24.1 C
Delhi
Thursday, April 25, 2024
spot_img
spot_img

ਰਾਣਾ ਗੁਰਜੀਤ ਸਿੰਘ ਨੇ ਕੀਤੀ ਕਿਸਾਨ ਧਰਨਿਆਂ ’ਚ ਸ਼ਮੂਲੀਅਤ, ਖ਼ੇਤੀ ਬਿੱਲਾਂ ਵਿਰੁੱਧ ਕਾਂਗਰਸ ਵੱਲੋਂ ਲੰਬੇ ਸੰਘਰਸ਼ ਦੀ ਸ਼ੁਰੂਆਤ

ਕਪੂਰਥਲਾ, 21 ਸਤੰਬਰ, 2020 –

ਸੰਸਦ ਵਲੋਂ ਕਿਸਾਨੀ ਵਿਰੋਧੀ ਪਾਸ ਕੀਤੇ ਗਏ ਤਿੰਨਾਂ ਆਰਡੀਨੈਸਾਂ ਵਿਰੁੱਧ ਅੱਜ ਕਾਂਗਰਸ ਪਾਰਟੀ ਵਲੋਂ ਲੰਬੇ ਸੰਘਰਸ਼ ਦੀ ਸ਼ੁਰੂਆਤ ਕਰਦਿਆਂ ਕਪੂਰਥਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਧਰਨੇ ਲਾਏ ਗਏ ਜਿਨ੍ਹਾਂ ਵਿਚ ਕਿਸਾਨਾਂ, ਮਜ਼ਦੂਰਾਂ ਨੇ ਸ਼ਿਰਕਤ ਕਰਕੇ ਜਿੱਥੇ ਅਕਾਲੀ ਦਲ-ਭਾਜਪਾ ਦੀ ਕੇਂਦਰ ਸਰਕਾਰ ਵਿਰੁੱਧ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਆਪਣੇ ਹੱਕਾਂ ਦੀ ਰਾਖੀ ਲਈ ਕਿਸਾਨ- ਮਜ਼ਦੂਰ ਏਕਤਾ ਦਾ ਪ੍ਰਗਟਾਵਾ ਕੀਤਾ।

ਕਪੂਰਥਲਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਾਏ ਗਏ ਧਰਨਿਆਂ ਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੰਬੋਧਨ ਕੀਤਾ ਤੇ ਲੋਕਾਂ ਨੂੰ ਤਿੰਨਾਂ ਆਰਡੀਨੈਂਸ ਦੇ ਅਗਲੇ 2 ਸਾਲਾਂ ਦੌਰਾਨ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਇਕਮੁੱਠ ਹੋ ਕੇ ਇਨਾਂ ਲੋਕ ਮਾਰੂ ਫੈਸਲਿਆਂ ਵਿਰੁੱਧ ਅਵਾਜ ਬੁਲੰਦ ਕਰਨ ਦਾ ਸੱਦਾ ਦਿੱਤਾ।

ਉਨਾਂ ਸਭ ਤੋਂ ਪਹਿਲਾਂ ਪਿੰਡ ਬੂਟ ਵਿਖੇ ਕਪੂਰਥਲਾ-ਸੁਭਾਨਪੁਰ ਸੜਕ ਕਿਨਾਰੇ ਲਾਏ ਗਏ ਧਰਨੇ ਨੂੰ ਸੰਬੋਧਨ ਕੀਤਾ ਜਿਸ ਵਿਚ ਮਜ਼ਦੂਰਾਂ ਦੇ ਨਾਲ-ਨਾਲ ਔਰਤਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਲੱਖਣ ਕਲਾਂ, ਕਾਲਾ ਸੰਘਿਆਂ, ਕੇਸਰਪੁਰ ਤੇ ਸਿੱਧਵਾਂ ਦੋਨਾ ਵਿਖੇ ਵੀ ਧਰਨਿਆਂ ਨੂੰ ਸੰਬੋਧਨ ਕੀਤਾ।

ਉਨ੍ਹਾਂ ਕਿਹਾ ਕਿ ਇਨਾਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਤੋਂ ਕੋਈ ਵੀ ਵਰਗ ਅਛੂਤਾ ਨਹੀਂ ਰਹੇਗਾ ਕਿਉਂਕਿ ਪੰਜਾਬ ਦੇ ਹਰ ਇਕ ਵਸਨੀਕ ਦੀ ਆਮਦਨ ਖੇਤੀ ਨਾਲ ਜੁੜੀ ਹੈ।

ਇਸ ਮੌਕੇ ਗੁਰਦੀਪ ਸਿੰਘ ਬਿਸ਼ਨਪੁਰ, ਜਸਪਾਲ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਸੁਖਬੀਰ ਸਿੰਘ, ਜਸਵੰਤ ਲਾਡੀ ਤੇ ਪਿੰਡਾਂ ਤੇ ਸਰਪੰਚ, ਪੰਚ ਤੇ ਹੋਰ ਮੋਹਤਬਰ ਵਿਅਕਤੀ ਹਾਜ਼ਰ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION