35.1 C
Delhi
Thursday, April 25, 2024
spot_img
spot_img

ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਖ਼ੇਤੀ ਬਿੱਲਾਂ ਦੀ ਰਸਮੀ ਕਾਰਵਾਈ ਮੁਕੰਮਲ, ਨਵੇਂ ਕਾਨੂੰਨ ਹੋਂਦ ਵਿੱਚ ਆਏ

ਯੈੱਸ ਪੰਜਾਬ
ਨਵੀਂ ਦਿੱਲੀ, ਸਤੰਬਰ 27, 2020:

ਵਿਵਾਦਾਂ ਵਿੱਚ ਘਿਰੇ ਖ਼ੇਤੀਬਾੜੀ ਬਿੱਲਾਂ ’ਤੇ ਸ਼੍ਰੋਮਣੀ ਅਕਾਲੀ ਦਲ ਸਣੇ ਹੋਰ ਵਿਰੋਧੀ ਧਿਰਾਂ ਦੇ ਵਿਰੋਧ ਨੂੰ ਦਰਕਿਨਾਰ ਕਰਦਿਆਂ ਇਸ ਸੰਬੰਧੀ ਰਸਮੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਅਤੇ ਅੱਜ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਵੱਲੋਂ ਇਨ੍ਹਾਂ ਬਿੱਲਾਂ ਤੇ ਸਹੀ ਪਾ ਦੇਣਦੇ ਬਾਅਦ ਹੁਣ ਸੰਸਦ ਵੱਲੋਂ ਪਾਸ ਕੀਤੇ ਇਹ ਬਿੱਲ ਕਾਨੂੰਨ ਬਣ ਗਏ ਹਨ।

ਇਹਨਾਂ ਬਿੱਲਾਂ ਨੂੰ ਅੱਜ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਮਿਲ ਜਾਣ ਦੇ ਨਾਲ ਹੀ ਕਾਨੂੰਨ ਮੰਤਰਾਲੇ ਵੱਲੋਂ ਤਿੰਨਾਂ ਬਿੱਲਾਂ ਦੇ ਕਾਨੂੰਨ ਦਾ ਰੂਪ ਲੈ ਲੈਣ ਸੰਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਕੌਮੀ ਪੱਧਰ ’ਤੇ ਕਾਂਗਰਸ ਅਤੇ ਕਈ ਹੋਰ ਪਾਰਟੀਆਂ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੀਆਂ ਸਨ ਅਤੇ ਇਸ ਸੰਬੰਧੀ ਰਾਸ਼ਟਰਪਤੀ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਇਨ੍ਹਾਂ ਬਿੱਲਾਂ ਨੂੰ ਮਨਜ਼ੂਰੀ ਨਾ ਦੇ ਕੇ ਸਰਕਾਰ ਨੂੰ ਮੁੜ ਵਿਚਾਰ ਲਈ ਭੇਜਣ।

ਇਸ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦੇ ਇਕ ਵਫ਼ਦ ਨੇ 21 ਸਤੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਸੀ।

ਇਨ੍ਹਾਂ ਬਿੱਲਾਂ ਪ੍ਰਤੀ ਅਪੀਲਾਂ ’ਤੇ ਕੇਂਦਰ ਸਰਕਾਰ ਦੇ ਨਾਕਾਰਾਤਮਕ ਰਵੱਈਏ ਨੂੰ ਵੇਖ਼ਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਕੈਬਨਿਟ ਵਿੱਚ ਆਪਣੀ ਪ੍ਰਤੀਨਿੱਧ ਕੈਬਨਿਟ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਦੇ ਕੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਕੇਂਦਰ ਸਰਕਾਰ ਨੇ ਇਸ ਦਾ ਕੋਈ ਅਸਰ ਨਹੀਂ ਸੀ ਮੰਨਿਆ।

ਅੰਤ ਸਨਿਚਰਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਨੇ ਇਕ ਹੋਰ ਵੱਡਾ ਫ਼ੈਸਲਾ ਲਿਆ ਸੀ ਜਿਸ ਦਾ ਐਲਾਨ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਦੱਸਿਆ ਸੀ ਕਿ ਉਹ ਭਾਜਪਾ ਨਾਲ ਆਪਣੇ ਗਠਜੋੜ ਦਾ ਤੋੜ ਵਿਛੋੜਾ ਕਰਦੇ ਹੋਏ ਕੌਮੀ ਜਮਹੂਰੀ ਗਠਜੋੜ ਤੋਂ ਬਾਹਰ ਆ ਰਹੇ ਹਨ।

ਜ਼ਿਕਰਯੋਗ ਹੈ ਕਿ ਹੁਣ ਇਨ੍ਹਾਂ ਬਿੱਲਾਂ ਦੇ ਮਾਮਲੇ ’ਤੇ ਅਕਾਲੀ ਦਲ ਖੁਲ੍ਹੇ ਰੂਪ ਵਿੱਚ ਮੈਦਾਨ ਵਿੱਚ ਨਿੱਤਰ ਆਇਆ ਹੈ ਅਤੇ ਬਿੱਲ ਦੇ ਵਿਰੋਧ ਵਿੱਚ ਸੰਘਰਸ਼ ਮਘਾਇਆ ਜਾ ਰਿਹਾ ਹੈ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION