24.1 C
Delhi
Thursday, April 25, 2024
spot_img
spot_img

ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਕਪੂਰਥਲਾ ’ਚ ਹੋਇਆ ਸੁਵਿਧਾ ਕੈਂਪ ਦਾ ਆਗਾਜ਼

ਕਪੂਰਥਲਾ, 24 ਦਸੰਬਰ, 2019 –
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਸਹੂਲਤਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਹੇਠ ਸੁਵਿਧਾ ਕੈਂਪਾਂ ਦਾ ਆਗਾਜ਼ ਕੀਤਾ ਗਿਆ।

ਇਸ ਸਬੰਧੀ ਨਗਰ ਨਿਗਮ ਦਫ਼ਤਰ, ਸ਼ਾਲਾਮਾਰ ਬਾਗ ਵਿਖੇ ਸ਼ਹਿਰ ਦੇ 1 ਤੋਂ 5 ਵਾਰਡਾਂ ਦੇ ਵਸਨੀਕਾਂ ਲਈ ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਨਾਲ ਸਬੰਧਤ ਕੰਮਾਂ ਸਬੰਧੀ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਦੌਰਾਨ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਮੌਕੇ ’ਤੇ ਹੀ ਸਬੰਧਤ ਵਾਰਡਾਂ ਦੇ ਵਸਨੀਕਾਂ ਦੇ ਮੌਕੇ ’ਤੇ ਹੀ ਕੰਮ ਕੀਤੇ ਗਏ ਅਤੇ ਉਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਉਨਾਂ ਨੂੰ ਹਰੇਕ ਤਰਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

ਉਨਾਂ ਕਿਹਾ ਕਿ ਅੱਜ 1 ਤੋਂ 5 ਵਾਰਡਾਂ ਤੱਕ ਦੇ ਵਸਨੀਕਾਂ ਲਈ ਇਹ ਕੈਂਪ ਲਗਾਇਆ ਗਿਆ ਸੀ ਅਤੇ ਆਉਂਦੇ ਦਿਨਾਂ ਵਿਚ ਅਜਿਹੇ ਕੈਂਪ ਲਗਾ ਕੇ ਸਾਰੇ ਵਾਰਡ ਕਵਰ ਕੀਤੇ ਜਾਣਗੇ ਅਤੇ ਲੋਕਾਂ ਨੂੰ ਇਕੋ ਛੱਤ ਹੇਠਾਂ ਸਾਰੇ ਬਣਦੇ ਲਾਭ ਮੁਹੱਈਆ ਕਰਵਾਏ ਜਾਣਗੇ।

ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਹਰੇਕ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਦੇ ਸਹਿਸੋਗ ਨਾਲ ਸ਼ਹਿਰ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਸ੍ਰੀ ਆਦਰਸ਼ ਕੁਮਾਰ ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਅੱਜ ਦੇ ਕੈਂਪ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਲਾਹਾ ਲਿਆ।

ਉਨਾਂ ਦੱਸਿਆ ਕਿ ਕੈਂਪ ਦੌਰਾਨ ਆਯੂਸ਼ਮਾਨ ਭਾਰਤ ਸਕੀਮ ਦੇ ਹੈਲਥ ਕਾਰਡ, ਜਨਮ ਸਰਟੀਫਿਕੇਟ, ਬੁਢਾਪਾ ਪੈਨਸ਼ਨਾਂ ਅਤੇ ਨਕਸ਼ਿਆਂ ਨਾਲ ਸਬੰਧਤ ਕੰਮਾਂ ਦਾ ਮੌਕੇ ’ਤੇ ਕੀਤੇ ਗਏ। ਇਸੇ ਤਰਾਂ ਬਿਜਲੀ, ਪਾਣੀ ਅਤੇ ਸੀਵਰੇਜ ਆਦਿ ਸਬੰਧੀ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਵੱਲੋਂ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਆਏ 3 ਕੇਸਾਂ ਨੂੰ 50-50 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ।

ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮਨੋਜ ਭਸੀਨ, ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਗੁਲਬਰਗ ਲਾਲ, ਸ੍ਰੀ ਦੀਪਕ ਸਲਵਾਨ, ਸ੍ਰੀ ਕਰਨ ਮਹਾਜਨ, ਸ੍ਰੀ ਵਿਕਾਸ ਸ਼ਰਮਾ, ਸ੍ਰੀ ਰਜਿੰਦਰ ਕੌੜਾ, ਸ੍ਰੀ ਨਰਾਇਣ ਵਸ਼ਿਸ਼ਟ, ਐਮ. ਸੀ ਸ੍ਰੀ ਮੁਨੀਸ਼ ਅਗਰਵਾਲ ਤੇ ਸ੍ਰੀ ਬਾਵਾ ਲੱਭਾ, ਸ੍ਰੀ ਬਲਵਿੰਦਰ ਬਿੱਟੂ, ਸ੍ਰੀ ਕਾਰਜ ਬਾਜਵਾ, ਸ੍ਰੀ ਨਵਜੋਤ ਸਿੰਘ ਮਾਹਲਾ, ਸ੍ਰੀ ਪਰਵੀਨ ਜੋਸ਼ੀ, ਸ੍ਰੀ ਅਸ਼ਵਨੀ ਰਾਜਪੂਤ, ਡਾ. ਮਨਜੀਤ, ਸ. ਤਰਲੋਚਨ ਸਿੰਘ, ਸ. ਅਵਤਾਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION