27.1 C
Delhi
Saturday, April 27, 2024
spot_img
spot_img

ਮੋਦੀ ਸਰਕਾਰ ਨੇ ਪੰਜਾਬ ਦਾ ਜੀ.ਐਸ.ਟੀ. ’ਚੋਂ ਬਣਦਾ ਹਿੱਸਾ ਰੋਕਕੇ ਪੰਜਾਬ ਦੇ ਵਿਕਾਸ ’ਚ ਰੋੜਾ ਅਟਕਾਇਆ: ਪਰਨੀਤ ਕੌਰ

ਰਾਜਪੁਰਾ, 16 ਨਵੰਬਰ, 2019:
ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜਿੱਥੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਉਥੇ ਹੀ ਪੰਜਾਬ ਸਰਕਾਰ ਦੇ ਜੀ.ਐਸ.ਟੀ. ਦੇ 20 ਹਜ਼ਾਰ ਕਰੋੜ ਰੁਪਏ ਰੋਕ ਕੇ ਰਾਜ ਦੇ ਵਿਕਾਸ ‘ਚ ਵੀ ਰੋੜਾ ਅਟਕਾਇਆ ਹੈ।

ਉਹ ਅੱਜ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਭਾਰੀ ਬਹੁਮੱਤ ਨਾਲ ਜਿਤਾਉਣ ਲਈ ਰਾਜਪੁਰਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਹਲਕਾ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਵੱਲੋਂ ਕਰਵਾਏ ਇੱਕ ਵਿਸ਼ਾਲ ਸਮਾਰੋਹ ਮੌਕੇ ਸੰਬੋਧਨ ਕਰ ਰਹੇ ਸਨ।

ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਜਿੱਥੇ ਰਾਜ ਦੇ ਖ਼ਜ਼ਾਨੇ ਦੀ ਮਾੜੀ ਹਾਲਤ ਛੱਡਕੇ ਗਈ ਉਥੇ ਹੀ 31000 ਕਰੋੜ ਰੁਪਏ ਦਾ ਕਰਜ਼ਾ ਵੀ ਚੜ੍ਹਾ ਕੇ ਗਈ, ਜਿਸਨੂੰ ਮੁਆਫ਼ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਵਿੱਤ ਮੰਤਰੀ ਨੂੰ ਵੀ ਮਿਲੇ ਪਰੰਤੂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੋਈ ਰਾਹਤ ਤਾਂ ਕੀ ਦੇਣੀ ਸਗੋਂ ਪੰਜਾਬ ਦਾ ਜੀ.ਐਸ.ਟੀ. ਦਾ ਬਣਦਾ ਹਿੱਸਾ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਇਸਦੇ ਬਾਵਜੂਦ ਕੈਪਟਨ ਸਰਕਾਰ ਨੇ ਰਾਜ ਦੇ ਵਿਕਾਸ ਸਮੇਤ ਆਪਣੇ ਕੀਤੇ ਵਾਅਦੇ ਪੂਰੇ ਕਰਨ ਲਈ ਯਤਨ ਅਰੰਭੇ ਹੋਏ ਹਨ।

ਸ੍ਰੀਮਤੀ ਪਰਨੀਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਵਾਲੇ 29343 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 19.09 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਦੇਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੰਮ ਕੇਂਦਰ ਸਰਕਾਰ ਨੂੰ ਕਰਨਾ ਚਾਹੀਦਾ ਸੀ, ਪਰੰਤੂ ਮੋਦੀ ਸਰਕਾਰ ਨੇ ਪੂਰੇ ਦੇਸ਼ ਦਾ ਪੇਟ ਭਰਨ ਵਾਲੇ ਪੰਜਾਬ ਦੇ ਕਿਸਾਨਾਂ ਲਈ ਕੁਝ ਨਹੀਂ ਸੋਚਿਆ।

ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ 300 ਕਰੋੜ ਰੁਪਏ ਖ਼ਰਚ ਕੇ ਲੋਕਾਂ ਦੀ ਚੰਗੀ ਸਿਹਤ ਲਈ ਸ਼ੁਰੂ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਸ ਦਾ ਸੂਬਾ ਵਾਸੀ ਭਰਪੂਰ ਲਾਭ ਲੈ ਰਹੇ ਹਨ।

ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਸੰਗਤ ਨੂੰ ਵਧਾਈ ਦਿੰਦਿਆਂ ਇਸ ਨੂੰ ਵਾਹਿਗੁਰੂ ਦੀ ਮੇਹਰ, ਸੰਗਤ ਦੇ ਸਹਿਯੋਗ ਨਾਲ ਬਣੀਆਂ ਪੰਜਾਬ, ਕੇਂਦਰ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦੀ ਹਿੰਮਤ ਅਤੇ ਸੰਗਤ ਦੀਆਂ ਅਰਦਾਸਾਂ ਦਾ ਫ਼ਲ ਦੱਸਿਆ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ 500 ਕਰੋੜ ਰੁਪਏ ਖ਼ਰਚ ਕਰਕੇ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਲਈ ਲਾਮਿਸਾਲ ਪ੍ਰਬੰਧ ਕੀਤੇ। ਉਨ੍ਹਾਂ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਲੋਕਾਂ ਦੀ ਸੇਵਾ ਵਿੱਚ ਸਦਾ ਤਤਪਰ ਰਹਿਣ ਦਾ ਵਾਅਦਾ ਵੀ ਕੀਤਾ।

ਇਸ ਮੌਕੇ ਰਾਜਪੁਰਾ ਦੇ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਨੇ ਕੈਪਟਨ ਸਰਕਾਰ ਵੱਲੋਂ ਹਲਕਾ ਰਾਜਪੁਰਾ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਿਕਰ ਕਰਦਿਆਂ ਸ੍ਰੀਮਤੀ ਪਰਨੀਤ ਕੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।

ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ਼ ਨਹਿਰੀ ਪਾਣੀ, ਪਿੰਡਾਂ ‘ਚ ਸਟੇਡੀਅਮ, 6 ਨਵੇਂ ਪੁਲ, 12 ਕਰੋੜ ਰੁਪਏ ਨਾਲ ਅਨਾਜ ਮੰਡੀ ਦਾ ਨਵੀਨਕਰਨ, 41 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ‘ਚ ਨਵਾ ਰੇਲਵੇ ਓਵਰ ਬ੍ਰਿਜ ਬਣਾਉਣਾ ਮਨਜੂਰ ਕਰਨਾ ਅਤੇ 40 ਏਕੜ ਰਕਬੇ ਨੂੰ ਸਿੰਜਣ ਵਾਲੀ ਬਨੂੜ ਨਹਿਰ ਆਦਿ ਸਭ ਸ੍ਰੀਮਤੀ ਪਰਨੀਤ ਕੌਰ ਤੇ ਕੈਪਟਨ ਅਮਰਿੰਦਰ ਸਿੰਘ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਅਤੇ ਹਲਕਾ ਰਾਜਪੁਰਾ ਸੂਬੇ ‘ਚ ਵਿਕਾਸ ਪੱਖੋਂ ਮੋਹਰੀ ਹਲਕਾ ਬਣ ਗਿਆ ਹੈ।

ਇਸ ਦੌਰਾਨ ਹਲਕਾ ਰਾਜਪੁਰਾ ਨਿਵਾਸੀਆਂ ਵੱਲੋਂ ਸ੍ਰੀਮਤੀ ਪਰਨੀਤ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ੍ਰੀਮਤੀ ਗੁਰਮੀਤ ਕੌਰ, ਕਾਂਗਰਸ ਦੇ ਦਿਹਾਤੀ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਸ. ਨਿਰਭੈ ਸਿੰਘ ਮਿਲਟੀ, ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਨਰਿੰਦਰ ਸ਼ਾਸਤਰੀ, ਬਲਾਕ ਸੰਮਤੀ ਚੇਅਰਮੈਨ ਸ. ਸਰਬਜੀਤ ਸਿੰਘ ਮਾਣਕਪੁਰ, ਇੰਪਰੂਵਮੈਂਟ ਟਰਸਟ ਚੇਅਰਮੈਨ ਸ੍ਰੀ ਭੁਪਿੰਦਰ ਸੈਣੀ, ਪੀ.ਆਰ.ਟੀ.ਸੀ. ਦੇ ਉਪ ਚੇਅਰਮੈਨ ਸ੍ਰੀ ਗੁਰਿੰਦਰ ਸਿੰਘ ਦੂਆ, ਬਲਾਕ ਪ੍ਰਧਾਨ ਸ. ਬਲਦੇਵ ਸਿੰਘ ਗੱਦੋਮਾਜਰਾ, ਸ. ਕੁਲਵਿੰਦਰ ਸਿੰਘ ਭੋਲਾ, ਸ੍ਰੀ ਜਗਦੀਸ਼ ਕੁਮਾਰ ਜੱਗਾ, ਸ. ਅਮਨਦੀਪ ਸਿੰਘ ਨਾਗੀ, ਸ. ਹਰਦੀਪ ਸਿੰਘ ਲਾਡਾ, ਸ. ਖ਼ਜ਼ਾਨ ਸਿੰਘ ਹੁਲਕਾ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਸਮੇਤ ਸਰਪੰਚ, ਪੰਚ ਅਤੇ ਹਲਕੇ ਦੇ ਵਸਨੀਕ ਵੱਡੀ ਗਿਣਤੀ ‘ਚ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION