35.1 C
Delhi
Saturday, April 20, 2024
spot_img
spot_img

ਰਾਜਪਾਲ ਬਦਨੌਰ ਨੇ ਮੋਹਾਲੀ ਵਿਖ਼ੇ ਸੂਬਾ ਪੱਧਰੀ ਗਣਤੰਤਰ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ

ਯੈੱਸ ਪੰਜਾਬ
ਚੰਡੀਗੜ੍ਹ/ਐਸ.ਏ.ਐਸ.ਨਗਰ, 27 ਜਨਵਰੀ, 2021 –
72 ਵੇਂ ਗਣਤੰਤਰ ਦਿਵਸ ਮੌਕੇ ਮੁਹਾਲੀ ਵਿਖੇ ਰਾਜ ਪੱਧਰੀ ਸਮਾਰੋਹ ਕਰਵਾਇਆ ਗਿਆ। ਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਨੇ ਡੀਜੀਪੀ ਪੰਜਾਬ ਸ੍ਰੀ ਦਿਨਕਰ ਗੁਪਤਾ, ਮੁੱਖ ਸਕੱਤਰ ਵਿਨੀ ਮਹਾਜਨ, ਜਲ੍ਹਿਾ ਅਤੇ ਸੈਸਨ ਜੱਜ ਆਰ.ਐੱਸ. ਰਾਏ, ਡਿਪਟੀ ਕਮਿਸਨਰ ਗਿਰੀਸ ਦਿਆਲਨ ਅਤੇ ਹੋਰ ਪਤਵੰਤਿਆਂ ਦੀ ਹਾਜਰੀ ਵਿੱਚ ਸਰਕਾਰੀ ਕਾਲਜ ਫੇਜ -6 ਵਿੱਚ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ।

ਸਾਰਿਆਂ ਨੂੰ ਵਧਾਈ ਦਿੰਦਿਆਂ ਉਹਨਾਂ ਨੇ ਆਜਾਦੀ ਘੁਲਾਟੀਆਂ ਅਤੇ ਫੌਜੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਰਾਸਟਰ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਦਾ ਧੰਨਵਾਦ ਵੀ ਕੀਤਾ ਜਿਹਨਾਂ ਦੀ ਦੂਰ-ਅੰਦੇਸ਼ੀ ਸਦਕਾ ਹੀ ਅਸੀਂ ਅੱਜ ਵਿਸਵ ਦੇ ਸਭ ਤੋਂ ਵੱਡੇ ਲੋਕਤੰਤਰ ਅਤੇ ਗਣਤੰਤਰ ਵਜੋਂ ਉੱਭਰੇ ਹਾਂ।

‘ਖੁਸਹਾਲੀ ਅਤੇ ਹਰਿਆਲੀ’ ਪ੍ਰਤੀ ਪੰਜਾਬੀਆਂ ਦੇ ਯੋਗਦਾਨ ਦੀ ਸਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਪੰਜਾਬ ਖੁਸਹਾਲੀ ਅਤੇ ਹਰਿਆਲੀ ਲਈ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ ਅਤੇ ਉਨ੍ਹਾਂ ਉਮੀਦ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਸਾਂਤੀਪੂਰਣ ਢੰਗ ਨਾਲ ਇਸ ਨੂੰ ਬਣਾਈ ਰੱਖਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਖੇਤੀਬਾੜੀ ਉਤਪਾਦਨ ਅਤੇ ਰਾਜ ਦੇ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਹਨਾਂ ਅੱਗੇ ਕਿਹਾ ਕਿ “ਮੈਨੂੰ ਉਮੀਦ ਹੈ ਕਿ ਕਿਸਾਨਾਂ ਦੀਆਂ ਮੁਸਕਲਾਂ ਨੂੰ ਜਲਦ ਹੀ ਗੱਲਬਾਤ ਰਾਹੀਂ ਹੱਲ ਕੀਤਾ ਜਾਵੇਗਾ। ਮੈਂ ਉਨ੍ਹਾਂ ਕਿਸਾਨਾਂ ਨੂੰ ਸਰਧਾਂਜਲੀ ਭੇਟ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਜਾਨ ਗੁਆਈ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ”

ਸਾਨੂੰ ਮਾਣ ਹੈ ਕਿ ਪੰਜਾਬ ਰਾਜ ਨੂੰ ਜੈ ਜਵਾਨ, ਜੈ ਕਿਸਾਨ ਦਾ ਇਕ ਪ੍ਰਤੀਕ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸਾਂ ਭਾਰਤ ਦੀ ਤਰੱਕੀ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ ਅਤੇ ਪੀਰਾਂ ਦੀ ਧਰਤੀ ਹੈ ਜਿਹਨਾਂ ਨੇ ਹਮੇਸਾਂ ਸਾਨੂੰ ਪ੍ਰੇਰਿਤ ਕੀਤਾ ਅਤੇ ਮਾਰਗ ਦਰਸਨ ਕੀਤਾ ਹੈ। ਅਸੀਂ ਸਾਰੇ ਮਾਣ ਮਹਿਸੂਸ ਕਰਦੇ ਹਾਂ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਵੀ ਉਸੇ ਸਰਧਾ ਅਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਜਿਵੇਂ ਕਿ ਅਸੀਂ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ ਪੁਰਬ ਮਨਾਇਆ ਸੀ।

ਕੋਵਿਡ 19 ਬਾਰੇ ਬੋਲਦਿਆਂ ਰਾਜਪਾਲ ਨੇ ਕਿਹਾ, “ਵਿਸਵਵਿਆਪੀ ਮਹਾਂਮਾਰੀ ਵਿਰੁੱਧ ਭਾਰਤ ਦੀ ਲੜਾਈ ਇਕ ਨਾਜੁਕ ਮੋੜ ‘ਤੇ ਪਹੁੰਚ ਗਈ ਹੈ। ਸਿਹਤਮੰਦ, ਕੋਵਿਡ ਮੁਕਤ ਭਾਰਤ ਦੀ ਮੁਹਿੰਮ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਯਤਨਾਂ ਸਦਕਾ ਦੇਸ ਵਿੱਚ ਬਣਾਏ ਗਏ ਟੀਕੇ ਨੂੰ ਪ੍ਰਵਾਨਗੀ ਮਿਲਣ ਨਾਲ ਹੋਰ ਮਜਬੂਤੀ ਮਿਲੀ ਹੈ। ਮੈਂ ਇਸ ਮੁਹਿੰਮ ਵਿਚ ਸਾਮਲ ਸਾਰੇ ਵਿਗਿਆਨੀਆਂ ਅਤੇ ਖੋਜਕਰਤਾਵਾਂ ਨੂੰ ਵਧਾਈ ਦਿੰਦਾ ਹਾਂ। ”

ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਅਸੀਂ ਗਲੋਬਲ ਆਰਥਿਕਤਾ ਵਿੱਚ ਮਹੱਤਵਪੂਰਣ ਯੋਗਦਾਨ ਪਾਉਣ ਵਿੱਚ ਸਫ਼ਲ ਰਹੇ ਹਾਂ। ਆਤਮ ਨਿਰਭਰ ਭਾਰਤ ਨੂੰ ਵੀ ਭਰਵਾਂ ਹੁੰਗਾਰਾ ਮਿਲਿਆ ਹੈ। ਦੇਸ ਵਾਸੀਆਂ ਦਾ ਮਨ ਅਤੇ ਧਾਰਨਾ ਸਵਦੇਸ਼ੀ ਸਾਮਾਨ ਵੱਲ ਵੱਧ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਭਾਰਤ ਨੇ ਵਿਸਵ ਭਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ।

“ਨਾਨਕ ਨਾਮ ਚੜ੍ਹਦੀ ਕਲਾ, ਤੇਰਾ ਭਾਣੇ ਸਰਬੱਤ ਦਾ ਭਲਾ“ ਨਾਲ ਸਮਾਪਤੀ ਕਰਦਿਆਂ ਰਾਜਪਾਲ ਨੇ ਉਮੀਦ ਜਤਾਈ ਕਿ ਅਸੀਂ ਇੱਕ ਨਵੀਂ ਸੋਚ, ਨਵੇਂ ਵਿਚਾਰ, ਦੇਸ ਭਗਤੀ ਅਤੇ ਸਮਰਪਣ ਨਾਲ ਪੰਜਾਬ ਅਤੇ ਦੇਸ ਨੂੰ ਹੋਰ ਮਜਬੂਤ ਕਰਨ ਲਈ ਯਤਨਸ਼ੀਲ ਰਹਾਂਗੇ।

ਇਸ ਤੋਂ ਪਹਿਲਾਂ ਰਾਜਪਾਲ ਨੇ ਡੀਐਸਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਪੰਜਾਬ ਪੁਲਿਸ (ਪੀਆਰਟੀਸੀ ਜਹਾਨਖੇਲਾਂ), ਯੂਟੀ (ਚੰਡੀਗੜ੍ਹ) ਪੁਲਿਸ, ਪੰਜਾਬ ਪੁਲਿਸ ਦੇ ਬ੍ਰਾਸ ਐਂਡ ਪਾਈਪ ਬੈਂਡ ਅਤੇ ਐਨਸੀਸੀ ਕੈਡੇਟਾਂ ਦੀ ਇਕ ਪ੍ਰਭਾਵਸਾਲੀ ਪਰੇਡ ਤੋਂ ਸਲਾਮੀ ਲਈ।

ਇਸ ਮੌਕੇ ਸਮਾਜਿਕ ਮੁੱਦਿਆਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਮਹੱਤਵਪੂਰਨ ਗੱਲ ਇਹ ਰਹੀ ਕਿ ਪੂਰੇ ਗਣਤੰਤਰ ਦਿਵਸ ਪਰੇਡ ਵਿਚ ਸਿਰਫ ਇਕੋ ਮਹਿਲਾ ਭਾਗੀਦਾਰ ਸੀ ਜਿਸ ਨੇ ਪਰੇਡ ਕਮਾਂਡਰ ਦੀ ਸਭ ਤੋਂ ਅਹਿਮ ਭੂਮਿਕਾ ਨਿਭਾਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION