28.1 C
Delhi
Thursday, April 25, 2024
spot_img
spot_img

ਮੌਲਾਨਾ ਕਦਮੀ ਹੁਸੈਨ ਰਿਜ਼ਵੀ ਨੇ ਫਿਰ ਉਗਲਿਆ ਜ਼ਹਿਰ, ਸਿਰਸਾ ਨੇ ਗ੍ਰਹਿ ਮੰਤਰੀ ਤੇ ਵਿਦੇਸ਼ ਮੰਤਰੀ ਤੋਂ ਦਖਲ ਮੰਗਿਆ

ਨਵੀਂ ਦਿੱਲੀ, 28 ਨਵੰਬਰ, 2019 –

ਪਾਕਿਸਤਾਨ ਦੇ ਮੌਲਵੀ ਕਦਮੀ ਹੁਸੈਨ ਰਿਜ਼ਵੀ ਨੇ ਇਕ ਵਾਰ ਫਿਰ ਤੋਂ ਗੁਰੂ ਨਾਨਕ ਦੇਵ ਜੀ ਅਤੇ ਕਰਤਾਰਪੁਰ ਸਾਹਿਬ ਬਾਰੇ ਜ਼ਹਿਰ ਉਗਲਿਆ ਹੈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਇਸ ਮਾਮਲੇ ਵਿਚ ਗ੍ਰਹਿ ਮੰਤਰੀ ਤੇ ਵਿਦੇਸ਼ ਮੰਤਰੀ ਤੋਂ ਦਖਲ ਦੀ ਮੰਗ ਕੀਤੀ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਲਿਖੇ ਵੱਖ ਵੱਖ ਪੱਤਰਾਂ ਵਿਚ ਸ੍ਰੀ ਸਿਰਸਾ ਨੇ ਦੱਸਿਆ ਕਿ ਪਾਕਿਸਤਾਨ ਦੇ ਮੌਲਾਨਾ ਕਦੀਮ ਹੁਸੈਨ ਰਿਜ਼ਵੀ ਨੇ ਕਰਤਾਰਪੁਰ ਸਾਹਿਬ ਪ੍ਰਤੀ ਗੰਦੀ ਭਾਸ਼ਾ ਵਰਤ ਕੇ ਆਪਣੀ ਗੰਦੀ ਮਾਨਸਿਕਤਾ ਨੂੰ ਦਰਸਾਇਆ ਹੈ। ਉਹਨਾਂ ਕਿਹਾ ਕਿ ਕਰਤਾਰਪੁਰ ਸਾਹਿਬ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਧਰਤੀ ਹੈ। ਇਸਨੂੰ ਗੰਦਗੀ ਦੱਸਣਾ ਤੇ ਗੁਰੂ ਨਾਨਕ ਦੇਵ ਬਾਰੇ ਅਪਸ਼ਬਦ ਕਹਿਣੇ ਇਹ ਦਰਸਾਉਂਦਾ ਹੈ ਕਿ ਮੌਲਵੀ ਕਿਸ ਮਾਨਸਿਕਤਾ ਦਾ ਧਾਰਨੀ ਹੈ।

ਉਹਨਾਂ ਕਿਹਾ ਕਿ ਅਸੀਂ ਗ੍ਰਹਿ ਮੰਤਰੀ ਤੇ ਵਿਦੇਸ਼ ਮੰਤਰੀ ਤੋਂ ਮੰਗ ਕਰਦੇ ਹਾਂ ਕਿ ਇਸ ਮੁੱਦੇ ਨੂੰ ਪਾਕਿਸਤਾਨ ਕੋਲ ਚੁੱਕਿਆ ਜਾਵੇ ਕਿਉਂਕਿ ਇਸ ਵਿਅਕਤੀ ਨੇ ਦੁਨੀਆਂ ਭਰ ਵਿਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਇਸਨੇ ਪਹਿਲਾਂ ਵੀ ਗੁਰੂ ਸਾਹਿਬ ਖਿਲਾਫ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਤੇ ਹੁਣ ਇਹ ਮਾਮਲਾ ਪਾਕਿਸਤਾਨ ਕੋਲ ਉਠਾ ਕੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਇਸ ਖਿਲਾਫ ਮੁਕੱਦਮਾ ਦਰਜ ਹੋਵੇ ਤੇ ਪੁਲਿਸ ਇਸਦੇ ਖਿਲਾਫ ਕਾਨੂੰਨੀ ਕਾਰਵਾਈ ਕਰੇ।

ਇਸ ਦੌਰਾਨ ਸ੍ਰੀ ਸਿਰਸਾ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਰਿਜ਼ਵੀ ਦੀ ਸ਼ਬਦਾਵਲੀ ਦਾ ਨੋਟਿਸ ਲੈਣ ਅਤੇ ਉਸ ਖਿਲਾਫ ਸ਼ਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਸਨੇ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਭੰਗ ਕੀਤਾ ਹੈ। ਉਹਨਾਂ ਕਿਹਾ ਕਿ ਉਸਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਕਿ ਸਾਰੇ ਕੱਟੜ ਵਿਅਕਤੀਆਂ ਤੇ ਦੁਨੀਆਂ ਵਿਚ ਨਫਰਤ ਫੈਲਾਉਣ ਵਾਲਿਆਂ ਲਈ ਇਕ ਮਿਸਾਲ ਹੋਵੇ।

ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਮੌਲਵੀ ਰਿਜ਼ਵੀ ਨੇ ਗੁਰੂ ਨਾਨਕ ਦੇਵ ਜੀ ਬਾਰੇ ਮੰਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ ਅਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਕੋਰੀਡੋਰ ਬਣਾਉਣ ਦੀ ਵੀ ਆਲੋਚਨਾ ਕੀਤੀ ਸੀ। ਉਦੋਂ ਸ੍ਰੀ ਸਿਰਸਾ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਉਹਨਾਂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION