44 C
Delhi
Monday, May 20, 2024
spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਯੈੱਸ ਪੰਜਾਬ
ਲੁਧਿਆਣਾ, 15 ਅਗਸਤ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।

ਸੂਬਾ ਪੱਧਰੀ ਸਮਾਰੋਹ ਦੌਰਾਨ ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ, ਸਿੱਖਿਆ ਸ਼ਾਸਤਰੀ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ (ਪ੍ਰਸ਼ਾਸਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਵਿਭਾਗ) ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION