30.1 C
Delhi
Saturday, May 4, 2024
spot_img
spot_img

ਰਾਸ਼ਟਰਪਤੀ ਚੋਣਾਂ 2022: ਪੰਜਾਬ ਵਿੱਚ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਹੋਈ ਸਮਾਪਤ

ਯੈੱਸ ਪੰਜਾਬ
ਚੰਡੀਗੜ, 18 ਜੁਲਾਈ, 2022 –
ਪੰਜਾਬ ਵਿੱਚ ਅੱਜ ਰਾਸ਼ਟਰਪਤੀ ਚੋਣਾਂ 2022 ਲਈ ਵੋਟਿੰਗ ਸ਼ਾਂਤੀ ਨਾਲ ਸਮਾਪਤ ਹੋਈ, ਜਿਸ ਵਿੱਚ 114 ਵਿਧਾਨ ਸਭਾ ਮੈਂਬਰਾਂ (ਵਿਧਾਇਕਾਂ) ਨੇ ਆਜਾਦ, ਨਿਰਪੱਖ, ਨਿਰਵਿਘਨ, ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਵੋਟ ਪਾਈ। ਇਹ ਜਾਣਕਾਰੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨਾਂ ਅੱਗੇ ਦੱਸਿਆ ਕਿ ਦੂਜੇ ਸੂਬਿਆਂ ਦੇ ਕਿਸੇ ਵੀ ਵਿਧਾਇਕ ਅਤੇ ਸੰਸਦ ਮੈਂਬਰ ਨੇ ਸੂਬੇ ਦੇ ਪੋਲਿੰਗ ਸਥਾਨਾਂ ‘ਤੇ ਆਪਣੀ ਵੋਟ ਨਹੀਂ ਪਾਈ।

ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੇ ਪ੍ਰਬੰਧ ਕੀਤੇ ਗਏ ਸਨ ਅਤੇ ਸਖਤ ਸੁਰੱਖਿਆ ਦਰਮਿਆਨ ਪੰਜਾਬ ਵਿਧਾਨ ਸਭਾ ਵਿਖੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 10 ਵਜੇ ਵੋਟਾਂ ਪੈਣੀਆਂ ਸੁਰੂ ਹੋ ਗਈਆਂ ਸਨ। ਉਨਾਂ ਕਿਹਾ ਕਿ ਚੋਣ ਪ੍ਰਕਿਰਿਆ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।

ਬੈਲਟ ਪੇਪਰ ਰਾਹੀਂ ਆਪਣੀ ਵੋਟ ਪਾਉਣ ਵਾਲੀਆਂ ਪ੍ਰਮੁੱਖ ਸਖਸ਼ੀਅਤਾਂ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸ਼ਾਮਲ ਹਨ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ, ਸੀ.ਈ.ਓ. ਨੇ ਕਿਹਾ ਕਿ ਚੋਣ ਦੇ ਅੰਤ ਵਿੱਚ ਚੋਣ ਲੜ ਰਹੇ ਹਰੇਕ ਉਮੀਦਵਾਰ ਦੇ ਅਧਿਕਾਰਤ ਪ੍ਰਤੀਨਿਧੀ ਨੂੰ ਫਾਰਮ 6 (ਬੈਲਟ ਪੇਪਰ ਅਕਾਉਂਟ) ਦੀ ਇੱਕ ਕਾਪੀ ਉਪਲਬਧ ਕਰਵਾਈ ਗਈ ਹੈ।

ਦੱਸਣਯੋਗ ਹੈ ਕਿ ਵੋਟਾਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਅਤੇ ਨਿਗਰਾਨ ਦੀ ਹਾਜ਼ਰੀ ਵਿੱਚ ਬੈਲਟ ਬਾਕਸ ਅਤੇ ਹੋਰ ਦਸਤਾਵੇਜ਼ਾਂ ਨੂੰ ਲੱਕੜ ਦੇ ਡੱਬੇ ਵਿੱਚ ਸੀਲ ਕਰ ਦਿੱਤਾ ਗਿਆ।

ਸੀਲਬੰਦ ਪੋਲਡ ਬੈਲਟ ਬਾਕਸ ਅਤੇ ਵਰਤੀ ਗਈ ਤੇ ਅਣਵਰਤੀ ਚੋਣ ਸਮੱਗਰੀ ,ਅੱਜ ਸ਼ਾਮ ਸਹਾਇਕ ਰਿਟਰਨਿੰਗ ਅਫਸਰ-ਕਮ-ਸਕੱਤਰ, ਪੰਜਾਬ ਵਿਧਾਨ ਸਭਾ ਸੁਰਿੰਦਰ ਪਾਲ ਅਤੇ ਸਹਾਇਕ ਰਿਟਰਨਿੰਗ ਅਫਸਰ-ਕਮ-ਸੰਯੁਕਤ ਸਕੱਤਰ, ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਵੱਲੋਂ ਹਵਾਈ ਜਹਾਜ਼ ਰਾਹੀਂ ਰਿਟਰਨਿੰਗ ਅਫਸਰ ਨੂੰ ਭੇਜੀ ਜਾਵੇਗੀ। ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਚੋਣ ਲੜ ਰਹੇ ਉਮੀਦਵਾਰਾਂ ਦੇ ਨੁਮਾਇੰਦਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION