37.1 C
Delhi
Monday, May 20, 2024
spot_img
spot_img

ਮੁੱਖ ਮੰਤਰੀ ਕੌਮੀ ਪ੍ਰਾਪਤੀਆਂ ਸਰਵੇਖਣ 2021 ਜਾਰੀ ਹੋਣ ਤੋਂ ਪੰਜਾਬ ਸਕੂਲ ਸਿੱਖਿਆ ਦਾ ਅਪਮਾਨ ਕਰਨਾ ਬੰਦ ਕਰਨ : ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 26 ਮਈ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੰਜ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਸਰਕਾਰ ਦਾ ਫੇਲ੍ਹ ਸਿੱਖਿਆ ਮਾਡਲ ਪੰਜਾਬੀਆਂ ਸਿਰ ਮੜ੍ਹਨ ਦੀ ਨਿਖੇਧੀ ਕੀਤੀ ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਪੰਜਾਬ ਦੇ ਸਕੂਲਾਂ ਅਤੇ ਇਸਦੇ ਸਿੱਖਿਆ ਮਿਆਰਾਂ ਬਾਰੇ ਕੌਮੀ ਪ੍ਰਾਪਤੀਆਂ ਸਰਵੇਖਣ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਸਕੂਲਾਂ ਦਾ ਅਪਮਾਨ ਕਰਨਾ ਬੰਦ ਕਰਨ। ਕਿਉਂਕਿ ਪੰਜਾਬ ਦੇ ਵਿਦਿਆਰਥੀ ਸਕੂਲ ਸਿੱਖਿਆ ਦੇ ਹਰ ਪੱਧਰ ’ਤੇ ਦਿੱਲੀ ਨਾਲੋਂ ਮੋਹਰੀ ਰਹੇ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੁੰ ਪ੍ਰਾਪਤੀਆਂ ਲਈ ਵਧਾਈ ਦੇਣ ਅਤੇ ਉਹਨਾਂ ਦੀ ਬਦਨਾਮੀ ਕਰਨ ਲਈ ਉਹਨਾਂ ਤੋਂ ਮੁਆਫੀ ਮੰਗਣ। ਉਹਨਾਂ ਕਿਹਾ ਕਿ ਸਰਵੇਖਣ ਵਿਚ ਪੰਜਾਬ ਦੇ ਵਿਦਿਆਰਥੀਆਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨਾਲੋਂ ਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਸਿਹਤ ਨਾਲੋਂ ਚੰਗਾ ਪ੍ਰਦਰਸ਼ਨ ਕੀਤਾ ਹੈ।

ਉਹਨਾਂ ਕਿਹਾ ਕਿ ਹੁਣ ਸਪਸ਼ਟ ਹੈ ਕਿ ਦਿੱਲੀ ਦੇ ਸਕੂਲ ਸਿੱਖਿਆ ਮਾਡਲ ਨੂੰ ਆਪ ਨੇ ਪੰਜਾਬ ਦੇ ਨਾਲ ਨਾਲ ਦੇਸ਼ ਵਿਚ ਸਿਰਫ ਪ੍ਰਾਪੇਗੰਡੇ ਵਾਸਤੇ ਵਰਤਿਆ ਜਦਂੋ ਇਹ ਪੂਰੀ ਤਰ੍ਹਾਂ ਫੇਲ੍ਹ ਸਿਸਟਮ ਹੈ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੁੰ ਇਹ ਮੰਨਣਾ ਚਾਹੀਦਾ ਹੈ ਤੇ ਪੰਜਾਬੀਆਂ ਸਿਰ ਦਿੱਲੀ ਮਾਡਲ ਮੜ੍ਹਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਤੇ ਇਸ ਤੋਂ ਇਲਾਵਾ ਮੌਜੂਦਾ ਪੰਜਾਬ ਮਾਡਲ ਜਿਸਨੇ ਕੌਮੀ ਸਰਵੇਖਣ ਵਿਚ ਪੰਜਾਬ ਨੂੰ ਚੌਖਾ ਲਾਭ ਦਿੱਤਾ ਹੈ, ਨੁੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਾ ਚਾਹੀਦਾ ਹੈ।

ਵੇਰਵੇ ਸਾਂਝੇ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਤੀਜੀ, ਪੰਜਵੀਂ, ਅਠਵੀਂ ਤੇ 10ਵੀਂ ਦੇ ਵਿਦਿਆਰਥੀਆਂ ਨੇ ਆਪਣੇ ਦਿੱਲੀ ਦੇ ਹਮਰੁਤਬਾ ਨਾਲੋਂ ਚੰਗਾ ਪ੍ਰਦਰਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਿਥੋਂ ਤੱਕ ਗਣਿਤ ਦਾ ਸਵਾਲ ਹੈ ਤਾਂ ਪੰਜਾਬ ਦੇ ਵਿਦਿਆਰਥੀ ਅਵੱਲ ਆਏ ਹਲ, ਸਮਾਜ ਵਿਗਿਆਨ ਵਿਚ ਦੂਜੇ ਸਥਾਨ ਅਤੇ ਅੰਗਰੇਜ਼ੀ ਵਿਚ ਤੀਜੇ ਸਥਾਨ ’ਤੇ ਰਹੇ ਹਨ।

ਉਹਨਾਂ ਕਿਹਾ ਕਿ ਸਾਨੂੰ ਇਸ ਪ੍ਰਾਪਤੀ ਨੁੂੰ ਆਧਾਰ ਬਣਾ ਕੇ ਸਿੱਖਿਆ ਦੇ ਹੋਰ ਪੱਧਰਾਂ ਵਿਚ ਸੁਧਾਰ ਲਿਆਉਣ ਵਾਸਤੇ ਲਘੂ ਤੇ ਚਿਰ ਕਾਲੀ ਨੀਤੀਆਂ ਬਣਾਉਣ ਵਾਸਤੇ ਵਰਤਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਸਕੂਲ ਸਿੱਖਿਆ ਦੇ ਦਿੱਲੀ ਮਾਡਲ ਨੁੰ ਰੱਦ ਕਰਨਾ ਚਾਹੀਦਾ ਹੈ। ਅਜਿਹਾ ਨਾ ਕਰਨਾ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਨਾਲ ਧੋਖਾ ਹੋਵੇਗਾ।

ਅਕਾਲੀ ਆਗੂ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਵਿਚ ਉਸਾਰੀ ਜਾਂਦੀ ਹੈ ਤੇ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਸ਼ਲਾਘਾ ਕੀਤੀ ਜਿਹਨਾਂ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਵਿਚ ਨਾ ਸਿਰਫ ਸਿੱਖਿਆ ਦਾ ਮਿਆਰ ਸੁਧਰਿਆ ਬਲਕਿ ਮੈਰੀਟੋਰੀਅਸ ਤੇ ਆਦਰਸ਼ ਸਕੂਲ ਖੋਲ੍ਹੇ ਗਏ ਤਾਂ ਜੋ ਗਰੀਬ ਤੋਂ ਗਰੀਬ ਨੂੰ ਆਲ ਮਿਆਰੀ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਇਸ ਵਿਚਾਰਧਾਰਾ ’ਤੇ ਹੀ ਸੂਬੇ ਵਿਚ ਸਿੱਖਿਆ ਪ੍ਰਣਾਲੀ ਵਿਚ ਹੋਰ ਸੁਧਾਰ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION