27.8 C
Delhi
Wednesday, May 1, 2024
spot_img
spot_img

ਰਾਜਨਾਥ ਸਿੰਘ, ਅਨੁਰਾਗ ਠਾਕੁਰ, ਪਿਯੂਸ਼ ਗੋਇਲ ਅਤੇ ਮਨੋਜ ਤਿਵਾੜੀ ਵੀਰਵਾਰ ਨੂੰ ਪੰਜਾਬ ’ਚ ਕਰਨਗੇ ਚੋਣ ਪ੍ਰਚਾਰ: ਜੀਵਨ ਗੁਪਤਾ

ਯੈੱਸ ਪੰਜਾਬ
ਜਲੰਧਰ, 16 ਫਰਵਰੀ, 2022 –
ਪੰਜਾਬ ਵਿਧਾਨਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇ ਸਟਾਰ ਪ੍ਰਚਾਰਕ ਕੇਂਦਰੀ ਮੰਤਰੀ ਰਾਜਨਾਥ ਸਿੰਘ, ਅਨੁਰਾਗ ਠਾਕੁਰ, ਪਿਊਸ਼ ਗੋਇਲ ਅਤੇ ਮਨੋਜ ਤਿਵਾੜੀ 17 ਫਰਵਰੀ ਨੂੰ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਚੋਣ ਪ੍ਰਚਾਰ ਕਰਨਗੇ। ਇਹ ਜਾਣਕਾਰੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਭਾਜਪਾ ਚੋਣ ਸੰਚਾਲਨ ਕਮੇਟੀ ਦੇ ਕਨਵੀਨਰ ਜੀਵਨ ਗੁਪਤਾ ਨੇ ਦਿੱਤੀ।

ਜੀਵਨ ਗੁਪਤਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਅਨੁਰਾਗ ਠਾਕੁਰ 17 ਫਰਵਰੀ ਨੂੰ ਜਲੰਧਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਦਿਨ ਭਰ ਪ੍ਰਚਾਰ ਕਰਨਗੇ।

ਇਸ ਤੋਂ ਇਲਾਵਾ ਰਾਜਨਾਥ ਸਿੰਘ ਅੰਮ੍ਰਿਤਸਰ, ਨੰਗਲ ਅਤੇ ਮੋਗਾ ਵਿੱਚ, ਪਿਊਸ਼ ਗੋਇਲ ਮੰਡੀ ਗੋਵਿੰਦਗੜ੍ਹ, ਲੁਧਿਆਣਾ ਅਤੇ ਸਾਹਨੇਵਾਲ ਵਿੱਚ ਚੋਣ ਪ੍ਰਚਾਰ ਕਰਨਗੇ ਅਤੇ ਮਨੋਜ ਤਿਵਾੜੀ ਲੁਧਿਆਣਾ ਵਿੱਚ ਚੋਣ ਪ੍ਰਚਾਰ ਕਰਨਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION