ਰਾਜਕੁਮਾਰ ਸ਼ਰਮਾ
ਲੁਧਿਆਣਾ, 26 ਮਈ 2021 –
ਯੂਟਿਊਬਰ ਪਾਰਸ ਖਿਲਾਫ ਦਰਜ ਹੋਏ ਮਾਮਲੇ ਤੋਂ ਬਾਅਦ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੋਸ਼ਲ ਮੀਡੀਆ ਰਾਹੀਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਪਾਰਸ ਨੂੰ ਗ੍ਰਿਫਤਾਰ ਕਰਨ ਬਾਰੇ ਕਿਹਾ ਸੀ ਅਤੇ ਉਨ੍ਹਾਂ ਨੇ ਕਿਹਾ ਸੀ ਕਿ ਅਰੁਨਾਚਲ ਪ੍ਰਦੇਸ਼ ਦੀ ਪੁਲੀਸ ਆਵੇਗੀ ਤਾਂ ਪਾਰਸ ਨੂੰ ਅਰੁਣਾਚਲ ਪ੍ਰਦੇਸ਼ ਦੀ ਪੁਲੀਸ ਨੂੰ ਸੌਂਪ ਦਿੱਤਾ ਜਾਵੇ।
ਉਸ ਤੋਂ ਬਾਅਦ ਪੁਲਸ ਦੀ ਛਾਣਬੀਣ ਤੇਜ਼ ਹੋ ਗਈ ਸੀ ਅਤੇ ਪਾਰਸ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ ਅਤੇ ਉਸ ਦੇ ਲੈਪਟੌਪ ਅਤੇ ਹੋਰ ਸਮਾਨ ਨੂੰ ਵੀ ਪੁਲਿਸ ਦੁਆਰਾ ਆਪਣੇ ਕਬਜੇ ਵਿੱਚ ਲੈ ਲਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਤੋਂ ਏਸੀਪੀ ਵਰਿਆਮ ਸਿੰਘ ਨੇ ਕਿਹਾ ਕਿ ਪੁਲਿਸ ਨੇ ਪਾਰਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਇਹ ਵੀ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਾਲ਼ਾ ਮਾਮਲਾ ਅਰਨਾਚਲ ਪ੍ਰਦੇਸ਼ ਵਾਲੀ ਪੁਲੀਸ ਦੇਖੇਗੀ। ਉਨ੍ਹਾਂ ਦੁਆਰਾ ਪਾਰਸ ਦੀ ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ