35.6 C
Delhi
Thursday, April 18, 2024
spot_img
spot_img

ਮੰਡੀ ਬੋਰਡ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ: ਲਾਲ ਸਿੰਘ

ਚੰਡੀਗੜ੍ਹ, 27 ਸਤੰਬਰ, 2020:

ਸੂਬੇ ਵਿੱਚ ਸਾਉਣੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਮੰਡੀ ਬੋਰਡ ਵਲੋਂ ਮੰਡੀਆਂ ਵਿਚ ਝੋਨੇ ਦੀ ਫਸਲ ਪੜਾਅਵਾਰ ਢੰਗ ਨਾਲ ਲਿਆਉਣ ਲਈ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਮੰਡੀਆਂ ਵਿਚ ਸੈਨੀਟਾਈਜ਼ਰ, ਮਾਸਕ, ਹੱਥ ਧੋਣ ਦੇ ਪ੍ਬੰਧ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਚੇਅਰਮੈਨ ਨੇ ਅੱਗੇ ਦੱਸਿਆ ਕਿ ਪਿਛਲਾ ਹਾੜ੍ਹੀ ਸੀਜ਼ਨ, ਜੋ 45 ਦਿਨ ਜਾਰੀ ਰਿਹਾ, ਦੌਰਾਨ ਬੋਰਡ ਵਲੋਂ ਮੰਡੀਆਂ ਵਿਚ ਕਣਕ ਲਿਆਉਣ ਲਈ ਕੀਤੇ ਗਏ ਪੁਖਤਾ ਪ੍ਬੰਧਾਂ ਸਦਕਾ ਖਰੀਦ ਦੇ ਵਿਆਪਕ ਕਾਰਜਾਂ ਵਿਚ ਕਰੋਨਾ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਮੌਜੂਦਾ ਖਰੀਦ ਸੀਜ਼ਨ ਵੀ ਕਿਸਾਨਾਂ, ਮਜ਼ਦੂਰਾਂ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਸਦਕਾ ਇਸੇ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜਿਆ ਜਾਵੇਗਾ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘e-PMB’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਝੋਨਾ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨਾਂ ਨੇ ਉਮੀਦ ਜਾਹਰ ਕੀਤੀ ਕਿ ਇਸ ਐਪ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।

ਝੋਨੇ ਦੀ ਖਰੀਦ ਬਾਰੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿਚ 70-ਮੈਂਬਰੀ ਟੀਮ ਡਿਊਟੀ ਨਿਭਾਏਗੀ ਜੋ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਕਿਸਾਨਾਂ, ਆੜ੍ਹਤੀਆਂ ਤੇ ਹੋਰਾਂ ਦੀਆਂ ਸ਼ਿਕਾਇਤਾਂ ਅਤੇ ਸਵਾਲਾਂ ਦਾ ਨਿਪਟਾਰਾ ਕਰੇਗੀ।

ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮਿਤਸਰ ਜ਼ਿਲੇ ਦੇ ਕਿਸਾਨ ਅਤੇ ਆੜਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਇਸੇ ਤਰਾਂ ਮੋਗਾ ਦੇ ਕਿਸਾਨ ਅਤੇ ਆੜਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ. ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION