35.6 C
Delhi
Tuesday, April 23, 2024
spot_img
spot_img

ਰਾਣਾ ਗੁਰਜੀਤ ਸਿੰਘ ਨੇ ਕੋਰੋਨਾ ਖਿਲਾਫ਼ ਫਰੰਟ ਲਾਈਨ ’ਤੇ ਜੁਟੇ ਸਿਹਤ ਵਿਭਾਗ ਦੀ ਮਦਦ ਲਈ ਕੀਤਾ ਨਿਵੇਕਲਾ ਉਪਰਾਲਾ

ਕਪੂਰਥਲਾ, 6 ਮਈ, 2020 –
ਕੋਰੋਨਾ ਵਾਇਰਸ ਮਹਾਂਮਾਰੀ ਦੀ ਇਸ ਔਖੀ ਘੜੀ ਵਿਚ ਸੈਨੀਟਾਈਜ਼ੇਸ਼ਨ ਮੁਹਿੰਮ ਵਿਚ ਪੂਰੇ ਸੂਬੇ ਲਈ ਮਿਸਾਲ ਬਣੇ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਕ ਹੋਰ ਨਿਵੇਕਲੇ ਉਪਰਾਲੇ ਤਹਿਤ ਕੋਰੋਨਾ ਖਿਲਾਫ਼ ਸਿਹਤ ਵਿਭਾਗ ਵੱਲੋਂ ਲੜੀ ਜਾ ਰਹੀ ਜੰਗ ਦੌਰਾਨ ਉਸ ਦੀ ਮਦਦ ਦਾ ਐਲਾਨ ਕੀਤਾ ਹੈ।

ਅੱਜ ਸਥਾਨਕ ਸਿਵਲ ਹਸਪਤਾਲ ਵਿਚ ਮੀਡੀਆ ਕੋਲ ਇਸ ਗੱਲ ਦਾ ਖੁਲਾਸਾ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਕੋਰੋਨਾ ਦੀ ਲੜਾਈ ਵਿਚ ਫਰੰਟ ਲਾਈਨ ’ਤੇ ਜੁੱਟੇ ਹੋਏ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਮਨੋਬਲ ਵਧਾਉਣ ਅਤੇ ਉਨਾਂ ਦੀ ਮਦਦ ਕਰਨਾ ਸਮੇਂ ਦੀ ਲੋੜ ਹੈ। ਇਸੇ ਲਈ ਉਨਾਂ ਵੱਲੋਂ ਆਪਣੇ ਨੌਜਵਾਨ ਵਲੰਟੀਅਰਾਂ ਸਮੇਤ ਇਸ ਨੇਕ ਕਾਰਜ ਵਿਚ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਇਸ ਤਹਿਤ 10 ਵਲੰਟੀਅਰ ਲਗਾਤਾਰ 15 ਦਿਨ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸਿਵਲ ਹਸਪਤਾਲ ਵਿਖੇ ਮਰੀਜ਼ਾਂ ਦੀ ਸੇਵਾ ਵਿਚ ਆਪਣਾ ਯੋਗਦਾਨ ਦੇਣਗੇ। ਉਨਾਂ ਕਿਹਾ ਕਿ ਇਸ ਦੌਰਾਨ ਉਹ ਖ਼ੁਦ ਵੀ ਦੋ-ਤਿੰਨ ਘੰਟੇ ਇਥੇ ਸ਼੍ਰਮਦਾਨ ਕਰਨਗੇ।

ਉਨਾਂ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਸਟਾਫ ਦੀ ਸਹਾਇਤਾ ਲਈ 300 ਦੇ ਕਰੀਬ ਵਲੰਟੀਅਰ ਤਿਆਰ ਕੀਤੇ ਜਾਣਗੇ। ਉਨਾਂ ਕਿਹਾ ਕਿ ਡਾਕਟਰਾਂ ਅਤੇ ਮੈਡੀਕਲ ਸਟਾਫ ਦੇ ਸਹਾਇਕ ਇਨਾਂ ਵਲੰਟੀਅਰਾਂ ਨੂੰ ਇਸ ਕੰਮ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਹਰੇਕ 15 ਦਿਨਾਂ ਬਾਅਦ ਨਵੇਂ ਵਲੰਟੀਅਰ ਤਾਇਨਾਤ ਕੀਤੇ ਜਾਣਗੇ।

ਉਨਾਂ ਦੱਸਿਆ ਕਿ ਅੱਜ ਇਨਾਂ ਵਲੰਟੀਅਰਾਂ ਵੱਲੋਂ ਫਲੂ ਕਾਰਨਰ ਅਤੇ ਲੈਬਾਂ ਵਿਚ ਆਪਣੀ ਡਿਊਟੀ ਬਾਖੂਬੀ ਨਿਭਾਈ ਗਈ ਹੈ ਅਤੇ ਇਸ ਦੌਰਾਨ ਇਨਾਂ ਵੱਲੋਂ ਮਰੀਜ਼ਾਂ ਵਿਚਾਲੇ ਸੋਸ਼ਲ ਡਿਸਟੈਂਸਿੰਗ ਯਕੀਨੀ ਬਣਾਉਣ, ਟ੍ਰੈਫਿਕ ਕੰਟਰੋਲ ਕਰਨ, ਮਰੀਜ਼ਾਂ ਦੀ ਹੋਰਨਾਂ ਵਾਰਡਾਂ ਵਿਚ ਸ਼ਿਫਟਿੰਗ ਕਰਨ ਤੋਂ ਇਲਾਵਾ ਦਵਾਈਆਂ, ਚਾਦਰਾਂ ਅਤੇ ਹੋਰ ਸਾਮਾਨ ਆਦਿ ਉਪਰਲੀਆਂ ਮੰਜ਼ਿਲਾਂ ’ਤੇ ਪਹੁੰਚਾਉਣ ਵਿਚ ਮੈਡੀਕਲ ਸਟਾਫ ਦੀ ਸਹਾਇਤਾ ਕੀਤੀ ਗਈ ਹੈ।

ਉਨਾਂ ਕਿਹਾ ਕਿ ਇਨਾਂ ਵਲੰਟੀਅਰਾਂ ਵੱਲੋਂ ਹਸਪਤਾਲ ਦੇ ਕਿਸੇ ਇਕ ਵਾਰਡ ਦੀ ਸਾਫ਼-ਸਫ਼ਾਈ ਦਾ ਜਿੰਮਾ ਵੀ ਚੁੱਕਿਆ ਜਾਵੇਗਾ। ਉਨਾਂ ਕਿਹਾ ਕਿ ਇਸ ਔਖੀ ਘੜੀ ਵਿਚ ਸਾਨੂੰ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਦੀ ਬਿਹਤਰੀ ਲਈ ਸਭ ਨੂੰ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਚਾਹੀਦਾ ਹੈ ਅਤੇ ਉਨਾਂ ਵੱਲੋਂ ਜਾਰੀ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਕਰਨੀ ਚਾਹੀਦੀ ਹੈ।

ਉਨਾਂ ਇਹ ਵੀ ਕਿਹਾ ਕਿ ਕਰਫਿਊ ਵਿਚ ਦਿੱਤੀ ਗਈ ਢਿੱਲ ਦਾ ਨਾਜਾਇਜ਼ ਫਾਇਦਾ ਨਾ ਉਠਾਇਆ ਜਾਵੇ ਅਤੇ ਪੂਰੇ ਜ਼ਾਬਤੇ ਵਿਚ ਰਹਿ ਕੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਬਾਜ਼ਾਰਾਂ ਵਿਚ ਸੋਸ਼ਲ ਡਿਸਟੈਂਸਿੰਗ, ਟ੍ਰੈਫਿਕ ਕੰਟਰੋਲ ਕਰਨ ਅਤੇ ਹੋਰ ਸਿਹਤ ਸੁਰੱਖਿਆ ਉਪਾਅ ਯਕੀਨੀ ਬਣਾਉਣ ਲਈ ਪੁਲਿਸ ਦੀ ਸਹਾਇਤਾ ਲਈ ਵੀ ਵਲੰਟੀਅਰ ਤਾਇਨਾਤ ਕੀਤੇ ਜਾਣਗੇ। ਉਨਾਂ ਕਿਹਾ ਕਿ ਇਹ ਵਲੰਟੀਅਰ ਦੁਕਾਨਦਾਰਾਂ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਉਨਾਂ ਕਿਹਾ ਕਿ ਆਪਸੀ ਸਹਿਯੋਗ ਨਾਲ ਅਸੀਂ ਜਲਦ ਹੀ ਕੋਰੋਨਾ ਖਿਲਾਫ਼ ਇਸ ਜੰਗ ਵਿਚ ਜੇਤੂ ਹੋ ਕੇ ਨਿਕਲਾਂਗੇ।

ਉਨਾਂ ਇਹ ਵੀ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਦੇ ਕੰਟਰੈਕਟ ਬੇਸਿਸ ਸਟਾਫ ਦੀ ਸੈਲਰੀ ਰਿਲੀਜ਼ ਕਰਕੇ ਉਨਾਂ ਦਾ ਮਸਲਾ ਹੱਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨਾਂ ਹਸਪਤਾਲ ਦੇ ਬਾਇਓ ਮੈਡੀਕਲ ਵੇਸਟ ਦੀ ਲਿਫਟਿੰਗ ਲਈ ਦੋ ਟਰਾਲੀਆਂ ਭੇਜਣ ਦਾ ਐਲਾਨ ਵੀ ਕੀਤਾ।

ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਅਨੂਪ ਕੱਲਣ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਮਨੋਜ ਭਸੀਨ, ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਸ੍ਰੀ ਰਜਿੰਦਰ ਕੌੜਾ, ਸ. ਅਮਰਜੀਤ ਸਿੰਘ ਸੈਦੋਵਾਲ, ਸ੍ਰੀ ਨਰਿੰਦਰ ਸਿੰਘ ਮੰਨਸੂ, ਸ੍ਰੀ ਵਿਸ਼ਾਲ ਸੋਨੀ, ਸ. ਦਵਿੰਦਰ ਪਾਲ ਸਿੰਘ ਹੰਸਪਾਲ, ਸ੍ਰੀ ਕਰਨ ਮਹਾਜਨ, ਸ. ਤਰਲੋਚਨ ਸਿੰਘ ਧਿੰਜਣ, ਸ. ਸੁਰਿੰਦਰ ਪਾਲ ਸਿੰਘ ਖਾਲਸਾ, ਸ੍ਰੀ ਕੁਲਦੀਪ ਸ਼ਰਮਾ, ਡਾ. ਸੰਦੀਪ ਧਵਨ, ਡਾ. ਸੰਦੀਪ ਭੋਲਾ ਤੋਂ ਇਲਾਵਾ ਮੈਡੀਕਲ ਸਟਾਫ ਅਤੇ ਹੋਰ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION