ਯੈੱਸ ਪੰਜਾਬ
ਮੋਗਾ, 2 ਅਪ੍ਰੈਲ, 2022: (ਰਾਜਕੁਮਾਰ ਸ਼ਰਮਾ)
ਪੰਜਾਬ ਅੰਦਰ ਗੈਂਗਵਾਰ ਦੇ ਮਾਮਲੇ ਦਿਨ ਪ੍ਰਤੀ ਦਿਨ ਵੱਧਦੇ ਜਾ ਰਹੇ ਹਨ। ਸ਼ਨੀਵਾਰ ਨੂੰ ਮੋਗਾ ਦੇ ਪਿੰਡ ਮਾੜੀ ਮੁਸਤਫਾ ਵਿਚ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਚੱਲਣ ਦੀ ਵਾਰਦਾਤ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਮੈਂਬਰ ਪੰਚਾਇਤ ਦੀ ਮੌਤ ਹੋ ਗਈ ਜਦੋਂਕਿ ਇਕ ਜਖਮੀ ਹੋ ਗਿਆ। ਜਖਮੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਉਧਰ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਚੱਲੀਆਂ ਹੋਣ ਅਤੇ ਖਿਡਾਰੀ ਦੀ ਮੌਤ ਹੋ ਗਈ ਹੋਵੇ। ਇਸਤੋਂ ਪਹਿਲਾਂ ਵੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਟੂਰਨਾਮੈਂਟ ਦੌਰਾਨ ਗੋਲੀਆ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਕੁੱਝ ਦਿਨ ਪਹਿਲਾਂ ਬਠਿੰਡਾ ਅਤੇ ਜਲੰਧਰ ਵਿਚ ਟੂਰਨਾਮੈਂਟ ਦੌਰਾਨ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆਏ ਸਨ।
ਮੋਗਾ ਦੇ ਪਿੰਡ ਮਾੜੀ ਮੁਸਤਫਾ ਵਿੱਚ ਕੱਬਡੀ ਟੂਰਨਾਮੈਂਟ ਚਲ ਰਿਹਾ ਸੀ। ਇਸ ਦੌਰਾਨ ਪਿੰਡ ਦਾ ਮੈਂਬਰ ਪੰਚਾਇਤ ਹਰਜੀਮ ਸਿੰਘ ਪਿੰਟਾ ਆਪਣੇ ਸਾਥੀ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਮੇਲੇ ਵੱਲ ਜਾ ਰਿਹਾ ਸੀ। ਪਿੰਡ ਦੇ ਬਾਹਰਵਾਰ ਸਾਹਮਣੇ ਤੋਂ ਆਏ ਅਤੇ ਉਸ ਤੇ ਗੋਲੀਆਂ ਚਲਾ ਦਿੱਤੀ। ਜਿਸ ਨਾਲ ਹਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦੋਂਕਿ ਉਸਦਾ ਸਾਥੀ ਜਖਮੀ ਹੋ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ