36.7 C
Delhi
Friday, April 26, 2024
spot_img
spot_img

ਰਾਣਾ ਸੋਢੀ ਦੀ ਅਗਵਾਈ ਹੇਠ ਕੇਂਦਰ ਦੇ ਕਾਲੇ ਕਾਨੂੰਨਾਂ ਵਿਰੁੱਧ ਮਸ਼ਾਲ ਮਾਰਚ

ਗੁਰੂਹਰਸਹਾਏ (ਫ਼ਿਰੋਜ਼ਪੁਰ), 1 ਅਕਤੂਬਰ, 2020:

ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਤੇ ਲਿਆਂਦੇ ਗਏ ਕਾਲੇ ਕਾਨੂੰਨਾਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਪ੍ਰਗਟ ਕਰਨ ਲਈ ਅੱਜ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਹਜ਼ਾਰਾਂ ਕਾਂਗਰਸੀ ਆਗੂਆਂ ਕਿਸਾਨਾਂ ਵੱਲੋਂ ਗੁਰੂਹਰਸਹਾਏ ਦੇ ਬਾਜ਼ਾਰਾਂ ਵਿੱਚ ਮਸ਼ਾਲ ਮਾਰਚ ਕਰਕੇ ਕੇਂਦਰ ਵਿਰੁੱਧ ਸਖ਼ਤ ਰੋਸ ਪ੍ਰਗਟ ਕੀਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਆਪਣੇ ਗਠਨ ਤੋਂ ਲੈ ਕੇ ਹਮੇਸ਼ਾ ਹੀ ਲੋਕ ਅਤੇ ਕਿਸਾਨ ਵਿਰੋਧੀ ਫ਼ੈਸਲੇ ਲਏ ਹਨ ਜਿਸ ਤੋਂ ਸਮਾਜ ਦਾ ਹਰ ਵਰਗ ਦੁਖੀ ਹੈ ਉਨ੍ਹਾਂ ਕਿਹਾ ਕਿ ਜੀਐੱਸਟੀ, ਨੋਟਬੰਦੀ ਅਤੇ ਹੋਰ ਕਈ ਘਾਤਕ ਫ਼ੈਸਲਿਆਂ ਨਾਲ ਦੇਸ਼ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੇ ਆਪਣੇ ਭਾਈਵਾਲਾਂ ਜਾਂ ਰਾਜਾਂ ਦੀ ਸਲਾਹ ਤੋਂ ਬਿਨਾਂ ਹੀ ਪਾਰਲੀਮੈਂਟ ਵਿੱਚ ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਪਾਸ ਕਰ ਦਿੱਤੇ ਹਨ ਜਿਸ ਦਾ ਪੂਰੇ ਦੇਸ਼ ਤੋਂ ਇਲਾਵਾ ਖ਼ਾਸਕਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਤੇ ਬਹੁਤ ਹੀ ਬੁਰਾ ਅਤੇ ਮਾਰੂ ਪ੍ਰਭਾਵ ਪਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਮਾਰਨ ਤੇ ਤੁਲੀ ਹੋਈ ਹੈ ਅਤੇ ਇਸ ਨੇ ਪੂਰਾ ਦੇਸ਼ ਹੀ ਵਪਾਰੀਆਂ ਦੇ ਹੱਥ ਦੇ ਦਿੱਤਾ ਹੈ, ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਗੇ ਕਿਹਾ ਕਿ ਭਾਜਪਾ ਸਰਕਾਰ ਨੇ ਖੇਤੀ ਵਿਰੁੱਧ ਤਿੰਨ ਆਰਡੀਨੈਂਸ ਲਿਆ ਕੇ ਪੰਜਾਬ ਦੀ ਕਿਸਾਨੀ ਅਤੇ ਸੂਬੇ ਦੀ ਆਰਥਿਕਤਾ ਤੇ ਭਾਰੀ ਸੱਟ ਮਾਰੀ ਹੈ ਜਿਸ ਨਾਲ ਪੰਜਾਬ ਦਾ ਜਿੱਥੇ ਵਿਕਾਸ ਪੂਰੀ ਤਰ੍ਹਾਂ ਰੁਕੇਗਾ ਹੀ ਅਤੇ ਇਸ ਤੋਂ ਇਲਾਵਾ ਕਿਸਾਨੀ ਤੇ ਵੀ ਇਸ ਦਾ ਬਹੁਤ ਹੀ ਮਾਰੂ ਅਤੇ ਬੁਰਾ ਪ੍ਰਭਾਵ ਪਵੇਗਾ।

ਸ੍ਰੀ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੂਰੀ ਤਰ੍ਹਾਂ ਰਾਜ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਕਾਲੇ ਕਾਨੂੰਨਾਂ ਦੀ ਵਿਰੋਧਤਾ ਅਤੇ ਇਨ੍ਹਾਂ ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਤਹਿਤ ਜਿੱਥੇ ਕਾਨੂੰਨੀ ਨੁਕਤੇ ਅਪਣਾਏ ਜਾ ਰਹੇ ਹਨ ਉੱਥੇ ਹੀ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਵੀ ਗੱਲ ਕਹੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਦੇ ਇਨ੍ਹਾਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਕਿਸੇ ਵੀ ਹਾਲਤ ਵਿੱਚ ਰਾਜ ਵਿੱਚ ਲਾਗੂ ਨਹੀਂ ਹੋਣ ਦੇਵੇਗੀ। ਇਸ ਦੌਰਾਨ ਉਨ੍ਹਾਂ ਇਨ੍ਹਾਂ ਬਿਲਾਂ ਦੇ ਵਿਰੋਧ ਵਿੱਚ ਮੋਦੀ ਦਾ ਪੁਤਲਾ ਵੀ ਫੂਕਿਆ।

ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਗੁਰਦੀਪ ਸਿੰਘ ਢਿੱਲੋ,ਅੰਮ੍ਰਿਤਪਾਲ ਸਿੰਘ, ਨਸੀਬ ਸਿੰਘ ਸੰਧੂ, ਦਵਿੰਦਰ ਜੰਗ, ਵੇਦ ਪ੍ਰਕਾਸ਼, ਰਵੀ ਸ਼ਰਮਾ ਪ੍ਰਧਾਨ ਆੜ੍ਹਤੀਆ ਐਸਸੀਏਸ਼ਨ, ਰਾਜੂ ਸਾਈਆਂ ਵਾਲਾ, ਅੰਗਰੇਜ ਸਿੰਘ, ਬਲਕਾਰ ਸਿੰਘ, ਵਿੱਕੀ ਸੰਧੂ, ਸੋਹਣ ਸਿੰਘ, ਨਛੱਤਰ ਸਿੰਘ, ਕੁਲਦੀਪ ਧਵਨ, ਦੀਪੂ ਨਰੂਲਾ, ਵਿੱਕੀ ਨਰੂਲਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਤੇ ਕਿਸਾਨ ਹਾਜ਼ਰ ਸਨ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION