29.1 C
Delhi
Sunday, May 5, 2024
spot_img
spot_img

ਮੈਂਬਰ ਫੂਡ ਕਮਿਸ਼ਨ ਪ੍ਰੀਤੀ ਚਾਵਲਾ ਨੇ ਸਰਕਾਰੀ ਸਕੂਲਾਂ, ਆਂਗਣਵਾੜੀ ਤੇ ਰਾਸ਼ਨ ਡਿਪੂਆਂ ਦਾ ਦੌਰਾ ਕਰਕੇ ਲਿਆ ਮਿਡ ਡੇ ਮੀਲ ਤੇ ਰਾਸ਼ਨ ਵੰਡ ਪ੍ਰਣਾਲੀ ਦਾ ਜਾਇਜ਼ਾ

ਯੈੱਸ ਪੰਜਾਬ
ਹੁਸ਼ਿਆਰਪੁਰ, 24 ਮਈ, 2022 –
ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਸ੍ਰੀਮਤੀ ਪ੍ਰੀਤੀ ਚਾਵਲਾ ਨੇ ਅੱਜ ਹੁਸ਼ਿਆਰਪੁਰ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀਆਂ ਅਤੇ ਰਾਸ਼ਨ ਡੀਪੂਆਂ ਦਾ ਦੌਰਾ ਕਰਕੇ ਮਿਡ ਡੇ ਮੀਲ ਸਕੀਮ ਅਤੇ ਰਾਸ਼ਨ ਵੰਡ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਾਰੇ ਵਿਭਾਗਾਂ ਦੇ ਕੰਮਾਂ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਭਵਿੱਖ ਵਿਚ ਵੀ ਮਿਡ ਡੇ ਮੀਲ ਦੀ ਪੌਸ਼ਟਿਕਤਾ ਅਤੇ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਅਪਨਾਉਣ ਦੇ ਨਿਰਦੇਸ਼ ਦਿੱਤੇ।

ਇਸ ਤੋਂ ਬਾਅਦ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਰਾਸ਼ਟਰੀ ਖਾਦ ਸੁਰੱਖਿਆ ਐਕਟ-2013 ਨੂੰ ਗੰਭੀਰਤਾ ਨਾਲ ਲਾਗੂ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਵੀ ਮੌਜੂਦ ਸਨ।

ਸ੍ਰੀਮਤੀ ਪ੍ਰੀਤੀ ਚਾਵਲਾ ਨੇ ਮੀਟਿੰਗ ਦੌਰਾਨ ਗਰੀਬ ਕਲਿਆਣ ਯੋਜਨਾ, ਈ.ਪਾਜ਼ ਮਸ਼ੀਨਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿਡ ਡੇ ਮੀਲ ਅਤੇ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਲਾਪ੍ਰਵਾਹੀ ਨਾ ਅਪਨਾਈ ਜਾਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਫੂਡ ਕਮਿਸ਼ਨ ਮਿਡ ਡੇ ਮੀਲ ਦੀ ਪੌਸ਼ਟਿਕਤਾ ਅਤੇ ਰਾਸ਼ਨ ਵੰਡ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਲੈ ਕੇ ਕਾਫ਼ੀ ਗੰਭੀਰ ਹੈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਸਕੂਲਾਂ ਦੀ ਚੈਕਿੰਗ ਕਰਕੇ ਮਿਡ ਡੇ ਮੀਲ ਦਾ ਜਾਇਜ਼ਾ ਲਿਆ ਜਾਂਦਾ ਹੈ, ਉਥੇ ਫੂਡ ਸਪਲਾਈ ਵਿਭਾਗ ਵਲੋਂ ਰਾਸ਼ਨ ਵੰਡ ਪ੍ਰਣਾਲੀ ਨੂੰ ਲੈ ਕੇ ਵੀ ਰਾਸ਼ਨ ਡੀਪੂ ਚੈਕ ਕੀਤੇ ਜਾਂਦੇ ਹਨ।

ਮੀਟਿੰਗ ਤੋਂ ਪਹਿਲਾਂ ਸ੍ਰੀਮਤੀ ਪ੍ਰੀਤੀ ਚਾਵਲਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬੋਹਣ, ਆਂਗਣਵਾੜੀ ਕੇਂਦਰ ਬੋਹਣ, ਸਰਕਾਰੀ ਹਾਈ ਸਕੂਲ ਨੰਗਲ ਸ਼ਹੀਦਾਂ, ਸਰਕਾਰੀ ਐਲੀਮੈਂਟਰੀ ਸਕੂਲ ਅਸਲਾਮਾਬਾਦ ਦਾ ਦੌਰਾ ਕੀਤਾ, ਜਿਸ ਵਿਚ ਉਨ੍ਹਾਂ ਮਿਡ ਡੇ ਮੀਲ ਤੇ ਆਂਗਣਵਾੜੀ ਨਾਲ ਸਬੰਧਤ ਯੋਜਨਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮਿਡ ਡੇ ਮੀਲ ਦੀ ਕੁਆਲਟੀ, ਵੰਡ, ਪ੍ਰਬੰਧ ਤੇ ਤਿਆਰੀ ਆਦਿ ਨੂੰ ਚੈਕ ਕੀਤਾ।

ਉਨ੍ਹਾਂ ਕਿਹਾ ਕਿ ਅਧਿਆਪਕ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਮਿਡ ਡੇ ਮੀਲ ਉਤਮ ਕੁਆਲਟੀ ਦਾ ਅਤੇ ਪੌਸ਼ਟਿਕ ਹੋਵੇ। ਉਨ੍ਹਾਂ ਕਿਹਾ ਕਿ ਅਧਿਆਪਕ ਇਹ ਵੀ ਯਕੀਨੀ ਬਣਾਉਣ ਕਿ ਸਕੂਲਾਂ ਵਿਚ ਬੱਚਿਆਂ ਨੂੰ ਪੀਣ ਲਈ ਸਾਫ਼ ਪਾਣੀ ਮੁਹੱਈਆ ਹੋਵੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਸਕੂਲਾਂ ਦੇ ਦੌਰੇ ਤੋਂ ਬਾਅਦ ਉਨ੍ਹਾਂ ਨੇ ਡੀਪੂਆਂ ਦੀ ਚੈਕਿੰਗ ਕਰਕੇ ਰਾਸ਼ਨ ਵੰਡ ਪ੍ਰਣਾਲੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਣਾਲੀ ਨੂੰ ਕਾਫ਼ੀ ਹੱਦ ਤੱਕ ਪਾਰਦਰਸ਼ੀ ਬਣਾ ਦਿੱਤਾ ਗਿਆ ਹੈ, ਤਾਂ ਜੋ ਲਾਭਪਾਤਰੀ ਨੂੰ ਉਸ ਦਾ ਪੂਰਾ ਲਾਭ ਮਿਲ ਸਕੇ।

ਇਸ ਦੌਰਾਨ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਰੇਨੂ ਬਾਲਾ ਵਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਸੰਜੀਵ ਗੌਤਮ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਅਮਰਜੀਤ ਸਿੰਘ ਭੁੱਲਰ, ਸੀ.ਡੀ.ਪੀ.ਓ. ਦਵਿੰਦਰ ਕੌਰ ਅਤੇ ਮੰਜੂ ਬਾਲਾ, ਭੂਸ਼ਨ ਸ਼ਰਮਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION