24.1 C
Delhi
Thursday, April 18, 2024
spot_img
spot_img

ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ’ਚ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ’ਤੇ ਤਲਬ ਕਰਨ ਗਿਆਨੀ ਹਰਪ੍ਰੀਤ ਸਿੰਘ: ਬਲੀਏਵਾਲ

ਯੈੱਸ ਪੰਜਾਬ

ਜਲੰਧਰ, 9 ਜੁਲਾਈ, 2020:

ਕਾਂਗਰਸ ਆਗੂ ਸ: ਪ੍ਰਿਤਪਾਲ ਸਿੰਘ ਬਲੀਏਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਪੱਤਰ ਲਿਖ਼ ਕੇ ਮੰਗ ਕੀਤੀ ਹੈ ਕਿ ਡੇਰਾ ਸਿਰਸਾ ਮੁਖ਼ੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮਾਮਲੇ ਵਿਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ ਜਾਵੇ।

ਕਿਸਾਨ ਕਾਂਗਰਸ ਦੇ ਕੌਮੀ ਕੋਆਰਡੀਨੇਟਰ ਸ: ਬਲੀਏਵਾਲ ਨੇ ਪੰਜਾਬ ਪੁਲਿਸ ਦੀ ਐਸ.ਆਈ.ਟੀ. ਵੱਲੋਂ ਤਾਜ਼ਾ ਕਾਰਵਾਈ ਦੌਰਾਨ ਰਾਮ ਰਹੀਮ ਨੂੰ ਵੀ ਬਰਗਾੜੀ ਬੇਅਦਬੀ ਕਾਂਡ ਮਾਮਲੇ ਵਿਚ ਨਾਮਜ਼ਦ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਹੁਣ ਜਦ ਇਹ ਗੱਲ ਸਾਹਮਣੇ ਆ ਚੁੱਕੀ ਹੈ ਤਾਂ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖ਼ਤ ’ਤੇ ਬੁਲਾ ਕੇ ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਹੁੰਦਿਆਂ ਕਿਸ ਆਧਾਰ ’ਤੇ ਰਾਮ ਰਹੀਮ ਵੱਲੋਂ ਬਿਨਾਂ ਮੁਆਫ਼ੀ ਮੰਗੇ ਹੀ ਉਸਨੂੰ ਮੁਆਫ਼ ਕਰਨ ਦਾ ਫ਼ੈਸਲਾ ਸੁਣਾਇਆ ਸੀ।

ਸ: ਬਲੀਏਵਾਲ ਨੇ ਇਹ ਵੀ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਫ਼ੈਸਲੇ ਦਾ ਸੁਆਵਤ ਕਰਨ ਸੰਬੰਧੀ 95 ਲੱਖ ਰੁਪਏ ਦੇ ਛਪਵਾਏ ਇਸ਼ਤਿਹਾਰਾਂ ਸੰਬੰਧੀ ਵੀ ਸ਼੍ਰੋਮਣੀ ਕਮੇਟੀ ਤੋਂ ਪੁੱਛਿਆ ਜਾਵੇ ਕਿ ਇਸ ਬਾਬਤ ਕਮੇਟੀ ਦੀ ਕੀ ਮਜਬੂਰੀ ਸੀ।

ਸ: ਬਲੀਏਵਾਲ ਵੱਲੋਂ ਲਿਖ਼ਿਆ ਗਿਆ ਪੱਤਰ ਹੇਠ ਲਿਖ਼ੇ ਅਨੁਸਾਰ ਹੈ:

ਸਤਿਕਾਰਯੋਗ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀਉ

ਵਾਹਿਗੁਰੂ ਜੀ ਕਾ ਖਾਲਸਾ ।।
ਵਾਹਿਗੁਰੂ ਜੀ ਕੀ ਫਤਿਹ ।।

ਬੇਨਤੀ ਹੈ ਕਿ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪ ਨੂੰ ਅਗਵਾ ਕਰਨ ਦੀ ਸਾਜਿਸ਼ ਵਿਚ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸ.ਆਈ.ਟੀ ਦੁਆਰਾ FIR ਵਿਚ ਨਾਮਜ਼ਦ ਕੀਤਾ ਗਿਆ ਹੈ ਅਤੇ ਉਸ ਦੇ ਚੇਲਿਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ।

ਬਰਗਾੜੀ ਵਿੱਚ ਹੋਈ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪ ਦੀ ਬੇਆਦਬੀ ਵਿਚ ਵੀ ਇਨ੍ਹਾਂ ਲੋਕਾਂ ਨਾਲ ਤਾਰਾ ਜੁੜ ਰਹੀਆਂ ਹਨ ਅਤੇ ਮੁੱਖ ਸਾਜ਼ਿਸ਼ਕਰਤਾ ਵਜੋਂ ਵੀ ਗੁਰਮੀਤ ਰਾਮ ਰਹੀਮ ਦਾ ਨਾਮ ਕਿਹਾ ਜਾ ਰਿਹਾ ਹੈ।

ਤਤਕਾਲੀ ਜਥੇਦਾਰ ਗੁਰਬਚਨ ਸਿੰਘ ਨੇ ਸਤੰਬਰ 2015 ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋ 2007 ਵਿਚ ਡੇਰਾ ਮੁਖੀ ਖ਼ਿਲਾਫ਼ ਹੋਏ ਹੁਕਮਨਾਮੇ ਵਿਚ ਬਿਨਾ ਮੁਆਫੀ ਮੰਗੇ ਮੁਆਫ ਕਰ ਦਿੱਤਾ ਸੀ ।ਜਿਸ ਵਿੱਚ ਗੁਰਮੀਤ ਰਾਮ ਰਹੀਮ ਵੱਲੋ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਇਆ ਗਿਆ ਸੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਮੁਖੀ ਨੂੰ ਦਿੱਤੇ ਮੁਆਫੀਨਾਮੇ ਨੂੰ ਛਾਪਣ ਲਈ 95 ਲੱਖ ਰੁਪਏ ਖਰਚ ਕੀਤੇ ਸਨ।

ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਗਿਆਨੀ ਗੁਰਬਚਨ ਸਿੰਘ ਨੂੰ ਤੁਸੀ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਜਾਵੇ ਅਤੇ ਉਹਨਾ ਤੋਂ ਸਪਸ਼ਟੀਕਰਨ ਲਿਆ ਜਾਵੇ, ਉਸ ਸਮੇਂ ਡੇਰਾ ਮੁਖੀ ਨੂੰ ਕਿਉਂ ਮਾਫ ਕੀਤਾ ਸੀ ਅਤੇ ਇਸ ਦੇ ਪਿੱਛੇ ਕੌਣ ਸਨ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਪੁੱਛਿਆਂ ਜਾਵੇ ਕਿਉਂ ਮੁਆਫੀਨਾਮੇ ਨੂੰ ਛਾਪਣ ਲਈ 95 ਲੱਖ ਰੁਪਏ ਖਰਚ ਕੀਤੇ ਤੇ ਕਮੇਟੀ ਦੀ ਕੀ ਮਜਬੂਰੀ ਸੀ।

ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲਓਗੇ ਤਾਂ ਜੋ ਸਿੱਖ ਸੰਗਤ ਦੇ ਸਾਹਮਣੇ ਤੱਥ ਆ ਸਕਣ।

ਆਪ ਜੀ ਦਾ ਆਪਣਾ
ਪ੍ਰਿਤਪਾਲ ਸਿੰਘ ਬਲੀਏਵਾਲ


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION