30.1 C
Delhi
Saturday, May 4, 2024
spot_img
spot_img

ਰਾਣਾ ਗੁਰਜੀਤ ਸਿੰਘ ਵੱਲੋਂ ਸੜਕਾਂ ਦੇ ਨਵੀਨੀਕਰਨ ਕਾਰਜਾਂ ਦੀ ਸ਼ੁਰੂਆਤ

ਯੈੱਸ ਪੰਜਾਬ
ਕਪੂਰਥਲਾ, 16 ਅਕਤੂਬਰ, 2020 –
ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਸ਼ਕਤੀ ਨਗਰ ਤੇ ਪੁਰਾਣੀ ਦਾਣਾ ਮੰਡੀ ਵਿਖੇ ਸੜਕਾਂ ਨੂੰ ਚੌੜਾ ਤੇ ਮਜ਼ਬੂਤ ਕਰਕੇ ਨਵੇਂ ਸਿਰੇ ਤੋਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।

ਉਨਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਵਿਚ ਵੱਡਾ ਨਿਵੇਸ਼ ਕਰਕੇ 100 ਫੀਸਦੀ ਸਹੂਲਤਾਂ ਪ੍ਰਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਤਹਿਤ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ਼, ਸੂਰਜੀ ਊਰਜਾ ਵਾਲੀਆਂ ਸਟਰੀਟ ਲਾਇਟਾਂ ਮੁੱਖ ਰੂਪ ਵਿਚ ਸ਼ਾਮਿਲ ਹਨ।

ਉਨਾਂ ਵਿਭਾਗੀ ਅਧਿਕਾਰੀਆਂ ਤੇ ਵਿਸ਼ੇਸ਼ ਕਰਕੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਯਕੀਨੀ ਬਣਾਉਣ ਤੇ ਸਮੇਂ ਸਿਰ ਕੰਮ ਮੁਕੰਮਲ ਕਰਨ ਲਈ ਖੁਦ ਵਿਕਾਸ ਕੰਮਾਂ ਦੀ ਨਿਗਰਾਨੀ ਕਰਨ।

ਇਹ ਸੜਕਾਂ ਪਹਿਲਾਂ ਤੋਂ ਮਨਜ਼ੂਰਸੁਦਾ 61.98 ਲੱਖ ਰੁਪੈ ਦੇ ਪ੍ਰਾਜੈਕਟ ਦਾ ਹਿੱਸਾ ਹਨ ਅਤੇ ਅਗਲੇ ਮਹੀਨੇ ਦੇ ਅੱਧ ਤੱਕ ਇਨਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ।

ਇਸ ਮੌਕੇ ਅਮਰਜੀਤ ਸਿੰਘ ਸੈਦੋਵਾਲ, ਵਿਕਾਸ ਸ਼ਰਮਾ, ਦੀਪਕ ਸਲਵਾਨ, ਵਿਨੋਦ ਸੂਦ, ਗੁਰਪ੍ਰੀਤ ਸਿੰਘ, ਜੈ ਦੀਪ ਸਿੰਘ, ਬਲਜੀਤ ਕਾਲਾ ਆਦਿ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION