23.1 C
Delhi
Friday, March 29, 2024
spot_img
spot_img

ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਦਾ ਹੀ ਹੋਵੇਗਾ: ਵੇਖ਼ੋ ਹੋਰ ਕੀ ਕੀ ਕਿਹਾ ਅਕਾਲ ਤਖ਼ਤ ਦੇ ਜਥੇਦਾਰ ਨੇ

ਯੈੱਸ ਪੰਜਾਬ
ਅੰਮ੍ਰਿਤਸਰ, 21 ਅਕਤੂਬਰ, 2019:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 550ਵੇਂ ਪ੍ਰਕਾਸ਼ ਪੁਰਬ ਸੰਬੰਧੀ ਮੁੱਖ ਸਮਾਗਮ ਸ਼੍ਰੋਮਣੀ ਕਮੇਟੀ ਦਾ ਹੀ ਹੋਵੇਗਾ। ਇਸ ਤੋਂ ਇਲਾਵਾ ਇਨ੍ਹਾਂ ਸਮਾਗਮਾਂ ਦੀ ਕੀ ਰੂਪ ਰੇਖ਼ਾ ਹੋਵੇਗੀ ਅਤੇ

ਅੱਜ ਜਾਰੀ ਇਕ ਪ੍ਰੈਸ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨਾਲ ਕੀਤੀ ਵਿਚਾਰ ਚਰਚਾ ਉਪਰੰਤ ਇਹ ਫੈਸਲਾ ਕੀਤਾ ਗਿਆ ਹੈ ਕਿ ਪਹਿਲੋਂ ਜਿੰਨੀਆਂ ਸ਼ਤਾਬਦੀਆਂ ਮਨਾਈਆਂ ਗਈਆਂ ਹਨ, ਉਨ੍ਹਾਂ ਵਿਚ ਮੁੱਖ ਸਟੇਜ ਸਬੰਧਤ ਸਥਾਨ ਵੱਲੋਂ ਸਜਾਈ ਜਾਂਦੀ ਰਹੀ ਹੈ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸਿੱਖ ਰਹਿਤ ਮਰਯਾਦਾ ਮੁਤਾਬਿਕ ਸਮਾਗਮ ਕੀਤੇ ਜਾਂਦੇ ਰਹੇ ਹਨ।

ਜਥੇਦਾਰ ਨੇ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਟੇਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਹੀ ਹੋਵੇਗੀ ਜਿਸ ਦਾ ਸਮੁੱਚਾ ਪ੍ਰਬੰਧ ਦਫ਼ਤਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਵੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਪ੍ਰਬੰਧਾਂ ਦੀ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਵੇਗੀ। ਸਟੇਜ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਦਬ ਸਤਿਕਾਰ ਤੇ ਗੁਰ ਮਰਯਾਦਾ ਦਾ ਖਿਆਲ ਰੱਖਿਆ ਜਾਵੇ। ਸਾਰੀਆਂ ਨਾਨਕ ਨਾਮ ਲੇਵਾ ਧਿਰਾਂ ਗੁਰੂ ਪੰਥ ਦੀ ਸਟੇਜ ਤੇ ਸਾਰੇ ਰਲ-ਮਿਲ ਕੇ ਪ੍ਰਕਾਸ਼ ਪੁਰਬ ਮਨਾਉਣ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਿੰਮੇਵਾਰੀ ਹੈ ਕਿ ਸਭ ਧਿਰਾਂ ਦੇ ਪ੍ਰਤੀਨਿਧਾਂ ਦਾ ਮਾਨ-ਸਨਮਾਨ ਗੁਰ ਮਰਯਾਦਾ ਅਨੁਸਾਰ ਕਰੇ।

ਜਥੇਦਾਰ ਨੇ ਕਿਹਾ 11-12 ਨਵੰਬਰ 2019 ਨੂੰ ਗੁਰਪੁਰਬ ਵਾਲੇ ਦਿਨ ਦੇ ਪ੍ਰਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਸਟੇਜ ਤੋਂ ਹੋਣਗੇ। ਇਸ ਸਮਾਗਮ ਦੀ ਪੂਰੀ ਸ੍ਰਪਰਸਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਕਰਨਗੇ ਅਤੇ ਇਸ ਸਮਾਗਮ ਵਿਚ ਜੇਕਰ ਰਾਸ਼ਟਰਪਤੀ / ਪ੍ਰਧਾਨ ਮੰਤਰੀ, ਸਾਬਕਾ ਪ੍ਰਧਾਨ ਮੰਤਰੀ, ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੁੱਖ ਮੰਤਰੀ ਪੰਜਾਬ, ਸਾਬਕਾ ਮੁੱਖ ਮੰਤਰੀ ਪੰਜਾਬ ਆਦਿ ਹਾਜਰੀ ਭਰਦੇ ਹਨ ਤਾਂ ਉਨ੍ਹਾਂ ਦਾ ਬਣਦਾ ਮਾਨ-ਸਨਮਾਨ ਕੀਤਾ ਜਾਵੇ ਤੇ ਸਟੇਜ ‘ਤੇ ਸਮਾਂ ਦਿੱਤਾ ਜਾਵੇ। ਅਖੀਰ ਵਿਚ ਸਿੱਖ ਕੌਮ ਦੇ ਨਾਮ ਸੰਦੇਸ਼ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇਣਗੇ। ਸਟੇਜ ਸਕੱਤਰ ਦੀ ਸੇਵਾ ਸਿੱਖ ਵਿਦਵਾਨ ਪਾਸੋਂ ਲਈ ਜਾਵੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਸੁਲਤਾਨਪੁਰ ਲੋਧੀ ਵਿਖੇ 550 ਸਾਲਾਂ ਸ਼ਤਾਬਦੀ ਮਨਾਉਣ ਲਈ ਜੇ ਪੰਜਾਬ ਸਰਕਾਰ, ਸੰਪਰਦਾਵਾਂ ਜਾਂ ਹੋਰ ਆਪਣੀ ਵੱਖਰੀ ਸਟੇਜ ਲਗਾਉਣੀ ਚਾਹੁੰਦੇ ਹਨ ਤਾਂ ਲਗਾ ਸਕਦੇ ਹਨ ਪ੍ਰੰਤੂ ਸਟੇਜ ‘ਤੇ ਕੇਵਲ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ, ਗੁਰਬਾਣੀ ਤੇ ਗੁਰ-ਇਤਿਹਾਸ ਹੀ ਸੰਗਤ ਨਾਲ ਸਾਂਝਾ ਕੀਤਾ ਜਾਵੇ। ਕਿਸੇ ਨੂੰ ਵੀ ਰਾਜਸੀ ਗੱਲਬਾਤ ਕਰਨ ਦੀ ਆਗਿਆ ਨਹੀਂ ਹੋਵੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION