇ ਭਰ ’ਚ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਚਲਾਇਆ ਜਾ ਰਿਹਾ ਹੈ ਅਭਿਆਨ : ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ, 10 ਨਵੰਬਰ: ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਨੋਡਲ ਅਫ਼ਸਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਲੋਕਾਂ ਤੱਕ ਮੁਫ਼ਤ ਕਾਨੂੰਨੀ ਸੇਵਾਵਾਂ ਪਹੁੰਚਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਲੀਗਲ ਸਰਵਿਸਜ਼ ਮੈਗਾ ਕੈਂਪ ਦਾ ਆਯੋਜਨ 13 ਨਵੰਬਰ ਨੂੰ ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਚ ਕੀਤਾ ਜਾ ਰਿਹਾ ਹੈ।

ਉਹ ਅੱਜ ਆਪਣੇ ਦਫ਼ਤਰ ਵਿਚ 13 ਨਵੰਬਰ ਨੂੰ ਲੱਗਣ ਵਾਲੇ ਕੈਂਪ ਦੇ ਆਯੋਜਨ, ਪ੍ਰਬੰਧਾਂ ਤੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਉਕਤ ਸਥਾਨ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਇਆ ਜਾਵੇਗਾ, ਜਿਸ ਦੌਰਾਨ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਸਕੀਮਾਂ ਦਾ ਮੌਕੇ ’ਤੇ ਲਾਭ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੈਂਪ ਵਿਚ ਪੈਨਸ਼ਨ ਸਕੀਮ (ਬੁਢਾਪਾ, ਵਿਧਵਾ, ਆਸ਼ਰਿਤ, ਦਿਵਆਂਗ), ਬਿਜਲੀ ਵਿਭਾਗ ਨਾਲ ਜੁੜੇ ਕੰਮਾਂ, ਕੋਵਿਡ ਬਚਾਅ ਸਬੰਧੀ ਟੀਕਾਕਰਨ ਤੇ ਟੈਸਟਿੰਗ, ਬੈਂਕਾਂ ਵਿਚ ਮਿਲਣ ਵਾਲੀ ਸੁਵਿਧਾ, ਕਿਰਤ ਵਿਭਾਗ, ਵੋਟਰ ਕਾਰਡ ਬਨਾਉਣ, ਪੈਂਡਿੰਗ ਇੰਤਕਾਲ ਦੇ ਕੇਸ ਤੋਂ ਇਲਾਵਾ ਹੋਰ ਕਈ ਵਿਭਾਗਾਂ ਤੋਂ ਮਿਲਣ ਵਾਲੀਆਂ ਸੁਵਿਧਾਵਾਂ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਨੂੰ ਸਫ਼ਲ ਬਨਾਉਣ ਲਈ ਕੋਈ ਕਮੀ ਨਾ ਛੱਡੀ ਜਾਵੇ।

ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਨਾਲਸਾ, ਨਵੀਂ ਦਿੱਲੀ ਵਲੋਂ ਚਲਾਏ ਜਾ ਰਹੇ ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ (2 ਅਕਤੂਬਰ-14 ਨਵੰਬਰ) ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਲਗਾਤਾਰ ਪੂਰੇ ਜ਼ਿਲ੍ਹੇ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਸਬੰਧੀ ਅਭਿਆਨ ਚਲਾਇਆ ਗਿਆ ਹੈ ਜਿਸ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ-ਵੱਖ ਵਿਭਾਗਾਂ ਰਾਹੀਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਵਿਚ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਵੱਧ ਤੋਂ ਵੱਧ ਲੀਗਲ ਸਰਵਿਸ ਮੈਗਾ ਕੈਂਪ ਦਾ ਫਾਇਦਾ ਲੈਣ ਲਈ ਕਿਹਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਐਨ.ਜੀ.ਓ. ਦੇ ਮੁਖੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION