29.1 C
Delhi
Sunday, May 5, 2024
spot_img
spot_img

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਸਮੇਤ ਹੋਰ ਆਗੂਆਂ ਨੇ ਫੁੱਲ ਮਾਲਾਵਾਂ ਭੇਂਟ ਕਰਕੇ ਬਾਬਾ ਸਾਹਿਬ ਨੂੰ ਦਿੱਤੀ ਸ਼ਰਧਾਂਜਲੀ

ਯੈੱਸ ਪੰਜਾਬ
ਫਰੀਦਕੋਟ, ਦਸੰਬਰ 06, 2021 (ਦੀਪਕ ਗਰਗ)
ਬਹੁਜਨ ਸਮਾਜ ਪਾਰਟੀ ਵਲੋਂ ਪੱਪੂ ਸਿੰਘ ਸਾਦਿਕ ਅਤੇ ਪ੍ਰੇਮ ਸਿੰਘ ਸ਼ੇਰ ਸਿੰਘ ਵਾਲਾ ਦੀ ਅਗੁਵਾਈ ਹੇਠ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ 65ਵਾਂ ਨਿਰਵਾਣ ਦਿਵਸ ਸਥਾਨਕ ਬਾਜੀਗਰ ਬਸਤੀ ਵਿਖੇ ਕਨਵੀਨਰ ਅਮਨਦੀਪ ਸਿੰਘ ਦੇ ਗ੍ਰਹਿ ਵਿਖੇ ਇੱਕ ਸਾਦੇ ਸਮਾਰੋਹ ਵਿੱਚ ਆਯੋਜਿਤ ਕੀਤਾ ਗਿਆ।

ਸਮਾਗਮ ਦੇ ਮੁੱਖ ਮਹਿਮਾਨ ਫਰੀਦਕੋਟ ਤੋਂ ਸ੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਡਾ: ਅੰਬੇਡਕਰ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਨੂੰ ਦੱਬੇ-ਕੁਚਲੇ ਲੋਕਾਂ ਦਾ ਮਸੀਹਾ ਦੱਸਿਆ |

ਉਨ੍ਹਾਂ ਕਿਹਾ ਕਿ ਡਾ: ਅੰਬੇਡਕਰ ਇੱਕ ਮਹਾਨ ਵਿਅਕਤੀ ਸਨ, ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲੇ। ਉਨ੍ਹਾਂ ਨੇ ਭਾਰਤੀ ਸੁਤੰਤਰਤਾ ਅੰਦੋਲਨ ਵਿੱਚ ਇੱਕ ਮਹੱਤਵਪੂਰਨ ਰੋਲ ਅਦਾ ਕੀਤਾ ਨਾਲ ਹੀ ਗਰੀਬਾਂ ਅਤੇ ਔਰਤਾਂ ਦੋਵਾਂ ਲਈ ਵਧੇਰੇ ਸਮਾਨਤਾ ਅਤੇ ਅਧਿਕਾਰਾਂ ਦੇ ਪ੍ਰਚਾਰ ਦੁਆਰਾ ਭਾਰਤੀ ਸੰਵਿਧਾਨ ਦੇ ਖਰੜੇ ਤੇ ਭਾਰਤੀ ਸਮਾਜ ਦੇ ਸੁਧਾਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਹੋਰ ਲੋਕਾਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਇਸ ਮੌਕੇ ਬੰਟੀ ਰੋਮਾਣਾ ਨੇ ਦਾਅਵਾ ਕੀਤਾ ਕਿ ਅਕਾਲੀ – ਬਸਪਾ ਗਠਜੋੜ ਦੇ ਚਲਦੇ ਸਾਰੇ ਵਿਰੋਧੀ ਦਲ ਘਬਰਾਏ ਹੋਏ ਹਨ। ਜਦੋਂ ਕਿ ਸੱਤਾਧਾਰੀ ਕਾਂਗਰਸ ਦੇ ਕੁਸ਼ਾਸਨ ਦੇ ਹੁਣ ਕੁਝ ਹੀ ਮਹੀਂਨੇ ਬਾਕੀ ਹਨ ਅਤੇ 2022 ਵਿਧਾਨਸਭਾ ਚੋਣਾਂ ਤੋਂ ਬਾਅਦ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨਾ ਤੈਅ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਖਮੰਤਰੀ ਚੰਨੀ ਨਾ ਪੂਰੇ ਹੋਣ ਵਾਲੇ ਐਲਾਨ ਕਰਕੇ ਸੁੱਬੇ ਦੇ ਲੋਕਾਂ ਨਾਲ ਧੋਖਾ ਕਰ ਰਹੇ ਹਨ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਐਡਵੋਕੇਟ ਕੁਲਦੀਪ ਸਿੰਘ ਵੀਰੇਵਾਲਾ ਜਿਲਾ ਪ੍ਰਧਾਨ ਬਸਪਾ ਨੇ ਕਿਹਾ ਡਾ: ਅੰਬੇਡਕਰ ਨੇ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਇਸੇ ਕਰਕੇ ਉਨ੍ਹਾਂ ਨੂੰ ਅੱਜ ਵੀ ਦੱਬੇ-ਕੁਚਲੇ ਅਤੇ ਪਛੜੇ ਵਰਗਾਂ ਲਈ ਮਸੀਹਾ ਕਿਹਾ ਜਾਂਦਾ ਹੈ। ਉਨ੍ਹਾਂ ਦੀਆਂ ਅਮੁੱਲ ਸੇਵਾਵਾਂ ਨੂੰ ਦੇਸ਼ ਦੇ ਲੋਕ ਭੁਲਾ ਨਹੀਂ ਸਕਣਗੇ।

ਇਸ ਮੌਕੇ ਹਾਜਿਰ ਪਤਵੰਤਿਆਂ ਵਲੋਂ ਡਾ.ਅੰਬੇਦਕਰ ਦੀ ਤਸਵੀਰ ਅੱਗੇ ਫੁੱਲ ਮਾਲਾਵਾਂ ਭੇਂਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਕੀਤੀ। ਨਾਲ ਹੀ ਪ੍ਰਣ ਲਿਆ ਕਿ 2022 ਵਿੱਚ ਅਕਾਲੀ – ਬਸਪਾ ਗਠਜੋੜ ਦੀ ਸਰਕਾਰ ਬਨਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਭਾਰੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਕਾਰਜਕਰਤਾ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION