37.8 C
Delhi
Friday, April 19, 2024
spot_img
spot_img

ਰਾਜੋਆਣਾ ਮਾਮਲਾ: ਕੇਂਦਰ ਨੇ ਅਜੇ ਨਹੀਂ ਲਿਆ ਫ਼ੈਸਲਾ, ਸੁਪਰੀਮ ਕੋਰਟ ਨੇ ਦਿੱਤੇ ‘ਆਖ਼ਰੀ ਦੋ ਹਫ਼ਤੇ ਹੋਰ’

ਯੈੱਸ ਪੰਜਾਬ
ਨਵੀਂ ਦਿੱਲੀ, 25 ਜਨਵਰੀ, 2021:
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਖ਼ਤਮ ਕਰਕੇ ਉਸਨੂੰ ਉਮਰ ਕੈਦ ਵਿੱਚ ਬਦਲਣ ਲਈ ਫ਼ੈਸਲਾ ਲੈਣ ਲਈ ਦੋ ਹਫ਼ਤੇ ਦਾ ਸਮਾਂ ਹੋਰ ਦੇ ਦਿੱਤਾ ਹੈ ਪਰ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਇਹ ਆਖ਼ਰੀ ਮੋਹਲਤ ਹੈ।

ਜ਼ਿਕਰਯੋਗ ਹੈ ਕਿ ਅਦਾਲਤ ਨੇ ਪਹਿਲਾਂ ਇਸ ਸੰਬੰਧ ਵਿੱਚ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਉਹ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਕਰਨ ਜਾਂ ਨਾ ਕਰਨ ਬਾਰੇ 26 ਜਨਵਰੀ ਤਕ ਹਰ ਹਾਲਤ ਵਿੱਚ ਫ਼ੈਸਲਾ ਲਵੇ।

ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਏ.ਐਸ.ਬੋਪੰਨਾ ਅਤੇ ਜਸਟਿਸ ਵੀ. ਰਾਮਾਸੁਬਰਾਮਨੀਅਨ ਨੇ ਸੋਮਵਾਰ ਨੂੰ ਸਰਕਾਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦੀ ਇਹ ਦਲੀਲ ਸੁਣੀ ਕਿ ਸਰਕਾਰ ਇਸ ਮੁੱਦੇ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਵੱਲੋਂ ਤਿੰਨ ਹਫ਼ਤੇ ਹੋਰ ਮੰਗੇ ਜਾਣ ’ਤੇ ਦੋ ਹਫ਼ਤੇ ਹੋਰ ਦੀ ਮੋਹਲਤ ਦਿੰਦੇ ਹੋਏ ਸਰਵਉੱਚ ਅਦਾਲਤ ਨੇ ਕਿਹਾ ਕਿ ਇਹ ਆਖ਼ਰੀ ਮੌਕਾ ਹੋਵੇਗਾ।

ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸ੍ਰੀ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਦੇ ਬੈਂਚ ਨੂੰ ਦੱਸਿਆ ਕਿ ਰਾਜੋਆਣਾ ਦੀ ਪਟੀਸ਼ਨ ਪਿਛਲੇ 8 ਸਾਲਾਂ ਤੋਂ ਪੈਂਡਿੰਗ ਹੈ ਅਤੇ ਉਹ ਮਗਰਲੇ 25 ਸਾਲਾਂਤੋਂ ਜੇਲ੍ਹ ਵਿੱਚ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਪਟੀਸ਼ਨ ਸੁਪਰੀਮ ਕੋਰਟ ਦੇ ਸ਼ਤਰੂਘਣ ਚੌਹਾਨ ਅਤੇ ਸ੍ਰੀਹਰਨ ਕੇਸਾਂ ਦੀ ਰੌਸ਼ਨੀ ਵਿੱਚ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਖ਼ਤਮ ਕਰਨੀ ਬਣਦੀ ਹੈ। ਇਨ੍ਹਾਂ ਕੇਸਾਂ ਵਿੱਚ ਵੀ ਉਨ੍ਹਾਂ ਦੀ ਪਟੀਸ਼ਨ ਦੇ ਨਿਪਟਾਰੇ ਵਿੱਚ ਦੇਰੀ ਕਰ ਕੇ ਉਨ੍ਹਾਂ ਨੂੰ ਰਾਹਤ ਦਿੱਤੀ ਗਈ ਸੀ ਜਦਕਿ ਰਾਜੋਆਣਾ ਦੇ ਕੇਸ ਵਿੱਚ ਵੀ ਪਹਿਲਾਂ ਹੀ ਬਹੁਤ ਦੇਰੀ ਹੋ ਚੁੱਕੀ ਹੈ।

ਯਾਦ ਰਹੇ ਕਿ ਇਹ ਪਟੀਸ਼ਨ ਰਾਜੋਆਣਾ ਨੇ ਖ਼ੁਦ ਨਹੀਂ ਪਾਈ ਸਗੋਂ ਉਨ੍ਹਾਂ ਦੀ ਵੱਲੋਂ ਪਾਈ ਗਈ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION