29.1 C
Delhi
Friday, March 29, 2024
spot_img
spot_img

ਮੁੱਖ ਮੰਤਰੀ ਚੰਨੀ ਨਾਲ ਐਨ.ਐੱਚ.ਐੱਮ. ਮੁਲਾਜ਼ਮਾਂ ਦੀ ਮੀਟਿੰਗ ਰਹੀ ਬੇਸਿੱਟਾ, ਹੜਤਾਲ ਰਹੇਗੀ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2021 –
ਆਪਣੀਆਂ ਸੇਵਾਵਾਂ ਸੂਬਾ ਸਰਕਾਰ ਤੋਂ ਰੈਗੁਲਰ ਕਰਾਉਂਣ ਦੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਂਨ ਕੰਮ ਕਰ ਰਹੇ ਮੁਲਾਜ਼ਮਾਂ ਨੇ ਜਿਲਾ ਹੈੱਡਕੁਆਟਰਾਂ ਤੇ ਇਕੱਠੇ ਹੋ ਕੇ ਸੂਬਾ ਸਰਕਾਰ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਅਧਿਕਾਰੀਆਂ ਤੋਂ ਕੋਵਿਡ ਮਹਾਮਾਰੀ ਦੌਰਾਨ ਮਿਲੇ ਪ੍ਰਸ਼ੰਸਾ-ਪੱਤਰਾਂ ਦੀਆਂ ਕਾਪੀਆਂ ਸਾੜੀਆਂ।

ਇਸ ਸਬੰਧ ਵਿੱਚ ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਕਿਹਾ ਕਿ ਮੁਲਾਜ਼ਮ ਪੂਰੀ ਤਨਦੇਹੀ ਨਾਲ ਸੂਬੇ ਦੇ ਲੋਕਾਂ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਕੋਵਿਡ ਮਹਾਮਾਰੀ ਅਤੇ ਲੋਕਾਂ ਵਿਚਕਾਰ ਦੀਵਾਰ ਬਣ ਕੇ ਮੁਲਾਜ਼ਮ ਯੋਧਿਆਂ ਵਾਂਗ ਡਟੇ ਰਹੇ, ਪਰ ਮਾਤਰ ਸ਼ਲਾਘਾ-ਪੱਤਰਾਂ ਨਾਲ ਮੁਲਾਜ਼ਮਾਂ ਦੀ ਆਰਥਿਕ ਤੰਗੀ ਨਹੀਂ ਦੂਰ ਹੋਣ ਵਾਲੀ ਹੈ।

ਇਸ ਦੇ ਲਈ ਸਰਕਾਰ ਨੂੰ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਅਤੇ ਤਨਖਾਹ ਸਕੇਲ ਦੇਣ ਵੱਲ ਕਾਰਵਾਈ ਕਰਨੀ ਹੀ ਪਵੇਗੀ। ਕੱਲ ਦੇਰ ਰਾਤ 12 ਵਜੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੇ ਨਾਲ ਗੁਰਦਾਸਪੁਰ ਤੋਂ ਡਾ. ਸੁਨੀਲ ਤਰਗੋਤਰਾ ਅਤੇ ਹੋਰ ਐਸੋਸੀਏਸ਼ਨਾਂ ਦੇ ਮੁਲਾਜ਼ਮ ਆਗੂਆਂ ਦੀ ਮੀਟਿੰਗ ਮਾਣਯੋਗ ਮੁੱਖ-ਮੰਤਰੀ ਜੀ ਨਾਲ ਉਹਨਾਂ ਦੇ ਘਰ ਵਿੱਚ ਹੋਈ; ਪਰ ਇਸ ਮੀਟਿੰਗ ਦਾ ਕੋਈ ਵੀ ਨਤੀਜਾ ਨਹੀਂ ਨਿਕਲਿਆ ਅਤੇ ਨਾ ਹੀ ਉੱਥੇ ਸਿਹਤ ਵਿਭਾਗ ਦੇ ਉੱਚ-ਅਧਿਕਾਰੀ ਮੌਜੂਦ ਸਨ।

ਇਸ ਤੋਂ ਸਪਸ਼ਟ ਹੈ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਹੱਲ ਕਰਨ ਪ੍ਰਤੀ ਕਿੰਨੀ ਗੰਭੀਰ ਹੈ। ਇਸ ਸਬੰਧ ਵਿੱਚ ਐਸੋਸੀਏਸ਼ਨ ਤੋਂ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਮਨਿੰਦਰ ਸਿੰਘ, ਸਟਾਫ਼ ਨਰਸ ਆਗੂ ਜਸਵਿੰਦਰ ਕੌਰ, ਅਰੁਣ ਦੱਤ, ਡਾ. ਪ੍ਰਿਅੰਕਾ ਭੰਡਾਰੀ, ਰਮਨਪ੍ਰੀਤ ਕੌਰ, ਹਰਪਾਲ ਸੋਢੀ, ਡਾ. ਜਤਿੰਦਰ, ਡਾ. ਵਾਹਿਦ ਆਦਿ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਸਰਕਾਰ ਦੇ ਅਜਿਹੇ ਹੀ ਰਵੱਈਏ ਨੇ ਮੁਲਾਜ਼ਮਾਂ ਨੂੰ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਣੇ ਲਈ ਮਜਬੂਰ ਕਰ ਦਿੱਤਾ ਹੈ।

ਨਤੀਜੇ ਵਜੋਂ ਮੁਲਾਜ਼ਮਾਂ ਨੇ ਮਿਤੀ 30 ਨਵੰਬਰ ਨੂੰ ਖਰੜ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੀ ਸੂਚਨਾ ਮਾਣਯੋਗ ਰਾਜਪਾਲ, ਮੁੱਖ-ਮੰਤਰੀ, ਉੱਪ ਮੁੱਖ ਮੰਤਰੀ/ਸਿਹਤ ਮੰਤਰੀ, ਵਿਭਾਗ ਦੇ ੳੱਚ-ਅਧਿਕਾਰੀਆਂ ਅਤੇ ਜਿਲਾ ਪੱਧਰ ਦੇ ਅਧਿਕਾਰੀਆਂ ਨੂੰ ਲਿਖਤੀ ਰੂਪ ਵਿਚ ਦੇ ਦਿੱਤੀ ਗਈ ਹੈ।

ਸਮੂਹ ਮੁਲਾਜ਼ਮਾਂ ਦੇ ਹਵਾਲੇ ਤੋਂ ਐਸੋਸੀਏਸ਼ਨ ਦੀ ਸੂਬਾ ਕਮੇਟੀ ਦਾ ਕਹਿਣਾ ਹੈ ਕਿ ਮੁੱਖ-ਮੰਤਰੀ ਅਤੇ ਕੈਬੀਨੇਟ ਮੰਤਰੀ ਵੱਖ-ਵੱਖ ਪ੍ਰੋਗਰਾਮਾਂ ਤਹਿਤ ਜਿਹੜੇ ਵੀ ਜਿਲੇ ਵਿੱਚ ਜਾਣਗੇ, ਉਹਨਾਂ ਨੂੰ ਮੁਲਾਜ਼ਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION