31.1 C
Delhi
Sunday, May 5, 2024
spot_img
spot_img

ਰਮਨ ਬਹਿਲ ਨੇ ਦਿੱਤੇ ਚੇਅਰਮੈਨੀ ਤੋਂ ਅਸਤੀਫ਼ਾ; ਕਾਂਗਰਸ ਨੂੰ ਅਲਵਿਦਾ ਕਹਿ ਕੇ ‘ਆਪ’ ’ਚ ਜਾਣ ਦੇ ਚਰਚੇ

ਯੈੱਸ ਪੰਜਾਬ
ਗੁਰਦਾਸਪੁਰ, 8 ਨਵੰਬਰ, 2021:
ਸੀਨੀਅਰ ਕਾਂਗਰਸ ਆਗੂ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਸ ਨਾਲ ਕਾਂਗਰਸ ਪਾਰਟੀ ਨੂੰ ਮਾਝੇ ਅਤੇ ਖ਼ਾਸਕਰ ਗੁਰਦਾਸਪੁਰ ਵਿੱਚ ਵੱਡਾ ਧੱਕਾ ਲੱਗੇਗਾ।

ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਖੁਸ਼ਹਾਲ ਬਹਿਲ ਦੇ ਬੇਟੇ ਸ੍ਰੀ ਰਮਨ ਬਹਿਲ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ 24 ਮਾਰਚ 2018 ਨੂੰ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਥਾਪਿਆ ਗਿਆ ਸੀ। ਸ੍ਰੀ ਖੁਸ਼ਹਾਲ ਬਹਿਲ ਚਾਰ ਵਾਰ ਵਿਧਾਇਕ ਰਹੇ ਅਤੇ ਗਿਆਨੀ ਜ਼ੈਲ ਸਿੰਘ, ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਕਾਰਾਂ ਵਿੱਚ ਮੰਤਰੀ ਰਹੇ। ਸ੍ਰੀ ਰਮਨ ਬਹਿਲ ਨੇ 2012 ਵਿੱਚ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ।

ਭਾਵੇਂ ਅਜੇ ਸ੍ਰੀ ਰਮਨ ਬਹਿਲ ਖੁਲ੍ਹ ਕੇ ਆਪਣੇ ਪੱਤੇ ਨਹੀਂ ਖੋਲ੍ਹ ਰਹੇ ਪਰ ਸੂਤਰਾਂ ਅਨੁਸਾਰ ਉਹਨਾਂ ਦਾ ‘ਆਮ ਆਦਮੀ ਪਾਰਟੀ’ ਵਿੱਚ ਜਾਣਾ ਤੈਅ ਹੈ ਅਤੇ ਉਹ ਗੁਰਦਾਸਪੁਰ ਸੀਟ ਤੋਂ ‘ਆਮ ਆਦਮੀ ਪਾਰਟੀ’ ਦੇ ਉਮੀਦਵਾਰ ਹੋਣਗੇ।

ਗੁਰਦਾਸਪੁਰ ਸੀਟ ਤੋਂ ਕਾਂਗਰਸ ਦੀ ਪ੍ਰਤੀਨਿਧਤਾ ਇਸ ਵੇਲੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਕਰਦੇ ਹਨ। 2017 ਵਿੱਚ ਕਾਂਗਰਸ ਦੀ ਟਿਕਟ ਨਾ ਮਿਲਣ ਤੋਂ ਬਾਅਦ ਹੁਣ ਸ੍ਰੀ ਬਹਿਲ ਨੂੰ ਕਾਂਗਰਸ ਪਾਰਟੀ ਵੱਲੋਂ ਇਸ ਵਾਰ ਫ਼ਿਰ ਟਿਕਟ ਦੀ ਆਸ ਨਹੀਂ ਹੈ ਜਿਸ ਲਈ ਉਹਨਾਂ ਵੱਲੋਂ ਇਹ ਕਦਮ ਚੁੱਕੇ ਜਾਣ ਦੀ ਗੱਲ ਆਖ਼ੀ ਜਾ ਰਹੀ ਹੈ।

ਆਪਣੇ ਅਸਤੀਫ਼ੇ ਵਿੱਚ ਸ੍ਰੀ ਬਹਿਲ ਨੇ ਭਾਵੇਂ ਅਸਤੀਫ਼ੇ ਦਾ ਕੋਈ ਕਾਰਨ ਨਹੀਂ ਦਿੱਤਾ ਹੈ ਪਰ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੀ ਵਿਚਾਰਧਾਰਾ ਤਿਆਗ ਦਿੱਤੀ ਹੈ ਅਤੇ ਰਵਾਇਤੀ ਕਾਂਗਰਸੀਆਂ ਨੂੂੰ ਪਿੱਛੇ ਕਰਕੇ ਦੂਜੀਆਂ ਪਾਰਟੀਆਂ ਵਿੱਚੋਂ ਆਏ ਲੋਕਾਂ ਨੂੰ ਅੱਗੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਵਿਚਾਰ ਵਟਾਂਦਰਾ ਕਰਕੇ ਜਲਦੀ ਹੀ ਅਗਲਾ ਫ਼ੈਸਲਾ ਲੈਣਗੇ।

ਪੇਸ਼ੇ ਵਜੋਂ ਇਕ ਵਕੀਲ ਸ੍ਰੀ ਬਹਿਲ ਦੋ ਵਾਰ ਗੁਰਦਾਸਪੁਰ ਮਿਉਂਸਪਲ ਕਮੇਟੀ ਦੇ ਪ੍ਰਧਾਨ ਰਹੇ। ਉਹ 2004 ਤੋਂ 2006 ਤਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸੀਨੇਟ ਦੇ ਮੈਂਬਰ ਰਹੇ ਜਦਕਿ 2008 ਤੋਂ 2012 ਤਕ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਦੇ ਮੈਂਬਰ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION