30.1 C
Delhi
Friday, April 26, 2024
spot_img
spot_img

‘ਯੂਨੀਵਰਸਿਟੀ ਆਫ ਦਿ ਯੀਅਰ’ ਐਵਾਰਡ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਮਜ਼ਦ

ਯੈੱਸ ਪੰਜਾਬ
ਅੰਮ੍ਰਿਤਸਰ, 26 ਫਰਵਰੀ, 2021-
ਫੈਡਰੇਸ਼ਨ ਆਫ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਫਿੱਕੀ) ਦੇ ਹੋਣ ਵਾਲੇ 16ਵੇਂ ਉੱਚ ਸਿਖਿਆ ਸੰਮੇਲਨ – 2021 ਦੇ ਵੱਕਾਰੀ “ਯੂਨੀਵਰਸਿਟੀ ਆਫ ਦਾ ਯੀਅਰ” ਐਵਾਰਡ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਨਾਮਜ਼ਦ ਕੀਤੇ ਜਾਣ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਮੁੱਚੇ ਭਾਈਚਾਰੇ ਵਿਚ ਇਕ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।

ਦੇਸ਼ ਦੀਆਂ 185 ਉੱੱਚ ਵਿਦਿਅਕ ਸੰਸਥਾਵਾਂ ਵਿਚੋਂ 30 ਸਾਲ ਪੂਰੇ ਕਰ ਚੁੱਕੀਆਂ ਯੂਨੀਵਰਸਿਟੀਆਂ ਦੀ ਸ਼੍ਰੇਣੀ ਵਿਚੋਂ “ਯੂਨੀਵਰਸਿਟੀ ਆਫ ਦਾ ਯੀਅਰ” ਐਵਾਰਡ ਦੇ ਲਈ ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਚੋਟੀ ਦੀਆਂ ਪਹਿਲੀਆਂ ਪੰਜ ਯੂਨੀਵਰਸਿਟੀਆਂ ‘ਚ ਮਾਹਿਰਾਂ ਵੱਲੋਂ ਪ੍ਰਾਪਤੀਆਂ ਅਤੇ ਅਕਾਦਮਿਕ-ਖੋਜ ‘ਚ ਉਚੇਰੇ ਪੱਧਰ ਦੇ ਆਧਾਰ ‘ਤੇ ਸ਼ੁਮਾਰ ਹੋਈ ਹੈ। ਇਸ ਦੇ ਨਾਲ ਇਕ ਵਾਰ ਫਿਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਕਾਦਮਿਕ ਸੰਸਥਾਵਾਂ ਵਿਚ ਕੱਦ ਉਚਾ ਹੋਇਆ ਹੈ।

ਭਾਰਤ ਸਰਕਾਰ ਦੇ ਸਿਖਿਆ, ਵਣਜ ਅਤੇ ਉਦਯੋਗ ਮੰਤਰਾਲੇ ਦੇ ਨਾਲ ਸਾਂਝੇ ਤੌਰ ‘ਤੇ ਹੋਣ ਵਾਲੇ ਫਿੱਕੀ ਦੇ 16ਵੇਂ ਐਵਾਰਡ ‘ਤੇ ਉੁਂਜ ਸਭ ਦੀਆਂ ਨਜ਼ਰਾਂ ਬਣੀਆਂ ਹੋਈਆਂ ਹਨ ਪਰ ਗੁਰੂ ਨਾਨਕ ਦੇਵ ਯੂਨਵਿਰਸਿਟੀ ਵੱਲੋਂ ਜਿਸ ਤਰ੍ਹਾਂ ਚੰਗੇ ਅੰਕਾਂ ਨਾਲ ਚੋਟੀ ਦੀਆਂ ਪੰਜ ਯੂਨੀਵਰਸਿਟੀਆਂ ‘ਚ ਨਾਂ ਬਣਾ ਲਿਆ ਗਿਆ ਹੈ ਕਿਸੇ ਵੀ ਪ੍ਰਾਪਤੀ ਤੋਂ ਘੱਟ ਨਹੀਂ ਹੈ।

ਦੇਸ਼ ਅਤੇ ਵਿਦੇਸ਼ ਦੇ ਵੱਖ ਵੱਖ ਵਿਸ਼ਾ ਮਾਹਿਰਾਂ ‘ਤੇ ਆਧਾਰਿਤ ਜਿਊਰੀ ਮੈਂਬਰਾਂ ਵੱਲੋਂ ਇਹ ਫੈਸਲਾ ਵੱਖ ਵੱਖ ਪਹਿਲੂਆਂ ਦਾ ਮੁਲਾਂਕਣ ਕਰਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਯੂਨੀਵਰਸਿਟੀ ਆਫ ਦਾ ਯੀਅਰ ਐਵਾਰਡ ਦੇ ਲਈ ਚੋਟੀ ਦੀਆਂ ਦੇਸ਼ ਦੀਆਂ ਪੰਜ ਯੂਨੀਵਰਸਿਟੀਆਂ ਵਿਚ ਨਾਮਜਦ ਕੀਤਾ ਗਿਆ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇਸ ਪ੍ਰਾਪਤੀ ਨੂੰ ਕੋਵਿਡ-19 ਦੇ ਚੁਣੌਤੀਪੂਰਨ ਹਲਾਤਾਂ ਦੇ ਦੌਰਾਨ ਅਕਾਦਮਿਕ, ਖੋਜ ਅਤੇ ਹੋਰ ਖੇਤਰਾਂ ਵਿਚ ਕੀਤੇ ਗਏ ਕੰਮਾਂ ਦੇ ਤੌਰ ‘ਤੇ ਵੇਖਿਆ ਜਾ ਰਿਹਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਚ ਸਿਖਿਆ ਦੇ ਖੇਤਰ ਵਿਚ ਪਿਛਲੇ ਸਾਲਾਂ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਦੇ ਆਧਾਰ ‘ਤੇ ਪਹਿਲਾਂ ਹੀ ਭਾਰਤ ਸਰਕਾਰ ਵੱਲੋਂ ਉਤਰੀ ਭਾਰਤ ਦੀ ਸ਼੍ਰੇਣੀ-1 ਅਤੇ ਪੰਜਾਬ ਦੀ ਚੋਟੀ ਦੀ ਯੂਨੀਵਰਸਿਟੀ ਐਲਾਨਿਆ ਜਾ ਚੁੱਕਾ ਹੈ।

ਇਸ ਦੇ ਨਾਲ ਹੀ ਵੱਖ ਵੱਖ ਉਨ੍ਹਾਂ ਸੋਸਾਇਟੀਆਂ ਵੱਲੋਂ ਵੀ ਵਿਸ਼ੇਸ਼ ਐਵਾਰਡ ਦਿੱਤੇ ਗਏ ਹਨ ਜੋ ਉਚੇਰੀ ਸਿਖਿਆ ਦੇ ਖੇਤਰ ਵਿਚ ਤਰੱਕੀ ਦੇ ਲਈ ਕੰਮ ਕਰ ਰਹੀਆਂ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਫੈਡਰੇਸ਼ਨ ਆਫ ਇੰਡੀਅਨ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵੱਲੋਂ ਯੂਨੀਵਰਸਿਟੀ ਨੂੰ ਦੇਸ਼ ਦੀਆਂ ਚੋਟੀਆਂ ਦੀ ਪੰਜ ਯੂਨਵਿਰਸਿਟੀਆਂ ‘ਚ ਸ਼ਾਰਟ ਲਿਸਟ ਕੀਤੇ ਜਾਣ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਨਾਮਜ਼ਦਗੀ ਤੋਂ ਪ੍ਰੇਰਿਤ ਹੋ ਕੇ ਯੂਨੀਵਰਸਿਟੀ ਨੂੰ ਵਿਕਾਸ ਦੀਆਂ ਬੁਲੰਦੀਆਂ ‘ਤੇ ਲੈ ਕੇ ਜਾਣ ਦੇ ਲਈ ਉਚੇਰੀ ਸਿਖਿਆ ਦੇ ਖੇਤਰ ਵਿਚ ਆਪਣੇ ਹੋਰ ਵੀ ਉਪਰਾਲੇ ਜਾਰੀ ਰੱਖਣਗੇ।

ਯੂਨੀਵਰਸਿਟੀ ਦੇ ਕਾਰਗੁਜ਼ਾਰੀ ‘ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦਾ ਸਾਰਾ ਭਾਈਚਾਰਾ ਯੂਨੀਵਰਸਿਟੀ ਨੂੰ ਤਰੱਕੀਆਂ ‘ਤੇ ਲੈ ਕੇ ਜਾਣ ਦੇ ਲਈ ਜੀਅ ਜਾਨ ਨਾਲ ਮਿਹਨਤ ਕਰ ਰਿਹਾ ਹੈ ਜਿਸ ਦੇ ਕਾਰਨ ਹੀ ਪਿਛਲੇ ਸਾਲਾਂ ਵਿਚ ਯੂਨੀਵਰਸਿਟੀ ਨੂੰ ਕਈ ਉਪਲਬਧੀਆਂ ਪ੍ਰਾਪਤ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੀ ਖੋਜ ਅਤੇ ਅਕਾਦਮਿਕਤਾ ਦਾ ਪੱਧਰ ਅੰਤਰਰਾਸ਼ਟਰੀ ਪੱਧਰ ‘ਤੇ ਪੁਚਾਉਣ ਲਈ ਉਹ ਸਾਰੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ ਜੋ ਯੂਨੀਵਰਸਿਟੀ ਦੇ ਅਧਿਆਪਕਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣਗੀਆਂ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲਈ ਜੋ ਵੀ ਯੋਗ ਆਧੁਨਿਕ ਸਹੂਲਤਾਂ ਦੀ ਲੋੜ ਪਵੇਗੀ ਉਪਲਬਧ ਕਰਵਾਉਣ ਵਿਚ ਯੂਨਵਿਰਸਿਟੀ ਪਿਛੇ ਨਹੀਂ ਹਟੇਗੀ। ਉਨ੍ਹਾਂ ਵੱਖ ਵੱਖ ਉਪਕਰਨਾਂ, ਪ੍ਰਯੋਗਸ਼ਾਲਾਵਾਂ ਆਦਿ ਦਾ ਪੱਧਰ ਉਚੇਰਾ ਕਰਨ ਲਈ ਬਣਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਉਚੇਚੇ ਤੌਰ ‘ਤੇ ਜ਼ਿਕਰ ਕੀਤਾ।

ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਦੇ ਡਾਇਰੈਕਟਰ, ਡਾ. ਅਸ਼ਵਨੀ ਲੁਥਰਾ ਨੇ “ਯੂਨੀਵਰਸਿਟੀ ਆਫ ਦਾ ਯੀਅਰ’ ਪੁਰਸਕਾਰ ਲਈ ਨਾਮਜ਼ਦ ਕੀਤੇ ਜਾਣ ਨੂੰ ਯੂਨੀਵਰਸਿਟੀ ਲਈ ਇੱਕ ਹੋਰ ਮਾਣਮਤੀ ਉਡਾਰੀ ਦੱਸਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵੱਕਾਰੀਆਂ ਸੰਸਥਾਵਾਂ ਵੱਲੋਂ ਯੂਨੀਵਰਸਿਟੀ ਨੂੰ ਉਚ ਪੱਧਰ ਦੀ ਦਰਜਾਬੰਦੀ ਹੋਈ ਹੈ ਜੋ ਇਸ ਦੇ ਉਚੇਰੀ ਸਿਖਿਆ ਦੇ ਖੇਤਰ ਵਿਚ ਕੀਤੇ ਜਾਂਦੇ ਕੰਮ ਉਪਰ ਮੋਹਰ ਹੈ।

ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਧੂ ਦੀ ਯੋਗ ਅਗਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਯੂਨੀਵਰਸਿਟੀ ਵਕਾਰੀ ਐਵਾਰਡ ਪ੍ਰਾਪਤ ਕਰ ਰਹੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION