29.1 C
Delhi
Sunday, May 5, 2024
spot_img
spot_img

ਮੇਅਰ ਬਲਕਾਰ ਸਿੰਘ ਸੰਧੂ ਵੱਲੋਂ ਲੁਧਿਆਣਾ ’ਚ ਸੁੰਦਰੀਕਰਨ ਤੇ ਵਿਕਾਸ ਕਾਰਜ ਲੋਕ ਅਰਪਣ

ਯੈੱਸ ਪੰਜਾਬ
ਲੁਧਿਆਣਾ, 23 ਅਗਸਤ, 2021 –
ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਵੱਲੋਂ ਅੱਜ ਦਹਾਕਿਆਂ ਪੁਰਾਣੀ ਗਿਆਨ ਸਿੰਘ ਰਾੜੇਵਾਲਾ ਮਾਰਕੀਟ ਵਿੱਚ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿਸ ‘ਤੇ ਨਗਰ ਨਿਗਮ ਵੱਲੋਂ 70 ਲੱਖ ਰੁਪਏ ਖਰਚ ਕੀਤੇ ਗਏ।

ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਦੇ ਨਾਲ, ਮੇਅਰ ਸ੍ਰੀ ਸੰਧੂ ਨੇ ਕਿਹਾ ਕਿ ਇਸ ਮਾਰਕੀਟ ਵਿੱਚ ਕੰਮ ਕਰ ਰਹੇ ਕਾਰੋਬਾਰੀਆਂ ਦੀ ਪਖਾਨੇ ਬਣਾਉਣ, ਇਸ ਦੇ ਸੁੰਦਰੀਕਰਨ, ਪਾਰਕਿੰਗ ਵਿੱਚ ਸੁਧਾਰ ਅਤੇ ਸੜ੍ਹਕ ਮੁਰੰਮਤ ਦੀ ਲੰਮੇ ਸਮੇਂ ਤੋਂ ਮੰਗ ਰਹੀ ਸੀ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੁਆਰਾ ਮਾਰਕੀਟ ਵਿੱਚ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਦਾ ਕੰਮ ਸੌਂਪਿਆ ਗਿਆ ਹੈ, ਜੋ ਕਿ ਮਾਰਕੀਟ ਦੇ ਨੁਮਾਇੰਦਿਆਂ ਦੇ ਉਨ੍ਹਾਂ ਨਾਲ ਮੁਲਾਕਾਤ ਦੇ ਤੁਰੰਤ ਬਾਅਦ ਵੱਡੀ ਗਿਣਤੀ ਵਿੱਚ ਦੇਖਣ ਨੂੰ ਮਿਲਿਆ।

ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਮਾਰਕੀਟ ਚਾਰ ਦਹਾਕੇ ਪੁਰਾਣੀ ਹੈ ਅਤੇ ਖੇਤਰੀ ਪਾਸਪੋਰਟ ਦਫਤਰ ਦੇ ਨਾਲ ਲੱਗਦੀ ਹੈ ਜਿਸ ਕਾਰਨ ਲੋਕਾਂ ਦੀ ਸਹੂਲਤ ਲਈ ਇਸ ਸਥਾਨ ਨੂੰ ਵਿਕਸਤ ਕਰਨਾ ਬੇਹੱਦ }ਰੂਰੀ ਹੋ ਗਿਆ ਹੈ। ਉਨ੍ਹਾਂ ਲੁਧਿਆਣਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਅਤੇ ਇਸਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੇ ਆਪਣੇ ਦ੍ਰਿੜ ਸੰਕਲਪ ਨੂੰ ਦੁਹਰਾਇਆ।

ਸੀਨੀਅਰ ਕਾਂਗਰਸੀ ਆਗੂ ਸ.ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਅਤੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ ਹੈ, ਜਿਸ ਨਾਲ ਲੁਧਿਆਣਾ ਵਿਸ਼ਵ ਦੇ ਸਭ ਤੋਂ ਵਧੀਆ ਸ਼ਹਿਰਾਂ ਵਿੱਚੋਂ ਇੱਕ ਬਣ ਗਿਆ ਹੈ।

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕਰੋੜਾਂ ਦੇ ਕਈ ਪ੍ਰੋਜੈਕਟ ਲਾਂਚ ਕੀਤੇ ਗਏ ਹਨ ਜਿਸ ਨਾਲ ਬੁਨਿਆਦੀ ਢਾਂਚੇ ਦੇ ਸਰਵਪੱਖੀ ਵਿਕਾਸ ਲਈ ਰਾਹ ਪੱਧਰਾ ਹੋਇਆ ਹੈ।

ਪੰਜਾਬ ਮੀਡੀਅਮ ਉਦਯੋਗਿਕ ਵਿਕਾਸ ਬੋਰਡ ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ ਨੇ ਇਸ ਪ੍ਰੋਜੈਕਟ ਲਈ 70 ਲੱਖ ਰੁਪਏ ਅਲਾਟ ਕਰਨ ਲਈ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦਾ ਦਿਲੋਂ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION