ਯੈੱਸ ਪੰਜਾਬ
ਜਲੰਧਰ, 13 ਮਈ, 2020:
ਪੰਜਾਬ ਦੇ ਸਾਬਕਾ ਮੰਤਰੀ, ਸਾਬਕਾ ਕਾਂਗਰਸ ਐਮ.ਪੀ. ਅਤੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅੱਜ ਅਚਨਚੇਤ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਪੁੱਜੇ ਜਿੱਥੇ ਉਹਨਾਂ ਵੱਲੋਂ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਜਾਣਾ ਹੈ।
ਸੂਤਰਾਂ ਅਨੁਸਾਰ ਰਾਣਾ ਗੁਰਜੀਤ ਸਿੰਘ, ਜਿਨ੍ਹਾਂ ਨੇ ਕੋਰੋਨਾਵਾਇਰਸ ਦੀ ਮਾਰ ਦੇ ਚੱਲਦਿਆਂ ਕਪੂਰਥਲਾ ਵਿਚ ਕਈ ਵਿਸ਼ੇਸ਼ ਅਤੇ ਨਿਵੇਕਲੇ ਯਤਨ ਕੀਤੇ ਹਨ, ਅੱਜ ਇਸੇ ਸੰਬੰਧ ਵਿਚ ਸਿਵਲ ਹਸਪਤਾਲ ਦਾ ਦੌਰਾ ਕਰ ਰਹੇ ਹਨ।
ਇਸ ਸੰਬੰਧ ਵਿਚ ਰਾਣਾ ਗੁਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਸਿਵਲ ਹਸਪਤਾਲ, ਜਲੰਧਰ ਦੇ ਦੌਰੇ ’ਤੋਂ ਬਾਅਦ ਹੀ ਆਪਣੇ ਪ੍ਰਭਾਵਾਂ ਬਾਰੇ ਕੋਈ ਗੱਲ ਕਹਿ ਸਕਣਗੇ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ