35.1 C
Delhi
Thursday, April 25, 2024
spot_img
spot_img

ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ‘ਵਰਚੂਅਲ’ ਤੌਰ ’ਤੇ ਸ਼ੁਰੂਆਤ ਕਰਨਗੇ

ਯੈੱਸ ਪੰਜਾਬ
ਚੰਡੀਗੜ੍ਹ, 15 ਅਕਤੂਬਰ, 2020:
ਕਾਂਗਰਸੀ ਆਗੂ ਰਾਹੁਲ ਗਾਂਧੀ ਸ਼ਨਿਚਰਵਾਰ ਨੂੰ ਸੂਬੇ ਭਰ ਦੇ 13000 ਤੋਂ ਵੱਧ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਅਗਲੇ ਪੜਾਅ ਲਈ ਰਾਹ ਪੱਧਰਾ ਕਰਨ ਹਿੱਤ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਨੂੰ ਵਰਚੁਅਲ ਤੌਰ ‘ਤੇ ਹਰੀ ਝੰਡੀ ਦੇਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੁਹਿੰਮ ਦੇ ਵਰਚੁਅਲ ਲਾਂਚ ਦੌਰਾਨ ਰਾਹੁਲ ਨਾਲ ਸ਼ਿਰਕਤ ਕਰਨਗੇ, ਜੋ ਸੂਬੇ ਦੇ 1500 ਪੇਂਡੂ ਸਥਾਨਾਂ ਤੋਂ ਇੱਕੋ ਸਮੇਂ ਚਲਾਈ ਜਾਵੇਗੀ।

ਇਸ ਪ੍ਰੋਗਰਾਮ ਵਿਚ ਸੂਬੇ ਦੇ ਸਾਰੇ ਕੈਬਨਿਟ ਮੰਤਰੀ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਸਮੇਤ ਮੁੱਖ ਅਧਿਕਾਰੀ ਵੱਖ-ਵੱਖ ਥਾਵਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕਰਨਗੇ।

ਇਸ ਪ੍ਰੋਗਰਾਮ ਵਿਚ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਨੇੜਲੇ ਜ਼ਿਲ੍ਹੇ ਪਟਿਆਲਾ, ਐਸ.ਏ.ਐਸ.ਨਗਰ ਅਤੇ ਫਤਿਹਗੜ੍ਹ ਸਾਹਿਬ ਤੋਂ ਕੁਝ ਚੋਣਵੇਂ ਸਰਪੰਚ ਵੀ ਸ਼ਾਮਲ ਹੋਣਗੇ।

ਇਸ ਸਬੰਧੀ ਅੱਜ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਕਾਇਆ ਕਲਪ ਪ੍ਰੋਗਰਾਮ ਦੇ ਪਹਿਲੇ ਪੜਾਅ ਦੇ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ, ਦੂਜੇ ਪੜਾਅ ਦੀ ਸ਼ੁਰੂਆਤ ਕਰਕੇ, ਇਸ ਤਹਿਤ ਤਕਰੀਬਨ 2700 ਕਰੋੜ ਰੁਪਏ ਦੀ ਲਾਗਤ ਵਾਲੇ ਲਗਭਗ 50,000 ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ।

ਇਨ੍ਹਾਂ ਵਿੱਚ ਸਟਰੀਟ ਅਤੇ ਡਰੇਨਜ਼, ਜਲ ਸਪਲਾਈ ਅਤੇ ਸੈਨੀਟੇਸ਼ਨ, ਛੱਪੜਾਂ, ਧਰਮਸ਼ਾਲਾਵਾਂ/ਕਮਿਊਨਿਟੀ ਸੈਂਟਰ, ਸ਼ਮਸਾਨ ਘਾਟ/ਕਬਰਿਸਤਾਨ, ਸਕੂਲ/ਆਂਗਣਵਾੜੀ, ਸਟਰੀਟ ਲਾਈਟਿੰਗ ਨਾਲ ਸਬੰਧਤ ਕਾਰਜ ਸ਼ਾਮਲ ਹੋਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION