35.1 C
Delhi
Saturday, April 20, 2024
spot_img
spot_img

ਮੋਦੀ ਨੇ ਤਾਂ ਪਹਿਲਾਂ ਹੀ ਭਰੀ ਹੋਈ ਸੀ ਹਾਮੀ, ਚੰਨੀ ਨੇ ਕਿਹਾ ਸੁਖ਼ਬੀਰ ਸਿਆਸਤ ਨਾ ਕਰਨ

ਚੰਡੀਗੜ੍ਹ, 1 ਜੁਲਾਈ, 2019:

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਿਆਸੀਕਰਨ ਕਰਨ ਦੀ ਥਾਂ ਇਸ ਇਤਿਹਾਸਕ ਸਮਾਰੋਹ ਨੂੰ ਹੋਰ ਵੀ ਗੌਰਵਮਈ ਬਨਾਉਣ ਲਈ ਸੂਬਾ ਸਰਕਾਰ ਨੂੰ ਸੁਹਿਰਦ ਸਹਿਯੋਗ ਦੇਣ ਦੀ ਅਪੀਲ ਕੀਤੀ।

ਸ੍ਰੀ ਚੰਨੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਦਿੱਤੇ ਬਿਆਨ ‘ਤੇ ਟਿੱਪਣੀ ਕਰ ਰਹੇ ਸਨ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਅਤੇ ਹੋਰ ਅਕਾਲੀ ਲੀਡਰਾਂ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਦੌਰਾਨ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਸ਼ਿਰਕਤ ਕਰਨ ਦੀ ਪੁਸ਼ਟੀ ਕੀਤੀ।

ਸ੍ਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ 12 ਨਵੰਬਰ 2019 ਨੂੰ ਹੋਣ ਵਾਲੇ ਇਸ ਇਤਿਹਾਸਕ ਤੇ ਪਵਿੱਤਰ ਸਮਾਰੋਹ ਵਿੱਚ ਸ਼ਾਮਲ ਹੋਣ ਸਬੰਧੀ ਆਪਣੀ ਪੁਸ਼ਟੀ ਕੁਝ ਦਿਨ ਪਹਿਲਾਂ ਅਧਿਕਾਰਤ ਢੰਗ ਨਾਲ ਪ੍ਰਗਟਾਈ ਜਾ ਚੁੱਕੀ ਹੈ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਹਫਤੇ ਹੋਈ ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰ ਅਮਿਤ ਸ਼ਾਹ ਨੂੰ ਇਸ ਸਬੰਧੀ ਜਾਣੂ ਕਰਵਾਇਆ ਸੀ ਅਤੇ ਇਸ ਇਤਿਹਾਸਕ ਜਸ਼ਨ ਵਿੱਚ ਸ਼ਾਮਲ ਹੋਣ ਲਈ ਅਪੀਲ ਕੀਤੀ ਸੀ।

ਸ੍ਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਫੈਸਲੇ ਲਈ ਸਿਹਰਾ ਲੈਣ ਦੀ ਬਜਾਏ ਸੁਖਬੀਰ ਬਾਦਲ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਤਾਬਦੀ ਸਮਾਗਮਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਏਕਤਾ ਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਨੇਪਰੇ ਚਾੜ੍ਹਿਆ ਜਾਵੇ।

ਸ੍ਰੀ ਚੰਨੀ ਨੇ ਮੁੱਖ ਮੰਤਰੀ ਦੇ ਇਸ ਉਦਮ ਦੀ ਵੀ ਸਲਾਹੁਤਾ ਕੀਤੀ ਕਿ ਉਨ੍ਹਾਂ ਤਿੰਨ ਮੰਤਰੀਆਂ ਨੂੰ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਅਗਵਾਈ ਲੈਣ ਲਈ ਭੇਜਿਆ ਤਾਂ ਜੋ ਪਹਿਲੇ ਸਿੱਖ ਗੁਰੂ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾਵੇ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਕੁੱਲ ਦੁਨੀਆਂ ਦੇ ਲੋਕ ਧਰਮਾਂ ਤੋਂ ਉਪਰ ਉਠ ਕੇ ਸਤਿਕਾਰ ਦਿੰਦੇ ਹਨ, ਇਸ ਲਈ ਸਾਰੀਆਂ ਰਾਜਸੀ ਪਾਰਟੀਆਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਨੂੰ ਸਿਜਦਾ ਕਰਨਾ ਚਾਹੀਦਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਵੀ ਸੂਬਾ ਸਰਕਾਰ ਨਾਲ ਜੁੜ ਕੇ ਇਨ੍ਹਾਂ ਜਸ਼ਨਾਂ ਨੂੰ ਇਤਿਹਾਸਕ ਤੇ ਯਾਦਗਾਰੀ ਬਣਾਉਣ ਲਈ ਹਿੱਸਾ ਪਾਉਣਾ ਚਾਹੀਦਾ ਹੈ।

ਸ੍ਰੀ ਚੰਨੀ ਜੋ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਨਾਲ ਤਕਨੀਕੀ ਸਿੱਖਿਆ ਤੇ ਉਦਯੋਗਿਤ ਸਿਖਲਾਈ ਅਤੇ ਰੋਜ਼ਗਾਰ ਉਤਪਤੀ ਵਿਭਾਗ ਦੇ ਵੀ ਮੰਤਰੀ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION