37.8 C
Delhi
Thursday, April 25, 2024
spot_img
spot_img

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਦੇ ਬੇਰੁਜ਼ਗਾਰ ਅਧਿਆਪਕ ਦੀ ਪੁਲਿਸ ਨਾਲ ਧੱਕਾ-ਮੁੱਕੀ, ਪੁਲਿਸ ਵੱਲੋਂ ਹਲਕਾ ਲਾਠੀਚਾਰਜ

ਖਰੜ, 3 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੇ ਅੱਜ ਖਰੜ ਵਿਖੇ ਮੁੱਖ ਮੰਤਰੀ ਨਿਵਾਸ ਘਿਰਾਓ ਦੀ ਕੋਸ਼ਿਸ਼ ਕੀਤੀ ਗਈ।

ਆਪਣੇ ਉਲੀਕੇ ਪ੍ਰੋਗਰਾਮ ਮੁਤਾਬਿਕ ਜਦੋਂ ਬੇਰੁਜ਼ਗਾਰ ਅਧਿਆਪਕ ਦੇਸੂਮਾਜਰਾ ਟੈਂਕੀ ਤੋਂ ਸੀਐੱਮ ਹਾਊਸ ਖਰੜ ਤੱਕ ਪਹੁੰਚੇ ਤਾਂ ਪੁਲੀਸ ਵੱਲੋਂ ਭਾਰੀ ਗਿਣਤੀ ਵਿੱਚ ਫੋਰਸ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ, ਪਰੰਤੂ ਬੇਰੁਜ਼ਗਾਰ ਅਧਿਆਪਕਾਂ ਨੇ ਬੇਰੀਗੇਡ ਟੱਪ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਮੁਲਾਜ਼ਮਾਂ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਇਸ ਲਾਠੀਚਾਰਜ ਦੌਰਾਨ ਬੇਰੁਜ਼ਗਾਰ ਅਧਿਆਪਕ ਬਲਵਿੰਦਰ ਨਾਭਾ, ਸੁਖਜੀਤ ਨਾਭਾ ਪਿੰਕੀ ਮਾਨਸਾ, ਪ੍ਰਦੀਪ ਨਾਭਾ, ਪਰਗਟ ਮਾਨਸਾ, ਦਵਿੰਦਰ ਅਬੋਹਰ ਆਦਿ ਦੇ ਸੱਟਾਂ ਲੱਗੀਆਂ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਖਰੜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਪਿਛਲੇ ਲਗਾਤਾਰ 43 ਦਿਨਾਂ ਤੋਂ ਟੈਂਕੀ ਦੇ ਉੱਪਰ ਡਟੇ ਹੋਏ ਹਨ। ਲਗਾਤਾਰ ਡੇਢ ਮਹੀਨੇ ਦੇ ਕਰੀਬ ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਪਰ ਪ੍ਰਸ਼ਾਸਨ ਵਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ।

ਦੱਸਣਯੋਗ ਹੈ ਕਿ ਅੱਜ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਕੋਰਟ ਵਿਚ ਭਰਤੀ ਸੰਬੰਧੀ ਸੁਣਵਾਈ ਸੀ, ਪਰ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਸਹੀ ਤਰੀਕੇ ਨਾਲ ਨਾ ਰੱਖਣ ਕਰਕੇ ਸੁਣਵਾਈ ਦੀ ਤਾਰੀਖ ਅੱਗੇ ਪੈਣ ਕਰਕੇ ਬੇਰੁਜ਼ਗਾਰ ਅਧਿਆਪਕਾਂ ਨੇ ਰੋਸ਼ ਵਜੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖਰੜ ਵਿਖੇ ਰਿਹਾਇਸ਼ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।

ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ, ਗੋਪੀ ਪਟਿਆਲਾ, ਰਾਜਸੁਖਵਿੰਦਰ ਗੁਰਦਾਸਪੁਰ, ਮਨੀ ਸੰਗਰੂਰ, ਬਲਵਿੰਦਰ ਕਾਕਾ ਤੇ ਸੁਰਿੰਦਰਪਾਲ ਗੁਰਦਾਸਪੁਰ ਤੇ ਗੁਰਪ੍ਰੀਤ ਫਾਜ਼ਿਲਕਾ ਨੇ ਕਿਹਾ ਕਿ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਈਟੀਟੀ ਦੀਆਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਚ ਛਾਲਾਂ ਮਾਰੀਆਂ, ਮਰਨ ਵਰਤ ਰੱਖਿਆ ਮਜ਼ਬੂਰਨ ਟੈਂਕੀ ਅਤੇ ਟਾਵਰਾਂ ਦੇ ਉੱਪਰ ਚੜ੍ਹਨ ਤੱਕ ਦੀ ਨੌਬਤ ਆਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2364 ਈਟੀਟੀ ਅਧਿਆਪਕਾਂ ਦੀ ਪਹਿਲਾਂ ਹੀ ਭਰਤੀ ਪੂਰੀ ਨਹੀਂ ਕੀਤੀ ਜਾ ਰਹੀ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਉਪਰ ਕੋਈ ਠੋਸ ਹੱਲ ਨਹੀਂ ਕੀਤਾ ਤਾਂ ਆਉਣ ਵਾਲੇ ਸਮੇਂ ‘ਚ ਹੋਰ ਤਿੱਖੇ ਗੁਪਤ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ:-

1) 2364 ਈਟੀਟੀ ਅਧਿਆਪਕਾਂ ਦੀ ਭਰਤੀ ਵਿੱਚ ਨਿਰੋਲ ਈ.ਟੀ.ਟੀ ਸਲੈਕਟਡ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ।

2) 6635 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਜਲਦ ਪੂਰਾ ਕੀਤਾ ਜਾਵੇ।

3) ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੇ ਵਿੱਚ ਉਮਰ ਦੀ ਛੋਟ ਦਿੱਤੀ ਜਾਵੇ।

4) 4000 ਨਵੀਂ ਭਰਤੀ ਤੇ ਐੱਸ.ਸੀ. ਬੈਕਲੌਗ ਦੀਆਂ ਈਟੀਟੀ ਦੀਆਂ ਅਸਾਮੀਆਂ ਈਟੀਟੀ ਅਧਿਆਪਕਾਂ ਦੀਆਂ ਪੋਸਟਾਂ 6635 ਚ ਜੋੜੀਆਂ ਜਾਣ।

5) 2364 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਵਿੱਚ ਸਿਲੈਕਟ ਹੋ ਚੁੱਕੇ ਉਮੀਦਵਾਰਾਂ 6635 ਦੀਆਂ ਪੋਸਟਾਂ ‘ਚ ਦੁਬਾਰਾ ਮੌਕਾ ਨਾ ਦਿੱਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION