29 C
Delhi
Saturday, April 20, 2024
spot_img
spot_img

ਮੁੱਖ ਮੰਤਰੀ ਚੰਨੀ ਨੇ ਕਾਂਗਰਸ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਕੀਤੇ 35 ਫੀਸਦੀ ਵਾਧੇ ਨੂੰ ਵਾਪਸ ਲੈਣ ਦੇ ਅਸਿੱਧੇ ਫੈਸਲੇ ਨਾਲ ਪੰਜਾਬੀਆਂ ਨਾਲ ਧੋਖਾ ਕੀਤਾ: ਅਕਾਲੀ ਦਲ

ਯੈੱਸ ਪੰਜਾਬ
ਚੰਡੀਗੜ੍ਹ, 1 ਨਵੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਹਾ ਕਿ ਉਹ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਜਲੀ ਦਰਾਂ ਵਿਚ ਕੀਤੇ 35 ਫੀਸਦੀ ਵਾਧੇ ਨੁੰ ਵਾਪਸ ਲੈਣ ਨਾਲ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ ਜਦਕਿ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਬਿਜਲੀ ਖਪਤਕਾਰਾਂ ਲਈ 3 ਰੁਪਏ ਪ੍ਰਤੀ ਯੁਨਿਟ ਬਿਜਲੀ ਸਸਤੀ ਕਰਨ ਦੇ ਬਾਵਜੂਦ ਅਕਾਲੀ ਦਲ ਤੇ ਬਸਪਾ ਗਠਜੋੜ ਦੇ 800 ਯੁਨਿਟ ਮੁਫਤ ਬਿਜਲੀ ਦੇ ਮੁਕਾਬਲੇ 3791 ਕਰੋੜ ਰੁਪਏ ਵੱਧ ਵਸੂਲੇਗੀ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ੱਜ ਪੰਜਾਬ ਭਵਨ ਵਿਖ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਭਵਨ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਵੱਖੋ ਵੱਖ ਸਮਾਗਮਾਂ ਨੁੰ ਸੰਬੋਧਨ ਕੀਤਾ ਹੈ ਜਿਹਨਾਂ ਨੇ ਕਾਂਗਰਸ ਸਰਕਾਰ ਦੇ ਅਸਲ ਮਨਸ਼ੇ ਸਾਬਤ ਕਰ ਦਿੱਤੇ ਹਨ।

ਉਹਨਾਂ ਕਿਹਾ ਕਿ ਨਵਜੋਤ ਸਿੱਧੂ ਨੇ ਇਹ ਕਹਿ ਕੇ ਕਾਂਗਰਸ ਸਰਕਾਰ ਨੁੰ ਬੇਨਕਾਬ ਕੀਤਾ ਹੈ ਕਿ ਉਹ ਆਪਣੇ ਕਾਰਜਕਾਲ ਦੇ ਆਖਰੀ ਦੋ ਮਹੀਨਿਆਂ ਵਿਚ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ ਤੇ ਉਹਨਾਂ ਨੇ ਸਰਕਾਰ ਨੂੰ ਸਪਸ਼ਟ ਪੁੱਛਿਆ ਹੈ ਕਿ ਉਹ ਆਪਣਾ ਵਾਅਦਾ ਨਿਭਾਉਣ ਲਈ ਪੈਸਾ ਕਿਥੋਂ ਲਿਆਵੇਗੀ । ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਜੇਕਰ ਵਿਰੋਧੀ ਧਿਰ ਦਾ ਨਹੀਂ ਤਾਂ ਆਪਣੇ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਬਿਆਨ ’ਤੇ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ।

ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ ਚੋਣ ਸਟੰਟ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਲੋਕ ਉਹਨਾਂ ’ਤੇ ਤਾਂ ਹੀ ਵਿਸ਼ਵਾਸ ਕਰਨਗੇ ਜੇਕਰ ਉਹਨਾਂ ਨੁੰ ਕਾਂਗਰਸ ਸਰਕਾਰ ਦੇ ਰਹਿੰਦੇ ਕਾਰਜਕਾਲ ਦੌਰਾਨ ਘਟਿਆ ਹੋਇਆ ਘੱਟ ਤੋਂ ਘੱਟ ਇਕ ਬਿਜਲੀ ਬਿੱਲ ਮਿਲੇਗਾ। ਉਹਨਾਂ ਕਿਹਾ ਕਿ ਇਸ ਤੋਂ ਸਰਕਾਰ ਦੀਆਂ ਲੋਕਾਂ ਲੋਕਾਂ ਨੂੰ ਧੋਖਾ ਦੇਣ ਦੀ ਮਨਸ਼ਾ ਸਾਬਤ ਹੁੰਦੀ ਹੈ ਕਿਉਂਕਿ ਸਰਕਾਰ ਸੋਚਦੀ ਹੈ ਕਿ ਜਦੋਂ ਉਸਨੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਵੀ ਲੋਕ ਉਸ ’ਤੇ ਵਿਸ਼ਵਾਸ ਕਰਨਗੇ।

ਅਕਾਲੀ ਆਗੂ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ਨੁੰ ਇਸਦੇ ਬੀਤੇ ਸਮੇਂ ਦੇ ਕਾਰਿਆਂ ਤੋਂ ਜਾਨਣਾ ਹੈ। ਉਹਨਾਂ ਕਿਹਾ ਕਿ ਪਾਰਟੀ ਨੇ 2017 ਵਿਚ ਸਸਤੀ ਬਿਜਲੀ ਦਾ ਵਾਅਦਾ ਕੀਤਾ ਸੀ। ਉਹਨਾ ਕਿਹਾ ਕਿ ਪਿਛਲੇ ਤਕਰੀਬਨ ਪੰਜ ਸਾਲਾਂ ਵਿਚ ਇਸਨੇ ਤਕਰੀਬਨ ਇਕ ਦਰਜਨ ਕਿਸ਼ਤਾਂ ਵਿਚ ਬਿਜਲੀ ਦਰਾਂ ਵਿਚ 35 ਫੀਸਦੀ ਵਾਧਾ ਕੀਤਾ ਹੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚੋਖਾ ਮਾਲੀਆ ਇਕੱਤਰ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਸਰਕਾਰ ਕੋਲ ਵਿਖਾਉਣ ਨੁੰ ਕੁਝ ਨਹੀਂ ਹੈ। ਇਸਨੇ ਸਰਕਾਰੀ ਵਿਪਾਗਾਂ ਦੇ 2231 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੀ ਅਦਾਇਗੀ ਕਰਨੀ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਵਾਧੂ ਮਾਲੀਆ ਭ੍ਰਿਸ਼ਟਾਚਾਰ ਤੇ ਕੁਪ੍ਰਸ਼ਾਸਨ ਦੀ ਭੇਟ ਚੜ੍ਹ ਗਿਆ ਹੈ।

ਅੱਜ ਮੁੱਖ ਮੰਤਰੀ ਵੱਲੋਂ ਕੀਤੇ ਐਲਾਨ ਦੀ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਅਜਿਹਾ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵੱਲੋਂ ਬਿਜਲੀ ਖਪਤਕਾਰਾਂ ਨੁੰ ਹਰ ਬਿੱਲ ’ਤੇ 800 ਯੁਨਿਟ ਬਿਜਲੀ ਮੁਫਤ ਦੇਣ ਦੇ ਕੀਤੇ ਐਲਾਨ ਦਾ ਟਾਕਰਾ ਕਰਨ ਲਈ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਜੇਕਰ ਅਸੀਂ ਚੰਨੀ ਵੱਲੋਂ ਕੀਤੇ ਵਾਅਦੇ ਦਾ ਹਿਸਾਬ ਵੀ ਲਗਾਈਏ ਤਾਂ ਵੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਐਲਾਨ ਦੇ ਮੁਕਾਬਲੇ ਚੰਨੀ ਸਰਕਾਰ ਖਪਤਕਾਰਾਂ ਨੁੰ 3791 ਕਰੋੜ ਰੁਪਏ ਦੀ ਰਾਹਤ ਘੱਟ ਦੇਵੇਗੀ। ਉਹਨਾਂ ਕਿਹਾ ਕਿ ਜੇਕਰ ਅਸੀਂ ਖਪਤਕਾਰਾਂ ਨਾਲ ਕੀਤੇ 800 ਯੁਨਿਟ ਬਿਜਲੀ ਦੇ ਮੁਫਤ ਵਾਅਦੇ ਦੀ ਗੱਲ ਕਰੀਏ ਤਾਂ ਖਪਤਕਾਰਾਂ ਨੂੰ 6191 ਕਰੋੜ ਰੁਪਏ ਦਾ ਲਾਭ ਹੋਵੇਗਾ। ਉਹਨਾਂ ਕਿਹਾ ਕਿ ਕਾਂਗਰਸ ਵੱਲੋਂ ਐਲਾਨੀ ਸ਼ੱਕੀ ਰਾਹਤ ਦੀ ਇਹ ਰਾਸ਼ੀ 2400 ਕਰੋੜ ਰੁਪਏ ਬਣਦੀ ਹੈ।

ਡਾ. ਚੀਮਾ ਨੇ ਮੁੁੱਖ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਦੱਸਣ ਕਿ ਉਹ ਆਪਣੇ ਤਾਜ਼ਾ ਐਲਾਨ ਨਾਲ ਆਪਣਾ ਵਾਅਦੇ ਕਿਵੇਂ ਲਾਗੂ ਕਰਨਗੇ ਕਿਉਂਕਿ ਇਸ ਨਾਲ ਸਬਸਿਡੀ ਦਾ ਬਿੱਲ 13934 ਕਰੋੜ ਰੁਪਏ ਹੋ ਜਾਵੇਗਾ।

ਅਕਾਲੀ ਆਗੂ ਨੇ ਮੁੱਖਮ ੰਤਰੀ ਨੂੰ ਕਿਹਾ ਕਿ ਉਹ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਬਾਰੇ ਵੀ ਫੈਸਲਾ ਲੈਣ। ਉਹਨਾ ਕਿਹਾ ਕਿ ਜੀ ਵੀ ਕੇ ਨਾਲ ਪੀ ਪੀ ਏ ਰੱਦ ਕਰਨਾ ਬੇਤੁਕਾ ਹੈ ਕਿਉਂਕਿ ਕੰਪਨੀ ਪਹਿਲਾਂ ਹੀ ਢਹਿ ਢੇਰੀ ਹੋ ਗਈ ਹੈ ਤੇ ਸਰਕਾਰ ਨੇ ਆਪ ਇਸਨੁੰ ਨਾਨ ਪਰਫਾਰਮਿੰਗ ਜਾਇਦਾਦ ਮੰਨਿਆ ਹੈ।

ਉਹਨਾਂ ਕਿਹਾ ਕਿ ਸਰਕਾਰ ਨੇ ਹੋਰ ਪੀ ਪੀ ਏ ਰੱਦ ਕਰਕੇ ਪ੍ਰਸ਼ਾਸਕੀ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਮੁੱਖ ਮੰਤਰੀ ਹੁਣ ਸਿਰਫ ਇਹ ਮਾਮਲਾ ਵਿਧਾਨ ਸਭਾ ਵਿਚ ਲੈ ਕੇ ਜਾਣ ਦੀ ਗੱਲ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੁੰ ਹੁਣ ਇਹ ਨਾਅਰੇ ਨਹੀਂ ਲਾਉਣੇ ਚਾਹੀਦੇ ਜਦੋਂ ਕਿ ਲੋੜੀਂਦੇ ਫੈਸਲੇ ਲੈਣਾ ਉਹਨਾਂ ਦੇ ਅਧਿਕਾਰ ਖੇਤਰ ਵਿਚ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION