44 C
Delhi
Monday, May 20, 2024
spot_img
spot_img

ਮੁੱਖ ਮੰਤਰੀ ਮਾਨ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਵੈੱਬਸਾਈਟ ਕੀਤੀ ਲਾਂਚ, 3600 ਸਫ਼ਾਈ ਮਿੱਤਰਾਂ ਨੂੰ ਪੱਕੇ ਕਰਨ ਦੇ ਪੱਤਰ ਸੌਂਪੇ

ਯੈੱਸ ਪੰਜਾਬ
ਲੁਧਿਆਣਾ, 15 ਅਗਸਤ, 2022:
ਸੁਤੰਤਰਤਾ ਦਿਵਸ ਮੌਕੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਉਨ੍ਹਾਂ ਨੂੰ ਪੱਕਾ ਕਰਨ ਦੇ ਪੱਤਰ ਵੰਡੇ।

ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਦੋ ਸਫ਼ਾਈ ਸੇਵਕਾਂ ਦੀਪਲ ਕੁਮਾਰ ਤੇ ਮੋਨਿਕਾ ਨੂੰ ਸੰਕੇਤਕ ਤੌਰ ਉਤੇ ਪੱਤਰ ਸੌਂਪ ਕੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਿਊਂਸਿਪਲ ਕਾਰਪੋਰੇਸ਼ਨ ਨਾਲ ਤਕਰੀਬਨ 3600 ਸਫ਼ਾਈ ਕਰਮਚਾਰੀ/ਸਫ਼ਾਈ ਮਿੱਤਰ ਠੇਕੇ ਉਤੇ ਕੰਮ ਕਰ ਰਹੇ ਹਨ, ਜਿਨ੍ਹਾਂ ਦੀਆਂ ਸੇਵਾਵਾਂ ਨੂੰ ਹੁਣ ਪੰਜਾਬ ਸਰਕਾਰ ਵੱਲੋਂ ਪੱਕਾ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੁਹਿੰਮ ਅੱਜ ਸੰਕੇਤਕ ਤੌਰ ਉਤੇ ਸ਼ੁਰੂ ਕੀਤੀ ਗਈ ਹੈ ਅਤੇ ਬਾਕੀ ਬਚਦੇ ਮੁਲਾਜ਼ਮਾਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸੇਵਾਵਾਂ ਪੱਕੀਆਂ ਕਰਨ ਦੇ ਪੱਤਰ ਜਾਰੀ ਕਰ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਨਗਰ ਕੌਂਸਲਾਂ ਤੇ ਕਾਰਪੋਰੇਸ਼ਨਾਂ ਵਿੱਚ ਕੰਮ ਕਰਦੇ ਸਾਰੇ ਸਫ਼ਾਈ ਕਰਮਚਾਰੀਆਂ ਦੀਆਂ ਸੇਵਾਵਾਂ ਪੱਕੀਆਂ ਕਰਨ ਦਾ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਰਉਪਕਾਰ ਦੇ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪ ਸਰਕਾਰ ਇਨ੍ਹਾਂ ਮੁਲਾਜ਼ਮਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਹਰੇਕ ਲੋੜੀਂਦਾ ਕਦਮ ਚੁੱਕਿਆ ਜਾਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੀ Ludhianacity.Punjabpolice.gov.in ਨਵੀਂ ਵੈੱਬਸਾਈਟ ਵੀ ਲਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਉਤੇ ਲੋਕ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਣਗੇ, ਜਿਸ ਤੋਂ ਬਾਅਦ ਉਹ ਘਰ ਬੈਠੇ-ਬੈਠੇ ਇਨ੍ਹਾਂ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਉਤੇ ਨਜ਼ਰ ਰੱਖ ਸਕਣਗੇ ਤੇ ਰਿਪੋਰਟ ਹਾਸਲ ਕਰ ਸਕਣਗੇ। ਇਸ ਵੈੱਬਸਾਈਟ ਰਾਹੀਂ ਲੋਕ ਪੀ.ਸੀ.ਸੀ. ਰਿਪੋਰਟ, ਐਫ.ਆਈ.ਆਰ. ਡਾਊਨਲੋਡ, ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਤੇ ਹੋਰਾਂ ਦੇ ਸੰਪਰਕ ਨੰਬਰ ਵੀ ਹਾਸਲ ਕਰ ਸਕਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION