36.1 C
Delhi
Friday, March 29, 2024
spot_img
spot_img

ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਬਿੰਦਰਾ ਨੇ ਕੀਤੀ ਵਿਨੀ ਮਹਾਜਨ ਨਾਲ ਮੁਲਾਕਾਤ, ਸੂਬੇ ਦੇ ਵਿਕਾਸ ਵਿੱਚ ਨੌਜਵਾਨਾਂ ਦੀ ਵਿਸ਼ੇਸ਼ ਭੂਮਿਕਾ ਦੀ ਰੱਖੀ ਮੰਗ

ਯੈੱਸ ਪੰਜਾਬ
ਲੁਧਿਆਣਾ, 30 ਜੂਨ, 2021 –
ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨਾਲ ਮੁਲਾਕਾਤ ਕੀਤੀ ਅਤੇ ਨੌਜਵਾਨਾਂ ਦੀ ਅਸੀਮ ਊਰਜ਼ਾ ਨੂੰ ਦਰਸਾਉਂਦਿਆਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਵੱਧ ਤੋਂ ਵੱਧ ਭੂਮਿਕਾ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨ ਲੰਬੇ ਸਮੇਂ ਤੋਂ ਆਪਣੀ ਮਿਹਨਤ, ਹੁਨਰ, ਸੂਝ-ਬੂਝ ਅਤੇ ਦ੍ਰਿੜ ਸੰਕਲਪ ਲਈ ਵਿਸ਼ਵ ਭਰ ਵਿੱਚ ਪ੍ਰਸਿੱਧ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਦੁਨੀਆਂ ਨੂੰ ਬਦਲਣ ਦੀ ਸ਼ਕਤੀ ਹੁੰਦੀ ਹੈ ਅਤੇ ਉਹ ਕਿਸੇ ਵੀ ਸੂਬੇ ਦੀ ਧਰੋਹਰ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਮੁਲਕਾਂ ਨੇ ਵਿਸ਼ਵ ਭਰ ਵਿੱਚ ਆਪਣਾ ਲੋਹਾ ਮਨਵਾਇਆ ਹੈ, ਓਥੇ ਨੌਜਵਾਨ ਨੇ ਸਮਾਜ ਦੇ ਵਿਕਾਸ ਵਿੱਚ ਆਪਣੀ ਉਸਾਰੂ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਹਰ ਖੇਤਰ ਵਿਚ ਆਪਣੀ ਸੂਝ-ਬੂਝ ਅਤੇ ਮਿਹਨਤ ਸਦਕਾ ਆਪਣੇ ਆਪ ਨੂੰ ਸਾਬਤ ਕੀਤਾ ਹੈ।

ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਯੂਥ ਕਲੱਬਾਂ ਨੂੰ ਵਿਸ਼ੇਸ਼ ਸਨਮਾਨ ਦੇਣਾ ਸਮੇਂ ਦੀ ਲੋੜ ਹੈ, ਜੋ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੇ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਪ੍ਰੋਟੋਕਾਲ ਦੀ ਪਾਲਣਾ, ਵੈਕਸੀਨ ਦੀ ਮਹੱਤਤਾ ਅਤੇ ਪੇਂਡੂ ਲੋਕਾਂ ਵਿਚਾਲੇ ਟੈਸਟ ਬਾਰੇ ਤੀਬਰ ਜਾਗਰੂਕਤਾ ਮੁਹਿੰਮ ਚਲਾਉਣ ਵਿਚ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ ਹੈ।

ਚੇਅਰਮੈਨ ਨੇ ਕਿਹਾ ਕਿ ਵਿਸ਼ੇਸ਼ ਸਨਮਾਨ ਦੂਜਿਆਂ ਨੂੰ ਸਮਾਜ ਦੀ ਸੇਵਾ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਯੂਥ ਕਲੱਬਾਂ ਨੂੰ ਪੀ.ਵਾਈ.ਡੀ.ਬੀ. ਅਤੇ ਪੰਜਾਬ ਸਰਕਾਰ ਵੱਲੋਂ ਖੇਡ ਕਿੱਟਾਂ ਨਾਲ ਸਨਮਾਨਤ ਵੀ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਲੱਖਾਂ ਪੰਜਾਬੀ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਆਪਣੇ ਖੁਦ ਦੇ ਕਾਰੋਬਾਰ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਿੱਚ ਵਿਸ਼ੇਸ਼ ਭਲਾਈ ਨੀਤੀਆਂ ਬਣਾਉਣ ਮੌਕੇ, ਨੌਜਵਾਨਾਂ ਪ੍ਰਤੀ ਵਿਸ਼ੇਸ਼ ਜ਼ੋਰ ਦੇਣ ਲਈ ਵੀ ਧੰਨਵਾਦ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION