40.1 C
Delhi
Tuesday, May 7, 2024
spot_img
spot_img

ਮੋਹਾਲੀ ਏਅਰਪੋਰਟ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖ਼ਿਆ ਜਾਵੇ: ਬੱਬੀ ਬਾਦਲ

ਯੈੱਸ ਪੰਜਾਬ
ਮੋਹਾਲੀ, 23 ਮਾਰਚ, 2022 –
ਸ਼ਹੀਦ ਏ ਆਜਮ ਸਰਦਾਰ ਭਗਤ ਸਿੰਘ,ਰਾਜਗੁਰੂ,ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਮੋਹਾਲੀ ਵਿੱਖੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਨੋਜਵਾਨਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾਂ ਨਾਲ ਮਨਾਇਆ ਗਿਆ ਹੈ। ਇਸ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਨੋਜਵਾਨਾਂ ਨੇ ਪੰਜਾਬ ਵਿੱਚੋਂ ਨਸ਼ਿਆ ਦੇ ਖਿਲਾਫ਼ ਇਮਾਨਦਾਰੀ ਨਾਲ ਲੜਾਈ ਲੜਨ ਦੀ ਸੌਂਹ ਚੁੱਕੀ ਅਤੇ ਉਨ੍ਹਾਂ ਨੇ ਸ. ਭਗਤ ਸਿੰਘ ਜੀ ਦੀ ਤਸਵੀਰ ਉੱਤੇ ਸ਼ਰਧਾ ਦੇ ਫੁੱਲ ਅਰਪਣ ਕੀਤੇ।

ਇਸ ਦੌਰਾਨ ਸ਼ਹੀਦ – ਏ -ਆਜਮ ਭਗਤ ਸਿੰਘ ਜੀ ਦੇ ਜੀਵਨ ਉੱਤੇ ਨੌਜਵਾਨਾਂ ਨੇ ਵੱਖੋਂ ਵਖਰੇ ਤਰੀਕੇ ਨਾਲ ਚਾਨਣਾ ਪਾਇਆ ਗਿਆ ਉਥੇ ਹੀ ਬੱਬੀ ਬਾਦਲ ਨੇ ਮੌਜੂਦਾ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ. ਭਗਤ ਸਿੰਘ ਜੀ ਸੋਚ ਉੱਤੇ ਅਜੋਕੇ ਸਮੇਂ ਵਿੱਚ ਸਖ਼ਤ ਪਹਿਰਾ ਦੇਣ ਦੀ ਜਰੂਰਤ ਹੈ।

ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੇ ਨੌਜਵਾਨ ਕਾਫੀ ਜਾਗਰੁਕ ਹਨ ਪਰ ਉਹ ਆਪਣੀ ਤਾਕਤ ਤੇ ਬੁੱਧੀ ਦਾ ਸਹੀ ਇਸਤੇਮਾਲ ਕਰਕੇ ਸਰਦਾਰ ਭਗਤ ਸਿੰਘ ਜੀ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਵੱਲ ਲਗਾਏ ਤਾਂ ਉਹ ਸਮਾਂ ਦੂਰ ਨਹੀਂ ਜਦੋਂ ਹਰ ਨੌਜਵਾਨ ਦੇ ਅੰਦਰ ਸ. ਭਗਤ ਸਿੰਘ ਜੀ ਵਿਖਾਈ ਦੇਣਗੇ ।

ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ੇ ਨੂੰ ਤਿਆਗ ਕਰਕੇ ਦੇਸ਼ ਦੀ ਆਜਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ. ਭਗਤ ਸਿੰਘ ਜੀ ਵਰਗੇ ਹੀਰੋ ਨੂੰ ਆਪਣੇ ਦਿਲਾਂ ਅਤੇ ਦਿਮਾਗ ਵਿੱਚ ਜਿੰਦਾ ਰੱਖਣ ਲਈ ਪ੍ਰੇਰਿਤ ਕੀਤਾ। ਬੱਬੀ ਬਾਦਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਮੋਹਾਲੀ ਏਅਰਪੋਰਟ ਦਾ ਨਾਮ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਨਾਮ ਤੇ ਰੱਖਿਆ ਜਾਵੇ ।

ਇਸ ਮੌਕੇ ਗੱਜਣ ਸਿੰਘ, ਭਲਿੰਦਰ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਤਰਨਜੀਤ ਸਿੰਘ, ਕਰਤਾਰ ਸਿੰਘ,ਹਰਬੰਸ ਸਿੰਘ,ਸਵਰਨ ਲਤਾ, ਹਰਵਿੰਦਰ ਕੌਰ, ਹਰਪਾਲ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ,ਤਰਲੋਕ ਸਿੰਘ , ਤਜਿੰਦਰ ਸਿੰਘ, ਸਰਬਜੀਤ ਸਿੰਘ, ਲਖਵੀਰ ਸਿੰਘ,ਹਨੀ ਰਾਣਾ, ਜਵਾਲਾ ਸਿੰਘ, ਲੋਕੇਸ਼, ਸੁਰਿੰਦਰ ਸਿੰਘ ਕੰਡਾਲਾ, ਬੀਰਦਵਿੰਦਰ ਸਿੰਘ, ਕਰਮਜੀਤ ਸਿੰਘ, ਜਗਦੀਪ ਸਿੰਘ, ਕਵਲਜੀਤ ਸਿੰਘ ਪੱਤੋਂ, ਰਣਧੀਰ ਸਿੰਘ ਪ੍ਰੇਮਗੜ੍ਹ, ਜਸਵੰਤ ਸਿੰਘ ਠਸਕਾ, ਗੁਰਸ਼ੇਰ ਸਿੰਘ, ਤਰਸੇਮ ਸਿੰਘ, ਮਾਲਵਿੰਦਰ ਸਿੰਘ, ਸੁਮਿਤ ਮਨੌਲੀ,ਜਤਿੰਦਰ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION