ਚੰਡੀਗੜ, 2 ਅਪ੍ਰੈਲ, 2020 –
ਅਕਾਲੀ ਦਲ 1920 ਦੇ ਪ੍ਰਧਾਨ ਸ. ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼ੀ੍ਰ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਤੇ ਡੂੰਘੇ ਦੁਖ ਦਾ ਇਜ਼ਹਾਰ ਕੀਤਾ।ਉਨਾ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਕਿ ਅਕਾਲ ਪੁਰਖ ਭਾਈ ਨਿਰਮਲ ਸਿੰਘ ਨੂੰ ਆਪਣੇ ਚਰਨਾਂ ਚ ਨਿਵਾਸ ਬਖਸ਼ਣ,ਸਮੁੱਚੇ ਪਰਿਵਾਰ ਨੂੰ ਤੰਦਰੁਸਤ ਰੱਖਣ।
ਸ ਰਵੀਇੰਦਰ ਸਿੰਘ ਨੇ ਕਿਹਾ ਕਿ ਉਹ ਗੁਰਬਾਣੀ ਕੀਰਤਨ ਦੇ ਰਸੀਏ ਅਤੇ ਮਹਾਨ ਸ਼ਖਸੀਅਤ ਸਨ ।ਇਸ ਦੁੱਖ ਦੀ ਘੜੀ ਚ ਸ. ਰਵੀਇੰਦਰ ਸਿੰਘ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ –ਆਪ ਨੂੰ ਬਚਾ ਕੇ ਰੱਖਣ , ਸਰਕਾਰ ਦੀਆਂ ਹਿਦਾਇਤਾਂ ਦਾ ਪਾਲਣ ਕਰਨ ।
ਕੋਰੋਨਾ ਇਕ ਅਜਿਹੀ ਗੰਭੀਰ ਬਿਮਾਰੀ ਹੈ,ਜੋ ਕਿਸੇ ਨੂੰ ਵੀ ਬਖਸ਼ ਨਹੀਂ ਰਹੀ ।
ਭਾਈ ਸਾਹਿਬ ਨਿਰਮਲ ਸਿੰਘ ਖਾਲਸਾ ਦੀ ਮਿਸਾਲ ਸਭ ਦੇ ਸਾਹਮਣੇ ਹੈ ।ਉਨਾ ਨਾਲ ਹੀ ਸਪਸ਼ਟ ਕੀਤਾ ਕਿ ਜੇਕਰ ਪੰਜਾਬੀਆਂ ਲਾਪਰਵਾਹੀ ਵਿਖਾਈ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ