37.8 C
Delhi
Thursday, April 25, 2024
spot_img
spot_img

ਮੈਂ ਆਪਣੇ ਹਲਕੇ ਦੇ ਵੋਟਰਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ, ਪਾਰਟੀ ਵਰਕਰਾਂ ਲਈ ਮੇਰੇ ਘਰ ਦੇ ਦਰਵਾਜੇ 24 ਘੰਟੇ ਖੁੱਲੇ: ਸੋਨੀ

ਯੈੱਸ ਪੰਜਾਬ
ਅੰਮ੍ਰਿਤਸਰ, 20 ਦਸੰਬਰ, 2021:
ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਨੇ ਆ ਰਹੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਬੀਤੀ ਸ਼ਾਮ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ, ਜੋ ਕਿ ਵਰਕਰਾਂ ਦੇ ਉਤਸ਼ਾਹ ਤੇ ਭਰਵੀਂ ਸਮੂਲੀਅਤ ਸਦਕਾ ਵੱਡੀ ਰੈਲੀ ਦਾ ਰੂਪ ਧਾਰਨ ਕਰ ਗਈ।

ਇਸ ਮੌਕੇ ਸੰਬੋਧਨ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਮੈਂ ਆਪਣੇ ਹਲਕੇ ਦੇ ਵੋਟਰਾਂ ਨਾਲ ਕੀਤੇ ਸੌ ਫੀਸਦੀ ਵਾਅਦੇ ਪੂਰੇ ਕੀਤੇ ਹਨ ਅਤੇ ਹਰ ਸੰਭਵ ਕੋਸ਼ਿਸ਼ ਹਲਕੀ ਦੀ ਦਿਸ਼ਾ ਬਦਲਣ ਲਈ ਕੀਤੀ ਹੈ, ਜਿਸ ਦਾ ਸੁੱਖ ਮੇਰੇ ਹਲਕੇ ਦੇ ਲੋਕਾਂ ਨੂੰ ਹੋਇਆ ਹੈ। ਉਨਾਂ ਕਿਹਾ ਕਿ ਚਾਹੇ ਕਰੋਨਾ ਵਰਗਾ ਸੰਕਟ ਰਿਹਾ ਪਰ ਤੁਹਾਡੇ ਸਾਥ ਨਾਲ ਮੈਂ, ਮੇਰਾ ਪਰਿਵਾਰ ਤੇ ਸਨੇਹੀ ਤੁਹਾਡੀ ਮਦਦ ਲਈ ਹਰ ਤਰਾਂ ਹਾਜ਼ਰ ਰਹੇ ਹਾਂ। ਵਰਕਰਾਂ ਵਾਸਤੇ ਮੇਰੇ ਘਰ ਦੇ ਦਰਵਾਜੇ 24 ਘੰਟੇ ਖੁੱਲੇ ਰਹੇ ਹਨ ਅਤੇ ਅੱਗੇ ਵੀ ਖੁੱਲੇ ਰਹਿਣਗੇ।

ਉਨਾਂ ਆਪਣੇ ਹਲਕੇ ਅੰਮ੍ਰਿਤਸਰ ਕੇਂਦਰੀ ਵਿਚ ਕੀਤੇ ਗਏ ਕੰਮਾਂ ਦਾ ਵੇਰਵਾ ਵਰਕਰਾਂ ਨਾਲ ਸਾਂਝਾ ਕਰਦੇ ਸਾਰੇ ਮੋਹਤਬਰਾਂ ਨੂੰ ਸੱਦਾ ਦਿੱਤਾ ਕਿ ਉਹ ਇਹ ਕੰਮ ਆਪਣੇ ਹਲਕੇ ਦੇ ਲੋਕਾਂ ਨਾਲ ਵੀ ਸਾਂਝਾ ਕਰਨ ਤਾਂ ਜੋ ਉਨਾਂ ਨੂੰ ਆਪਣੀ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਦਾ ਵੇਰਵਾ ਮਿਲਦਾ ਰਹੇ। ਸ੍ਰੀ ਸੋਨੀ ਨੇ ਕਿਹਾ ਕਿ ਅੱਜ ਮੈਂ ਜਿਸ ਵੀ ਮੁਕਾਮ ਉਤੇ ਹਾਂ, ਉਸ ਵਿਚ ਤੁਹਾਡਾ ਸਾਰਿਆਂ ਦਾ ਵੱਡਾ ਯੋਗਦਾਨ ਹੈ ਅਤੇ ਮੈਂ ਆਸ ਕਰਦਾ ਹਾਂ ਕਿ ਤੁਸੀਂ ਇਸੇ ਤਰਾਂ ਆ ਰਹੀਆਂ ਚੋਣਾਂ ਵਿਚ ਵੀ ਡਟੇ ਰਹੋਗੇ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਬਿਲੱਾਂ ਦੀ ਬਕਾਇਆ ਰਾਸ਼ੀ ਵਿਚ ਮੁਆਫੀ, ਬੁਢਾਪਾ ਪੈਨਸ਼ਨ ਦਰ ਵਿਚ ਵਾਧਾ, ਬਿਜਲੀ ਦਰਾਂ ਵਿਚ ਕਟੌਤੀ, ਰੇਤ ਮਾਫੀਆ ਦਾ ਖਾਤਮਾ, ਪਾਣੀ ਦੇ ਬਿਲਾਂ ਦੀ ਮੁਆਫ਼ੀ, ਮੇਰਾ ਘਰ ਮੇਰੇ ਨਾਮ ਸਕੀਮ ਜਿਸ ਅਧੀਨ ਲਾਲ ਲਕੀਰ ਦੇ ਕਬਜ਼ਾਧਾਰਾਂ ਨੂੰ ਮਾਲਕੀ ਹੱਕ ਦਿੱਤੇ, ਪੰਜ ਪੰਜ ਮਰਲੇ ਦੇ ਪਲਾਟ ਦੇਣ ਵਰਗੇ ਵੱਡੇ ਕੰਮ ਕੀਤੇ ਹਨ, ਸੋ ਸਾਨੂੰ ਸਾਰਿਆਂ ਨੂੰ ਸਰਕਾਰ ਦੀਆਂ ਇੰਨਾਂ ਪ੍ਰਾਪਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣਾ ਚਾਹੀਦਾ ਹੈ।

ਸ੍ਰੀ ਸੋਨੀ ਨੇ ਕਿਹਾ ਕਿ ਅੰਮ੍ਰਿਤਸਰ ਕੇਂਦਰੀ ਹਲਕੇ ਦੀਆਂ ਸਮੁੱਚੀਆਂ ਪਾਰਕਾਂ ਦਾ ਨਵਨਿਰਮਾਣ ਕੀਤਾ ਗਿਆ ਹੈ ਅਤੇ ਲੋਕਾਂ ਲਈ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਪੱਕਾ ਹੱਲ ਕਰਨ ਦੇ ਨਾਲ-ਨਾਲ ਵਰਿ੍ਹਆਂ ਤੋਂ ਚੱਲੀ ਆ ਰਹੀ ਸੀਵਰੇਜ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਇਸ ਮੌਕੇ ਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰ, ਜਿਲ੍ਹਾ ਪ੍ਰਧਾਨ ਸ੍ਰੀ ਅਸ਼ਵਨੀ ਪੱਪੂ, ਚੇਅਰਮੈਨ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਚੇਅਰਮੈਨ ਸ੍ਰੀ ਮਹੇਸ਼ ਖੰਨਾ, ਸ੍ਰੀ ਪਰਮਜੀਤ ਸਿੰਘ ਬੱਤਰਾ, ਕੌਂਸਲਰ ਸ੍ਰੀ ਵਿਕਾਸ ਸੋਨੀ ਤੋਂ ਇਲਾਵਾ ਹਲਕਾ ਕੇਂਦਰੀ ਦੇ ਸਾਰੇ ਕੌਂਸਲਰ ਅਤੇ ਹੋਰ ਮੋਹਤਬਰ ਆਗੂ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION