32.8 C
Delhi
Wednesday, April 24, 2024
spot_img
spot_img

ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੌਰਾਨ ਕੈਪਟਨ ਅਮਰਿੰਦਰ ਮੁਹਾਲੀ ਵਿੱਚ ਲਹਿਰਾਉਣਗੇ ਤਿਰੰਗਾ

ਐਸ.ਏ.ਐਸ. ਨਗਰ, 7 ਜਨਵਰੀ, 2020:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਦੇ ਸਰਕਾਰੀ ਕਾਲਜ, ਫ਼ੇਜ਼-6 ਵਿੱਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੌਰਾਨ ਤਿਰੰਗਾ ਲਹਿਰਾਉਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜ਼ਿਲੇ ਦੇ ਅਧਿਕਾਰੀਆਂ ਤੇ ਬੀ.ਐਸ.ਐਫ. ਅਧਿਕਾਰੀਆਂ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਸਮਾਗਮ ਦੀਆਂ ਤਿਆਰੀਆਂ ਬਾਰੇ ਹੋਈ ਮੀਟਿੰਗ ਦੌਰਾਨ ਦਿੱਤੀ।

ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਦਿਆਲਨ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਵਾਰ ਰਾਜ ਪੱਧਰੀ ਸਮਾਰੋਹ ਐਸ.ਏ.ਐਸ. ਨਗਰ ਜ਼ਿਲੇ ਵਿੱਚ ਹੋ ਰਿਹਾ ਹੈ, ਇਸ ਕਾਰਨ ਡਿੳੂਟੀ ਤੇ ਪ੍ਰਬੰਧਾਂ ਵਿੱਚ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਜਿਹੜੇ ਅਧਿਕਾਰੀਆਂ ਦੀਆਂ ਡਿੳੂਟੀਆਂ ਸਮਾਗਮ ਲਈ ਲੱਗੀਆਂ ਹਨ, ਉਹ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਤਾਂ ਕਿ ਇਸ ਸਮਾਗਮ ਨੂੰ ਸਫ਼ਲ ਬਣਾਇਆ ਜਾ ਸਕੇ। ਉਨਾਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਅਗਾੳੂਂ ਕਰਨੇ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਇਸ ਲਈ ਵਿਭਾਗਾਂ ਵਿਚਾਲੇ ਤਾਲਮੇਲ ਜ਼ਰੂਰੀ ਹੈ।

ਸ੍ਰੀ ਦਿਆਲਨ ਨੇ ਕਿਹਾ ਕਿ ਇਸ ਦੌਰਾਨ ਹੋਣ ਵਾਲਾ ਰੰਗਾਰੰਗ ਪ੍ਰੋਗਰਾਮ ਦੇਸ਼ ਭਗਤੀ ਦੇ ਵਿਸ਼ੇ ਉਤੇ ਆਧਾਰਤ ਹੋਵੇਗਾ ਅਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਸੱਭਿਆਚਾਰਕ ਵੰਨਗੀਆਂ ਪੇਸ਼ ਕਰਨਗੇ। ਉਨਾਂ ਸਾਰੀਆਂ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੇਸ਼ਕਾਰੀ ਵਿੱਚ ਦੇਸ਼ ਭਗਤੀ ਦੀ ਭਾਵਨਾ ਪ੍ਰਗਟਾਈ ਜਾਵੇ ਅਤੇ ਪੇਸ਼ਕਾਰੀਆਂ ਦੀਆਂ ਬਾਰੀਕੀਆਂ ਉਤੇ ਖ਼ਾਸ ਧਿਆਨ ਰੱਖਿਆ ਜਾਵੇ।

ਮੀਟਿੰਗ ਦੌਰਾਨ ਝਾਕੀਆਂ ਬਾਰੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਨੇ ਝਾਕੀਆਂ ਵਿੱਚ ਇਕਸਾਰਤਾ ਲਿਆਉਣ ਲਈ ਕਿਹਾ ਅਤੇ ਹਦਾਇਤ ਕੀਤੀ ਕਿ ਇਸ ਦੇ ਵਿਸ਼ਿਆਂ ਨੂੰ ਦੋ ਦਿਨਾਂ ਵਿੱਚ ਅੰਤਮ ਰੂਪ ਦਿੱਤਾ ਜਾਵੇ। ਉਨਾਂ ਉਪ ਜ਼ਿਲਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਵਧਾਈ ਜਾਵੇ

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ, ਐਸ.ਪੀ. (ਟਰੈਫਿਕ) ਸ. ਕੇਸਰ ਸਿੰਘ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ, ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਸ੍ਰੀ ਸੁਖਵਿੰਦਰ ਕੁਮਾਰ, ਜ਼ਿਲਾ ਖੇਡ ਅਫ਼ਸਰ ਸ੍ਰੀ ਸੁਰਜੀਤ ਸਿੰਘ, ਡਿਵੀਜ਼ਨਲ ਜੰਗਲਾਤ ਅਫ਼ਸਰ ਸ੍ਰੀ ਗੁਰ ਅਮਨ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION