30.1 C
Delhi
Tuesday, May 7, 2024
spot_img
spot_img

ਮੁੱਖ ਮੰਤਰੀ ਚੰਨੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ; ਬੀ.ਬੀ.ਐਮ.ਬੀ. ਅਤੇ ਯੂਕਰੇਨ ਦੇ ਮੁੱਦੇ ਵਿਚਾਰੇ

ਯੈੱਸ ਪੰਜਾਬ
ਨਵੀਂ ਦਿਲੀ, 7 ਮਾਰਚ, 2022:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੱਨੀ ਨੇ ਸੋਮਵਾਰ ਨੂੰ ਦਿੱਲੀ ਵਿਖ਼ੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਭਾਖ਼ੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਸੰਬੰਧਤ ਵਿਵਾਦਿਤ ਮੁੱਦੇ ’ਤੇ ਚਰਚਾ ਕਰਨ ਤੋਂ ਇਲਾਵਾ ਯੂਕਰੇਨ ਵਿੱਚ ਫ਼ਸੇ ਪੰਜਾਬ ਦੇ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਵੀ ਯਤਨ ਤੇਜ਼ ਕਰਨ ਲਈ ਆਖ਼ਿਆ।

ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਚੰਨੀ ਨੇ ਕਿਹਾ ਕਿ ਉਹਨਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਬੀ.ਬੀ.ਐਮ.ਬੀ. ਵਿੱਚ ਅਫ਼ਸਰਾਂ ਦੀ ਤਾਇਨਾਤੀ ਪਹਿਲਾਂ ਵਾਂਗ ਹੀ ਕੀਤੀ ਜਾਵੇ ਅਤੇ ਇਸ ਸੰਬੰਧੀ ਸਰਕਾਰ ਵੱਲੋਂ ਕੀਤੇ ਗਏ ਤਾਜ਼ਾ ਫ਼ੈਸਲੇ ਦੀ ਪੁਨਰਸਮੀਖ਼ਿਆ ਕੀਤੀ ਜਾਵੇ।

ਸ:ਚੰਨੀ ਨੇ ਦਾਅਵਾ ਕੀਤਾ ਕਿ ਸ੍ਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਹ ਮਾਮਲਾ ਸੰਬੰਧਤ ਮੰਤਰੀ ਨਾਲ ਇਕ ਦੋ ਦਿਨਾਂ ਵਿੱਚ ਹੀ ਵਿਚਾਰ ਕੇ ਪੰਜਾਬ ਦੀ ਇੱਛਾ ਅਨੁਸਾਰ ਇਹ ਮਸਲਾ ਸੁਲਝਾਉਣ ਲਈ ਕਾਰਵਾਈ ਕਰਨਗੇ।

ਸ: ਚੰਨੀ ਨੇ ਦੱਸਿਆ ਕਿ ਪੰਜਾਬ ਦੇ 997 ਵਿਦਿਆਰਥੀ ਯੂਕਰੇਨ ਵਿੱਚ ਸਨ ਜਿਲ੍ਹਾਂ ਵਿੱਚੋਂ 400 ਵਾਪਸ ਵਤਨ ਪਰਤ ਆਏ ਹਨਅਤੇ 200 ਹੋਰ ਪਲੈਂਡ ਸੁਰੱਖ਼ਿਅਤ ਪੁੱਜ ਗਏ ਹਨ ਪਰ ਅਜੇ ਵੀ ਬਾਕੀ ਵਿਦਿਆਰਥੀ ਯੂਕਰੇਨ ਵਿੱਚ ਹੀ ਫ਼ਸੇ ਹੋਏ ਹਨ।

ਉਨ੍ਹਾਂ ਆਖ਼ਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਸਾਰੇ ਵਿਦਿਆਰਥੀਆਂ ਦੀ ਸੁਰੱਖ਼ਿਅਤ ਵਾਪਸੀ ਲਈ ਯਤਨ ਤੇਜ਼ ਕਰਨ ਵਾਸਤੇ ਕਿਹਾ ਹੈ ਜਿਸ ’ਤੇ ਸ੍ਰੀ ਸ਼ਾਹ ਨੇ ਭਰੋਸਾ ਦਿੱਤਾ ਹੈ ਕਿ ਉਹ ਸਾਰੇ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ ਅਤੇ ਹਰ ਭਾਰਤੀ ਵਿਦਿਆਰਥੀ ਨੂੰ ਸੁਰੱਖ਼ਿਅਤ ਵਾਪਸ ਲਿਆਂਦਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਦਿਨੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION