29 C
Delhi
Monday, May 6, 2024
spot_img
spot_img

ਯੁਕਰੇਨ ‘ਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਤੇ ਈਮੇਲ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਹੰਸ

ਯੈੱਸ ਪੰਜਾਬ
ਪਟਿਆਲਾ, 25 ਫਰਵਰੀ, 2022 –
ਯੁਕਰੇਨ ਵਿੱਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਨਾਗਰਿਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਹੈਲਪਲਾਈਨ ਨੰਬਰ 62843-57500 ਅਤੇ ਈਮੇਲ [email protected] ਜਾਰੀ ਕੀਤੀ ਗਈ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਯੁਕਰੇਨ ‘ਚ ਫਸੇ ਨਾਗਰਿਕਾਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ‘ਤੇ ਰਾਜ ਸਰਕਾਰ ਰਾਹੀਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੁਕਰੇਨ ਵਿੱਚ ਫਸੇ ਹਨ ਉਹ ਤੁਰੰਤ ਉਨ੍ਹਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਮੁਹਈਆ ਕਰਵਾਉਣ ਸਮੇਤ ਈਮੇਲ ਉਪਰ ਆਪਣੀ ਜਾਣਕਾਰੀ ਭੇਜ ਸਕਦੇ ਹਨ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਇਸ ਸੂਚਨਾ ‘ਚ ਯੁਕਰੇਨ ਗਏ ਵਿਅਕਤੀ ਦਾ ਨਾਮ, ਪਿਤਾ ਦਾ ਨਾਮ, ਪਾਸਪੋਰਟ ਨੰਬਰ, ਯੂਨੀਵਰਸਿਟੀ ਜਾਂ ਕਾਲਜ ਦਾ ਨਾਮ, ਯੁਕਰੇਨ ਵਿੱਚ ਉਨ੍ਹਾਂ ਦੇ ਰਿਹਾਇਸ਼ ਦਾ ਪਤਾ ਅਤੇ ਸੰਪਰਕ ਨੰਬਰ ਸਮੇਤ ਪਟਿਆਲਾ ਜ਼ਿਲ੍ਹੇ ਦਾ ਪਤਾ ਅਤੇ ਸੰਪਰਕ ਨੰਬਰ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਹੈਲਪਲਾਈਨ ਨੰਬਰ 62843-57500 ‘ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੇਣ ਤੋਂ ਇਲਾਵਾ ਈਮੇਲ [email protected] ਉਪਰ ਵੀ ਸਾਂਝੀ ਕੀਤੀ ਜਾ ਸਕਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION