37.1 C
Delhi
Friday, May 24, 2024
spot_img
spot_img
spot_img

ਮੁੱਖ ਮੰਤਰੀ ਕਿਸਾਨ ਸੰਗਠਨਾਂ ਖ਼ਿਲਾਫ਼ ਕੀਤੀਆਂ ਅਣਸੁਖ਼ਾਵੀਆਂ ਟਿੱਪਣੀਆਂ ਲਈ ਮੁਆਫ਼ੀ ਮੰਗਣ: ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 18 ਨਵੰਬਰ, 2022 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕਿਸਾਨ ਯੂਨੀਅਨਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨ ਜਥੇਬੰਦੀਆਂ ਤੋਂ ਮੁਆਫੀ ਮੰਗਣ ਅਤੇ ਪਾਰਟੀ ਨੇ ਆਪ ਸਰਕਾਰ ਕਿਸਾਨ ਜਥੇਬੰਦੀਆਂ ਦੀਆਂ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਤੋਂ ਭੱਜ ਰਹੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸਰਕਾਰ ਨੂੰ ਸਿਰਫ ਇਹੀ ਆਖ ਰਹੀਆਂ ਹਨ ਕਿ ਉਹ ਉਹਨਾਂ ਨਾਲ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ।

ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰੋਂ ਪਿਛਲੇ ਮਹੀਨੇ ਧਰਨਾ ਚੁੱਕਿਆ ਗਿਆ ਸੀਤਾਂ ਉਸ ਵੇਲੇ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨਿਸ਼ਚਿਤ ਸਮੇਂ ਅੰਦਰ ਲਾਗੂ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਹੁਣ ਇਹ ਮੰਗਾਂ ਲਾਗੂ ਕਰਨ ਤੋਂ ਭੱਜ ਰਹੇ ਹਨ ਅਤੇ ਇਸੇ ਲਈ ਉਹਨਾਂ ਕਿਸਾਨ ਜਥੇਬੰਦੀਆਂ ਪ੍ਰਤੀ ਮੰਦੀ ਸ਼ਬਦਾਵਲੀ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਤੁਰੰਤ ਕਿਸਾਨਾਂ ਦੀਆ ਮੰਨੀਆਂ ਸਾਰੀਆਂ ਮੰਗਾਂ ਲਾਗੂ ਕਰਨ। ਉਹਨਾਂ ਕਿਹਾ ਕਿ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਨਾਲ ਨਾਲ ਕਿਸਾਨਾਂ ਦੇ ਦੁਧਾਰੂ ਪਸ਼ੂਆਂ ਦੀ ਲੰਪੀ ਚਮੜੀ ਰੋਗ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਵੀ ਮੁਆਵਜ਼ਾ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ।

ਉਹਨਾਂ ਕਿਹਾ ਕਿ ਇਸੇ ਤਰੀਕੇ ਕਿਸਾਨਾਂ ਨੂੰ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿਚ ਵੱਧ ਤੋਂ ਵੱਧ ਰਾਹਤ ਦਿੱਤੀ ਜਾਵੇ ਅਤੇ ਪਰਾਲੀ ਸਾੜਨ ਲਈ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਕੀਤੇ ਜਾਣ ਤੇ ਕਿਸਾਨਾਂ ਦੇ ਜ਼ਮੀਨੀ ਖਾਤਿਆਂ ਵਿਚ ਕੀਤੀਆਂ ਲਾਲ ਐਂਟਰੀਆਂ ਵੀ ਤੁਰੰਤ ਖਤਮ ਕੀਤੀਆਂ ਜਾਣ।

ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਸਿਆਣਪ ਨਾਲ ਕੰਮ ਲੈਣ ਅਤੇ ਗੈਰ ਜ਼ਿੰਮੇਵਾਰਾਨਾ ਬਿਆਨਾਂ ਨਾਲ ਸੂਬੇ ਦਾ ਮਾਹੌਲ ਖਰਾਬ ਨਾ ਕਰਨ। ਉਹਨਾਂ ਕਿਹਾ ਕਿ ਦੂਜਿਆਂ ਖਿਲਾਫ ਦੂਸ਼ਣਬਾਜ਼ੀ ਕਰਨਾ ਹਮੇਸ਼ਾ ਆਪ ਦਾ ਪਹਿਲਾ ਏਜੰਡਾ ਰਿਹਾ ਹੈ ਤੇ ਪਾਰਟੀ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਕੀਤੀ ਦੂਸ਼ਣਬਾਜ਼ੀ ਤੋਂ ਪਹਿਲਾਂ ਹੀ ਭੱਜ ਚੁੱਕੀ ਹੈ ਅਤੇ ਹੁਣ ਇਸਨੇ ਕਿਸਾਨ ਸੰਗਠਨਾਂ ਖਿਲਾਫ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਹੈ।

ਉਹਨਾਂ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਪਹਿਲਾਂ ਹੀ ਢਹਿ ਢੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬਾ ਮੁੱਖ ਮੰਤਰੀ ਦੇ ਟਕਰਾਅ ਵਾਲੇ ਬਿਆਨਾਂ ਸਦਕਾ ਸੂਬੇ ਵਿਚ ਬੇਚੈਨੀ ਨਹੀਂ ਝੱਲ ਸਕਦਾ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਕਿਸਾਨ ਸੰਗਠਨਾਂ ਦੀਆਂ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ ਤੁਰੰਤਜਾਰੀ ਕਰਨਾ ਚਾਹੀਦਾਹੈ ਨਾ ਕਿ ਉਹਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION