30.6 C
Delhi
Wednesday, April 24, 2024
spot_img
spot_img

ਯੂਥ ਅਕਾਲੀ ਦਲ ਨੇ ਕਰਜ਼ਿਆਂ ਕਾਰਨ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨਾਲ ਰਲ ਕੇ ਰਾਹੁਲ ਖ਼ਿਲਾਫ਼ ਧਰਨਾ ਦਿੱਤਾ

ਪਟਿਆਲਾ, 6 ਅਕਤੂਬਰ, 2020:

ਪੰਜਾਬ ਵਿਚ ਕਰਜ਼ਿਆਂ ਕਾਰਨ ਖੁਦਕੁਸ਼ੀ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੇ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਦੇ ਨਾਲ ਇਥੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਖਿਲਾਫ ਸਰਕਟ ਹਾਊਸ ਦੇ ਬਾਹਰ ਧਰਨਾ ਦਿੱਤਾ। ਧਰਨਾ ਦੇਣ ਵੇਲੇ ਰਾਹੁਲ ਗਾਂਧੀ ਸਰਕਟ ਹਾਊਸ ਵਿਚ ਪ੍ਰੈਸ ਕਾਨਫਰੰਸ ਕਰ ਰਹੇ ਸਨ।

ਇਹਨਾਂ ਪਰਿਵਾਰਾਂ ਨੇ ਰਾਹੁਲ ਗਾਂਧੀ ਨੂੰ ਮਿਲ ਕੇ ਉਹਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਹਦਾਇਤ ਕਰਵਾਉਣ ਦੀ ਕੋਸ਼ਿਸ਼ ਕੀਤੀ ਪਰ ਪ੍ਰਸ਼ਾਸਨ ਤੇ ਪੁਲਿਸ ਨੇ ਇਹਨਾਂ ਪਰਿਵਾਰਾਂ ਨੂੰ ਬੈਰੀਕੇਟ ਲਗਾ ਕੇ ਇਕ ਪਾਸੇ ਘੇਰ ਲਿਆ ਤੇ ਰਾਹੁਲ ਗਾਂਧੀ ਨਾਲ ਮਿਲਣ ਨਹੀਂ ਦਿੱਤਾ। ਇਸ ਮਗਰੋਂ ਇਹਨਾਂ ਪਰਿਵਾਰਾਂ ਨੇ ਇਥੇ ਖੰਡਾ ਚੌਂਕ ਵਿਚ ਧਰਨਾ ਮਾਰ ਲਿਆ।

ਇਸ ਮਗਰੋਂ ਇਹਨਾਂ ਪਰਿਵਾਰਾਂ ਨਾਲ ਪ੍ਰੈਸ ਕਾਨਫਰੰਸ ਕਰਦਿਆਂ ਯੂਥ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਪਰਮਬੰਸ ਸਿੰਘ ਰੋਮਾਣਾ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਜਾਰੀ ਕੀਤਾ ਚੋਣ ਮਨੋਰਥ ਵਿਖਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਮੌਕੇ ਵਾਅਦਾ ਕੀਤਾ ਸੀ ਕਿ ਜਿਹੜੇ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ, ਉਹਨਾਂ ਦੇ ਪਰਿਵਾਰਾਂ ਵਿਚੋਂ ਇਕ ਇਕ ਜੀਅ ਨੂੰ ਸਰਕਾਰੀ ਨੌਕਰੀ, 10 ਲੱਖ ਰੁਪਏ ਨਗਦ ਅਤੇ ਕਰਜ਼ਾ ਮੁਆਫ ਕੀਤਾ ਜਾਵੇਗਾ ਤੇ ਅਮਰਿੰਦਰ ਸਿੰਘ ਨੇ ਉਸ ਵੇਲੇ ‘ਕਰਜ਼ਾ ਕੁਰਕੀ ਖਤਮ, ਫਸਲ ਦੀ ਪੂਰੀ ਰਕਮ’ ਦਾ ਨਾਅਰਾ ਵੀ ਦਿੱਤਾ ਸੀ।

ਉਹਨਾਂ ਕਿਹਾ ਕਿ ਅੱਜ ਸਰਕਾਰ ਦੇ ਚਾਰ ਪੂਰੇ ਹੋਣ ਦੇ ਬਾਵਜੂਦ ਇਹਨਾਂ ਪਰਿਵਾਰਾਂ ਨੇ ਕੋਈ ਸਾਰ ਨਹੀਂ ਲਈ ਗਈ ਜਿਸਦਾ ਨਤੀਜਾ ਇਹ ਨਿਕਲਿਆ ਹੈ ਕਿ ਬੈਂਕਾਂ ਵੱਲੋਂ ਇਹਨਾਂ ਪਰਿਵਾਰਾਂ ਦੀ ਜ਼ਮੀਨ ਕੁਰਕ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਜਦੋਂ ਵੀ ਜਦੋਂ ਇਹ ਪਰਿਵਾਰ ਰਾਹੁਲ ਗਾਂਧੀ ਤੋਂ ਇਹ ਜਵਾਬ ਮੰਗ ਰਹੇ ਸਨ ਕਿ ਅਮਰਿੰਦਰ ਸਿੰਘ ਨੇ ਵਾਅਦਾ ਪੂਰਾ ਨਹੀਂ ਕੀਤਾ ਤੇ ਤੁਸੀਂ ਇਸ ਬਾਰੇ ਕਿਉਂ ਚੁੱਪ ਹੋ ਤਾਂ ਉਸ ਵੇਲੇ ਵੀ ਬੈਂਕ ਤੋਂ ਇਕ ਕਿਸਾਨ ਦੇ ਪਰਿਵਾਰ ਨੂੰ ਇਹ ਫੋਨ ਆਇਆ ਕਿ ਕਰਜ਼ਾ ਭਰ ਦਿਓ ਨਹੀਂ ਤਾਂ ਜ਼ਮੀਨ ਕੁਰਕ ਕਰ ਦਿਆਂਗੇ।

ਸ੍ਰੀ ਰੋਮਾਣਾ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਨੇ ਕੁਝ ਸਮਾਂ ਪਹਿਲਾਂ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰ ਕੇ ਰਾਹਤ ਮੰਗਣ ਦਾ ਯਤਨ ਕੀਤਾ ਤਾਂ ਇਹਨਾਂ ਨੂੰ ਡਾਂਗਾਂ ਨਾਲ ਕੁੱਟਿਆ ਮਾਰਿਆ ਗਿਆ।

ਉਹਨਾਂ ਕਿਹਾ ਕਿ ਅੱਜ ਵੀ ਜਦੋਂ ਯੂਥ ਅਕਾਲੀ ਦਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਸੂਚਿਤ ਕੀਤਾ ਗਿਆ ਕਿ ਇਹ ਪਰਿਵਾਰ ਆਏ ਹਨ ਅਤੇ ਉਹ ਰਾਹੁਲ ਗਾਂਧੀ ਨੂੰ ਮਿਲਣਾ ਚਾਹੁੰਦੇ ਹਨ ਤਾਂ ਐਸ ਪੀ ਵਰੁਣ ਸ਼ਰਮਾ ਤੇ ਜ਼ਿਲ੍ਹਾ ਮੈਜਿਸਟਰੇਟ ਪਵਨਦੀਪ ਸਿੰਘ ਵੱਲੋਂ ਦੋ ਵਾਰ ਭਰੋਸਾ ਦੁਆਇਆ ਕਿ ਪੀੜਤ ਪਰਿਵਾਰਾਂ ਵਿਚੋਂ 5 ਮੈਂਬਰਾਂ ਦੀ ਮੁਲਾਕਾਤ ਕਰਵਾਈ ਜਾਵੇਗੀ ਪਰ ਬਾਅਦ ਵਿਚ ਇਹ ਕਹਿ ਦਿੱਤਾ ਗਿਆ ਕਿ ਉਹਨਾਂ ਕੋਲ ਸਮਾਂ ਨਹੀਂ ਸੀ ਤੇ ਉਹ ਚਲੇ ਗਏ ਹਨ।

ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਕ ਪਾਸੇ ਰਾਹੁਲ ਗਾਂਧੀ ਕਿਸਾਨਾਂ ਲਈ ਰੈਲੀਆਂ ਕੱਢਣ ਦੀ ਗੱਲ ਕਰ ਰਹੇ ਹਨ ਤੇ ਦੂਜੇ ਪਾਸੇ ਇਹਨਾਂ ਕਿਸਾਨ ਪਰਿਵਾਰਾਂ ਦੀ ਗੱਲ ਸੁਣਨ ਨੂੰ ਹੀ ਤਿਆਰ ਨਹੀਂ ਹਨ ਜਿਹਨਾਂ ਨਾਲ ਕੈਪਟਨ ਅਮਰਿੰਦਰ ਸਿੰਘ ਵਾਅਦੇ ਪੂਰੇ ਨਾ ਕਰ ਕੇ ਧਰੋਹ ਕਮਾਇਆ ਹੈ।

ਉਹਨਾਂ ਐਲਾਨ ਕੀਤਾ ਕਿ ਇਹਨਾਂ ਪਰਿਵਾਰਾਂ ਨੂੰ ਨਾਲ ਲੈ ਕੇ ਯੂਥ ਅਕਾਲੀ ਦਲ ਰਾਹੁਲ ਗਾਂਧੀ ਦੀ ਦਿੱਲੀ ਰਿਹਾਇਸ਼ ਦਾ ਘਿਰਾਓ ਕਰੇਗਾ ਤੇ ਉਹਨਾਂ ਨੂੰ ਇਨਸਾਫ ਲੈ ਕੇ ਦੇਵੇਗਾ। ਉਹਨਾਂ ਕਿਹਾ ਕਿ ਇਹਨਾਂ ਦੀ ਮਦਦ ਲਈ ਕਾਨੂੰਨੀ ਪਹਿਲੂ ਵੀ ਵਿਚਾਰੇ ਜਾ ਰਹੇ ਹਨ।

ਇਸ ਮੌਕੇ ਯੂਥ ਅਕਾਲੀ ਦਲ ਦੇ ਮਾਲਵਾ ਜ਼ੋਨ 2 ਦੇ ਪ੍ਰਧਾਨ ਐਡਵੋਕੇਟ ਸਤਬੀਰ ਸਿੰਘ ਖੱਟੜਾ, ਕੌਮੀ ਬੁਲਾਰੇ ਅਮਿਤ ਰਾਠੀ, ਜ਼ਿਲ੍ਹਾ ਦਿਹਾਤੀ ਪ੍ਰਧਾਨ ਇੰਦਰਜੀਤ ਸਿੰਘ ਰੱਖੜਾ, ਸ਼ਹਿਰੀ ਪ੍ਰਧਾਨ ਅਵਤਾਰ ਹੈਪੀ, ਕੋਰ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਭੰਗੂ, ਹੈਰੀ ਮੁਖਮੇਲਪੁਰ, ਵਿਕਰਮ ਚੌਹਾਨ ਅਤੇ ਗੁਰਦੀਪ ਸ਼ੇਖੂਪੁਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION