ਲੁਧਿਆਣਾ, 8 ਜੁਲਾਈ, 2019 –
ਪੰਜਾਬ ਸਰਕਾਰ ਵੱਲੋਂ ਸ੍ਰੀ ਰਮਨ ਬਾਲਾਸੁਬਰਾਮਨੀਅਮ ਨੂੰ ਲੁਧਿਆਣਾ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਣੂੰ ਪ੍ਰਸ਼ਾਦ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ।
ਸ੍ਰੀ ਰਮਨ ਬਾਲਾਸੁਬਰਾਮਨੀਅਮ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਅਤੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਸ੍ਰੀ ਰਮਨ ਦੀ ਅਗਵਾਈ ਵਿੱਚ ਲੁਧਿਆਣਾ ਸੁਧਾਰ ਟਰੱਸਟ ਵਿਕਾਸ ਦੇ ਨਵੇਂ ਦਿਸਹੱਦੇ ਕਾਇਮ ਕਰੇਗਾ।