30.1 C
Delhi
Friday, April 19, 2024
spot_img
spot_img

ਯੂਥ ਅਕਾਲੀ ਦਲ ਟਕਸਾਲੀ ਦਸਤਾਰ ਸਿਖਲਾਈ ਕੈਂਪ ਲਗਾਏਗਾ: ਬੱਬੀ ਬਾਦਲ

ਮੋਹਾਲੀ, ਨਵੰਬਰ 25, 2019:
ਪੰਜਾਬ ਅੰਦਰ ਸਿੱਖ ਨੌਜਵਾਨੀ ਵਿਚ ਵੱਧ ਰਹੇ ਪਤਿਤ ਪੁਣੇ ਦੇ ਰੁਝਾਨ ਨੂੰ ਠੱਲ ਪਾਉਣ ਲਈ ਅਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਯੂਥ ਅਕਾਲੀ ਦਲ (ਟਕਸਾਲੀ) ਪਿੰਡਾਂ ਅਤੇ ਸ਼ਹਿਰਾਂ ਵਿੱਚ ਦਸਤਾਰ ਸਿਖਲਾਈ ਕੈਂਪ ਲਗਾਏਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਯੂਥ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਲੋਕ ਭਲਾਈ ਸੇਵਕ ਸੰਸਥਾ ਵੱਲੋਂ ਜਵਾਲਾ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਸੈਕਟਰ – 91 ਵਿਖੇ ਦਸਤਾਰ ਸਿਖਲਾਈ ਕੈਂਪ ਵਿਚ ਸ਼ਿਰਕਤ ਕਰਦਿਆਂ ਪ੍ਰਗਟ ਕੀਤੇ।

ਬੱਬੀ ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਧਰਮ ਵਿਚ ਪ੍ਰਪੱਖ ਬਣਾਉਣ ਲਈ ਇਹੋ ਜਿਹੇ ਦਸਤਾਰਬੰਦੀ ਮੁਕਾਬਲਿਆ ਦੀ ਲਹਿਰ ਚਲਾਉਣੀ ਪਵੇਗੀ। ਉਨ੍ਹਾਂ ਕਿਹਾ ਪਿੰਡਾਂ ਅਤੇ ਸ਼ਹਿਰਾਂ ਵਿਚ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ। ਬੱਬੀ ਬਾਦਲ ਨੇ ਇਸ ਦਸਤਾਰ ਮੁਕਾਬਲਿਆਂ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਬੱਬੀ ਬਾਦਲ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਸੁਖਵਿੰਦਰ ਸਿੰਘ, ਸਾਹਿਬ ਸਿੰਘ, ਸਤਨਾਮ ਸਿੰਘ, ਚਰਨਜੀਤ ਸਿੰਘ, ਜਸਰਾਜ ਸਿੰਘ ਸੋਨੂੰ, ਗੁਰਦੇਵ ਸਿੰਘ, ਲਵਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ, ਜਗਤਾਰ ਸਿੰਘ ਘੜੂੰਆਂ, ਰਣਧੀਰ ਸਿੰਘ ਪ੍ਰੇਮਗੜ੍ਹ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION